ਮੋਗਾ, 23 ਨਵੰਬਰ ( ਜਸ਼ਨ ): ਦੁਨੀਆਂ ਭਰ ਵਿਚ ਵਸਦੇ ਪੰਜਾਬੀਆਂ ਵਿਚ ਸਤਿਕਾਰੇ ਜਾਂਦੇ ਸਮਾਜਸੇਵੀ ਸ. ਦਵਿੰਦਰ ਪਾਲ ਸਿੰਘ ਦਾ ਜਨਮਦਿਨ 23 ਨਵੰਬਰ ਨੂੰ ਬੜੇ ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ ਉਨ੍ਹਾਂ ਨੇ ਵਾਤਾਵਰਣ ਦੀ ਮਹੱਤਤਾ ਨੂੰ ਸਮਝਦਿਆਂ ਬੂਟੇ ਲਗਾ ਕੇ ਆਪਣਾ ਜਨਮਦਿਨ ਮਨਾਇਆ ਅਤੇ ਸਮਾਜ ਨੂੰ ਕੁਦਰਤ ਨਾਲ ਜੁੜਨ ਤੇ ਵਾਤਾਵਰਣ ਦੀ ਸੰਭਾਲ ਕਰਨ ਦਾ ਪ੍ਰੇਰਨਾਦਾਇਕ ਸੰਦੇਸ਼ ਦਿੱਤਾ। ਇਸ ਮੌਕੇ ਕੇਕ ਕੱਟਣ ਦੀ ਰਸਮ ਵੀ ਅਦਾ ਕੀਤੀ ਗਈ। ਇਸ ਮੌਕੇ ਉਨ੍ਹਾਂ ਨੇ ਇਹ ਸੰਦੇਸ਼ ਦਿੱਤਾ ਕਿ ਜਨਮਦਿਨ ਵਰਗੇ ਖ਼ਾਸ ਦਿਨਾਂ ਨੂੰ ਸਿਰਫ਼ ਜਸ਼ਨ ਤੱਕ ਹੀ ਸੀਮਤ ਨਾ ਰੱਖ ਕੇ ਅਜਿਹੇ ਕਾਰਜਾਂ ਨਾਲ ਜੋੜਨਾ ਚਾਹੀਦਾ ਹੈ, ਜੋ ਕੁਦਰਤ ਅਤੇ ਸਮਾਜ ਦੀ ਭਲਾਈ ਵਿੱਚ ਯੋਗਦਾਨ ਪਾਉਣ। ਉਨ੍ਹਾਂ ਵੱਲੋਂ ਬੂਟੇ ਲਗਾਉਣ ਦੀ ਇਸ ਪਹਿਲ ਨੇ ਸਾਰਿਆਂ ਨੂੰ ਵਾਤਾਵਰਣ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਲੇਖਿਕਾ ਪਰਮਜੀਤ ਕੌਰ, ਬੁਧੀਜੀਵੀ ਕੁਲਦੀਪ ਸਿੰਘ ਸਹਿਗਲ, ਹਰਪ੍ਰੀਤ ਕੌਰ ਸਹਿਗਲ, ਡਾਕਟਰ ਇਕਬਾਲ ਸਿੰਘ, ਡਾਕਟਰ ਗੁਰਚਰਨ ਸਿੰਘ, ਹਰਪ੍ਰੀਤ ਕੌਰ, ਅਮਨਦੀਪ ਗਿਰਧਰ ਨੇ ਸਮਾਜਸੇਵੀ ਸ. ਦਵਿੰਦਰ ਪਾਲ ਸਿੰਘ ਨੂੰ ਜਨਮ ਦਿਨ ਦੀਆਂ ਦਿਲੋਂ ਵਧਾਈਆਂ ਦਿੱਤੀਆਂ ਅਤੇ ਉਹਨਾਂ ਦੀ ਚੰਗੀ ਸਿਹਤ, ਖੁਸ਼ਹਾਲੀ ਤੇ ਲੰਬੀ ਉਮਰ ਦੀ ਕਾਮਨਾ ਕੀਤੀ।ਮੋਗਾ ਸ਼ਹਿਰ ਦੀਆਂ ਅਹਿਮ ਸ਼ਖਸੀਅਤਾਂ ਨੇ ਨਿੱਜੀ ਤੌਰ ਤੇ ਸਮਾਜਸੇਵੀ ਸ. ਦਵਿੰਦਰ ਪਾਲ ਸਿੰਘ ਨਾਲ ਜਨਮ ਦਿਨ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ ।