ਮੋਗਾ, 27 ਅਗਸਤ (ਜਸ਼ਨ ): ਰਾਈਸ ਬ੍ਰਾਨ ਡੀਲਰ ਐਸੋਸੀਏਸ਼ਨ ਵੱਲੋਂ 29 ਅਗਸਤ ਨੂੰ ਪੁਰਾਣੀ ਦਾਣਾ ਮੰਡੀ ਮੋਗਾ ਵਿਖੇ ਕਰਵਾਏ ਜਾ ਰਹੇ 30ਵੇਂ ਵਿਸ਼ਾਲ ਭਗਵਤੀ ਜਾਗਰਣ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਜਾਗਰਣ ਦੇ ਸੱਦੇ ਨੂੰ ਲੈ ਕੇ ਐਸੋਸੀਏਸ਼ਨ ਦੇ ਅਹੁਦੇਦਾਰਾਂ ਵੱਲੋਂ ਸ਼ਹਿਰ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸੱਦਾ ਪੱਤਰ ਭੇਟ ਕੀਤੇ ਜਾ ਰਹੇ ਹਨ। ਇਸੇ ਕੜੀ ਤਹਿਤ ਐਸੋਸੀਏਸ਼ਨ ਵੱਲੋਂ ਸਮਾਜ ਸੇਵੀ ਰਿੱਕੀ ਅਰੋੜਾ ਅਤੇ ਫੋਰ-ਜੀ ਹੋਟਲ ਦੇ ਰਮਨ ਗਾਂਧੀ ਨੂੰ ਜਾਗਰਣ ਦਾ ਸੱਦਾ ਪੱਤਰ ਭੇਟ ਕੀਤਾ ਗਿਆ। ਇਸ ਮੌਕੇ ਐਸੋਸੀਏਸ਼ਨ ਦੇ ਕ੍ਰਿਸ਼ਨ ਤਾਇਲ ਅਤੇ ਰਾਕੇਸ਼ ਸਿਤਾਰਾ ਨੇ "ਇੰਟਰਨੈਸ਼ਨਲ ਪੰਜਾਬੀ ਨਿਊਜ਼" ਦੇ ਪ੍ਰਤੀਨਿਧ ਨਾਲ ਗੱਲਬਾਤ ਕਰਦਿਆਂ ਕਿਹਾ ਕਿਦੱਸਿਆ ਕਿ 29 ਅਗਸਤ ਨੂੰ ਪੁਰਾਣੀ ਦਾਣਾ ਮੰਡੀ ਵਿਖੇ ਹੋਣ ਵਾਲੇ ਇਸ ਵਿਸ਼ਾਲ ਜਾਗਰਣ ਵਿੱਚ ਪ੍ਰਸਿੱਧ ਭਜਨ ਗਾਇਕ ਮਨੀ ਲਾਡਲਾ ਅਤੇ ਭਜਨ ਗਾਇਕਾ ਅੰਜਲੀ ਦਿਵੇਦੀ ਮਾਂ ਭਗਵਤੀ ਦਾ ਗੁਣਗਾਨ ਕਰਕੇ ਸ਼ਰਧਾਲੂਆਂ ਨੂੰ ਭਗਤੀ ਰਸ ਨਾਲ ਸਰਾਬੋਰ ਕਰਨਗੇ। ਇਸ ਤੋਂ ਇਲਾਵਾ ਪ੍ਰੇਮ ਨਗੀਨਾ ਮੋਗਾ ਵਾਲੇ ਵੀ ਭਜਨਾਂ ਰਾਹੀਂ ਮਾਂ ਭਗਵਤੀ ਦੀ ਮਹਿਮਾ ਦਾ ਗੁਣਗਾਨ ਕਰਨਗੇ। ਉਨ੍ਹਾਂ ਦੱਸਿਆ ਕਿ ਜਾਗਰਣ ਨੂੰ ਲੈ ਕੇ ਵੱਖ-ਵੱਖ ਤਿਆਰੀਆਂ ਅਤੇ ਪ੍ਰਬੰਧਾਂ ਦੀਆਂ ਜ਼ਿੰਮੇਵਾਰੀਆਂ ਐਸੋਸੀਏਸ਼ਨ ਦੇ ਮੈਂਬਰਾਂ ਨੂੰ ਸੌਂਪੀਆਂ ਜਾ ਰਹੀਆਂ ਹਨ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਪਰਿਵਾਰ ਸਮੇਤ ਜਾਗਰਣ ਵਿੱਚ ਪਹੁੰਚ ਕੇ ਮਾਂ ਭਗਵਤੀ ਦਾ ਆਸ਼ੀਰਵਾਦ ਪ੍ਰਾਪਤ ਕਰਨ ਅਤੇ ਇਸ ਧਾਰਮਿਕ ਸਮਾਗਮ ਨੂੰ ਸਫਲ ਬਣਾਉਣ ਵਿੱਚ ਸਹਿਯੋਗ ਦੇਣ।





