ਜੋਗਿੰਦਰ ਸਿੰਘ ਮਾਨ
ਮਾਨਸਾ, 3 ਸਤੰਬਰ: ਮਾਨਸਾ ਜ਼ਿਲ੍ਹੇ ਦੇ ਪਿੰਡ ਦਿਆਲਪੁਰਾ ਦੇ ਵਸਨੀਕ ਫੌਜੀ ਜਗਤਾਰ ਸਿੰਘ ਦੀ ਡਿਊਟੀ ਦੌਰਾਨ ਮੌਤ ਹੋ ਜਾਣ ਕਾਰਨ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ। ਜਗਤਾਰ ਸਿੰਘ ਦੀ ਮ੍ਰਿਤਕ ਦੇਹ ਅੱਜ ਪਿੰਡ ਦਿਆਲਪੁਰਾ ਵਿਖੇ ਪਹੁੰਚੀ, ਜਿੱਥੇ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ, ਪਿੰਡ ਵਾਸੀਆਂ ਅਤੇ ਇਲਾਕੇ ਦੇ ਲੋਕਾਂ ਨੇ ਨਮ ਅੱਖਾਂ ਨਾਲ ਉਨ੍ਹਾਂ ਨੂੰ ਅੰਤਿਮ ਵਿਦਾਈ ਦਿੱਤੀ।ਉਹ ਉਨਾਂ ਵਿਖੇ ਤਾਇਨਾਤ ਸਨ।
ਜਗਤਾਰ ਸਿੰਘ ਦੀ ਮ੍ਰਿਤਕ ਦੇਹ ਪਿੰਡ ਪਹੁੰਚਣ ’ਤੇ ਮਾਹੌਲ ਗਮਗੀਨ ਹੋ ਗਿਆ। ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਸੀ।
ਇਸ ਮੌਕੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਅਤੇ ਵੱਖ-ਵੱਖ ਵਰਗਾਂ ਦੇ ਲੋਕ ਅੰਤਿਮ ਦਰਸ਼ਨਾਂ ਲਈ ਪਹੁੰਚੇ। ਫੌਜੀ ਜਵਾਨਾਂ ਵੱਲੋਂ ਮ੍ਰਿਤਕ ਦੇਹ ਨੂੰ ਸਨਮਾਨ ਸਹਿਤ ਸਲਾਮੀ ਦਿੱਤੀ ਗਈ।
ਇਸ ਉਪਰੰਤ ਜਗਤਾਰ ਸਿੰਘ ਦਾ ਅੰਤਿਮ ਸਸਕਾਰ ਕੀਤਾ ਗਿਆ। ਪਿੰਡ ਵਾਸੀਆਂ ਨੇ ਕਿਹਾ ਕਿ ਜਗਤਾਰ ਸਿੰਘ ਨੇ ਦੇਸ਼ ਦੀ ਸੇਵਾ ਲਈ ਆਪਣਾ ਜੀਵਨ ਸਮਰਪਿਤ ਕੀਤਾ ਅਤੇ ਉਨ੍ਹਾਂ ਦੀ ਡਿਊਟੀ ਦੌਰਾਨ ਹੋਈ ਮੌਤ ਪਰਿਵਾਰ ਦੇ ਨਾਲ-ਨਾਲ ਪੂਰੇ ਪਿੰਡ ਲਈ ਵੱਡਾ ਘਾਟਾ ਹੈ।
ਇਸ ਮੌਕੇ ਹਲਕੇ ਬੁਢਲਾਡਾ ਦੇ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਵੀ ਪਿੰਡ ਦਿਆਲਪੁਰਾ ਪਹੁੰਚੇ ਅਤੇ ਸ਼ੋਕਗ੍ਰਸਤ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਉਨ੍ਹਾਂ ਪਰਿਵਾਰ ਨੂੰ ਇਸ ਦੁੱਖ ਦੀ ਘੜੀ ਵਿੱਚ ਹੌਸਲਾ ਦਿੰਦਿਆਂ ਕਿਹਾ ਕਿ ਦੇਸ਼ ਦੀ ਸੇਵਾ ਕਰਨ ਵਾਲੇ ਜਵਾਨ ਦੀ ਕੁਰਬਾਨੀ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਉਨ੍ਹਾਂ ਪਰਿਵਾਰ ਪ੍ਰਤੀ ਹਮਦਰਦੀ ਪ੍ਰਗਟ ਕਰਦਿਆਂ ਵਿਛੜੀ ਰੂਹ ਦੀ ਸ਼ਾਂਤੀ ਲਈ ਅਰਦਾਸ ਕੀਤੀ।
ਖ਼ਬਰਾਂ
ਡਿਊਟੀ ਦੌਰਾਨ ਫੌਜੀ ਜਗਤਾਰ ਸਿੰਘ ਦੀ ਮੌਤ, ਮਾਨਸਾ ਦੇ ਪਿੰਡ ਦਿਆਲਪੁਰਾ ’ਚ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ
* ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਵੀ ਪਿੰਡ ਦਿਆਲਪੁਰਾ ਪਹੁੰਚੇ
4 ਸਤੰਬਰ 2026·

ਅInternational Punjabi News
ਇਹ ਖ਼ਬਰ ਸਾਂਝੀ ਕਰੋ:



