ਮੂਸੇਵਾਲਾ ਦੇ ਕਤਲ ਕੇਸ ’ਚ ਕੇਂਦਰ ਤੇ ਪੰਜਾਬ ਸਰਕਾਰਾਂ ਨਹੀਂ ਦੇ ਸਕੀਆਂ ਇਨਸਾਫ-ਬਲਕੌਰ ਸਿੰਘ
ਮਾਨਸਾ, 28 ਮਈ :(ਜਸ਼ਨ )
ਮੂਸੇਵਾਲਾ ਦਾ ਬਰਸੀ ਸਮਾਗਮ ਉਨ੍ਹਾਂ ਦੇ ਗ੍ਰਹਿ ਪਿੰਡ ਮੂਸਾ ਵਿਖੇ ਮਨਾਇਆ ਗਿਆ।
ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਚੌਥੀ ਬਰਸੀ ਮੌਕੇ ਬੋਲਦਿਆਂ ਪਿਤਾ ਬਲਕੌਰ ਸਿੰਘ ਸਿੱਧੂ ਨੇ ਕੇਂਦਰ ਅਤੇ ਪੰਜਾਬ ਸਰਕਾਰ ਦੇ ਪੁੱਤ ਦੇ ਕਤਲ ਦਾ ਇਨਸਾਫ ਨਾ ਦੇਣ ਦੀ ਗੱਲ ਕਹੀ। ਉਨ੍ਹਾਂ ਕਿਹਾ ਕਿ ਉਹ ਅੱਜ ਵੀ ਪੁੱਤ ਦੇ ਕਤਲ ਦਾ ਇਨਸਾਫ ਲੈਣ ਲਈ ਦਰ ਦਰ ਦੀਆਂ ਠੋਕਰਾਂ ਖਾ ਰਹੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀ ਸੁਰੱਖਿਆ ਹੇਠ ਜੇਲ੍ਹ ਵਿੱਚ ਬੈਠਾ ਗੈਂਗਸਟਰ ਲਾਰੈਂਸ ਬਿਸ਼ਨੋਈ ਅੱਜ ਵੀ ਉਨ੍ਹਾਂ ਨੂੰ ਧਮਕੀਆਂ ਭੇਜ ਰਿਹਾ ਹੈ, ਕਿਉਂਕਿ ਸਰਕਾਰ ਗੈਂਗਸਟਰਾਂ ਨੂੰ ਪਾਲ ਰਹੀ ਹੈ।
ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ ਕਿ ਉਸ ਦੇ ਪੁੱਤ ਦੀ ਕਮਾਈ ਖਾਣ ਵਾਲਿਆਂ ਨੂੰ ਪਰਚਾ ਦਰਜ ਕਰਨ ਤੋਂ ਬਾਅਦ ਵੀ ਪੁਲੀਸ ਕੋਈ ਕਾਰਵਾਈ ਨਹੀਂ ਕਰ ਰਹੀ ਹੈ, ਜਿਸ ਕਰਕੇ ਹੁਣ ਉਨ੍ਹਾਂ ਨੂੰ ਨਿੱਤ ਮਿਲ ਰਹੀਆਂ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਸਬੰਧ ਵਿਚ ਉਨ੍ਹਾਂ ਨੇ ਪੁਲੀਸ ਅਤੇ ਸਰਕਾਰ ਨੂੰ ਸ਼ਿਕਾਇਤਾਂ ਕਰਨੀਆਂ ਛੱਡ ਦਿੱਤੀਆਂ ਹਨ।ਉਨ੍ਹਾਂ ਕਿਹਾ ਕਿ ਗੈਂਗਸਟਰਾਂ ਨੂੰ ਕੇਂਦਰ ਅਤੇ ਪੰਜਾਬ ਸਰਕਾਰ ਖੁਦ ਪਾਲ ਰਹੀ ਹੈ, ਜਿਸ ਕਰਕੇ ਉਨ੍ਹਾਂ ਵਲੋਂ ਲਗਾਤਾਰ ਵਾਰਦਾਤਾਂ ਅਤੇ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ ਅਤੇ ਜੇਲ੍ਹਾਂ ਵਿਚ ਹੀ ਉਨ੍ਹਾਂ ਨੂੰ ਸਭ ਕੁੱਝ ਮੁਹੱਈਆ ਹੋ ਰਿਹਾ ਹੈ।
ਕਾਂਗਰਸੀ ਵਿਧਾਇਕ ਪ੍ਰਗਟ ਸਿੰਘ ਨੇ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਵਿਚ ਪੰਜਾਬ ਸਰਕਾਰ ਵੱਲੋਂ ਗੈਂਗਸਟਰਾਂ ’ਤੇ ਕੋਈ ਕਾਰਵਾਈ ਨਾ ਕਰਨ ਅਤੇ ਉਸ ਦੇ ਬੇਵੱਸ ਮਾਪਿਆਂ ਨੂੰ ਖੱਜਲ-ਖੁਆਰ ਕਰਨ ਦੇ ਦੋਸ਼ ਲਗਾਏ ਹਨ।ਉਨ੍ਹਾਂ ਕਿਹਾ ਕਿ ਕੇਂਦਰ ਅਤੇ ਪੰਜਾਬ ਦੋਵੇਂ ਸਰਕਾਰਾਂ ਤੋਂ ਲੋਕਾਂ ਦਾ ਮੋਹ ਭੰਗ ਹੋ ਗਿਆ ਹੈ। ਸਾਬਕਾ ਵਿਧਾਇਕ ਜੀਤਮਹਿੰਦਰ ਸਿੰਘ ਸਿੱਧੂ, ਅਜੀਤਇੰਦਰ ਸਿੰਘ ਮੋਫ਼ਰ, ਵਿਧਾਇਕ ਗੁਰਪ੍ਰੀਤ ਬਣਾਂਵਾਲੀ, ਕਾਂਗਰਸੀ ਆਗੂ ਕੁਲਵੰਤ ਰਾਏ ਸਿੰਗਲਾ ਨੇ ਵੀ ਸਿੱਧੂ ਮੂਸੇਵਾਲਾ ਨੂੰ ਸ਼ਰਧਾਂਜਲੀਆਂ ਦਿੱਤੀਆਂ। ਉਨ੍ਹਾਂ "ਇੰਟਰਨੈਸ਼ਨਲ ਪੰਜਾਬੀ ਨਿਊਜ਼" ਦੇ ਪ੍ਰਤੀਨਿੱਧ ਨਾਲ ਗੱਲਬਾਤ ਕਿਹਾ ਕਿ ਦੇਸ਼ ਵਿਦੇਸ਼ ਵਿਚ ਸਿੱਧੂ ਮੂਸੇਵਾਲਾ ਨੇ ਪੰਜਾਬੀਆਂ ਦਾ ਨਾਂ ਰੋਸ਼ਨ ਕੀਤਾ, ਜਿਸ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ।
ਉਸ ਦੇ ਨਾਮ ’ਤੇ ਪਿੰਡ ’ਚ ਬਣਾਏ ਗਏ ਖੇਡ ਸਟੇਡੀਅਮ ਦਾ ਵੀ ਉਦਘਾਟਨ ਕੀਤਾ ਗਿਆ, ਜਿਸ ਵਿਚ ਵਿਧਾਇਕ ਬਣਾਂਵਾਲੀ ਨੇ ਹਰ ਤਰ੍ਹਾਂ ਦਾ ਸਹਿਯੋਗ ਦੇਣ ਦਾ ਵਾਅਦਾ ਕੀਤਾ।
ਇਸ ਮੌਕੇ ਕਾਂਗਰਸੀ ਆਗੂ ਅਰਸ਼ਦੀਪ ਸਿੰਘ ਮਾਈਕਲ ਗਾਗੋਵਾਲ, ਡਾ.ਰਣਵੀਰ ਕੌਰ ਮੀਆਂ, ਬਲਵਿੰਦਰ ਨਾਰੰਗ, ਮਾਣਿਕ ਗੋਇਲ, ਗਾਇਕ ਬਲਕਾਰ ਅਣਖੀਲਾ ਅਤੇ ਗੁਲਾਬ ਸਿੱਧੂ ਵੀ ਪਹੁੰਚੇ ਸਨ।ਕਰਦਿਆਂ




