ਤਰਨਤਾਰਨ, 26 ਜੂਨ (ਅਮਿਤ ਮਰਵਾਹਾ) ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਪ੍ਰੀਖਿਆਵਾਂ ਵਿੱਚ ਉੱਚ ਅੰਕ ਹਾਸਲ ਕਰਨ ਵਾਲੇ ਹੋਣਹਾਰ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਲਈ ਸ਼ੁਰੂ ਕੀਤੇ ਗਏ ਵਿਸ਼ੇਸ਼ ਪ੍ਰੋਗਰਾਮ **'ਬ੍ਰਾਈਟ ਮਾਈਂਡ ਪੰਜਾਬ 2026' ਤਹਿਤ ਅੱਜ ਤਰਨਤਾਰਨ ਵਿਖੇ ਸ਼ਾਨਦਾਰ ਸਨਮਾਨ ਸਮਾਰੋਹ ਕਰਵਾਇਆ ਗਿਆ।

ਸਮਾਰੋਹ ਵਿੱਚ ਆਮ ਆਦਮੀ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ, ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ, ਤਰਨਤਾਰਨ ਦੇ ਵਿਧਾਇਕ ਹਰਮੀਤ ਸਿੰਘ ਸੰਧੂ, ਬਾਬਾ ਬਕਾਲਾ ਦੇ ਵਿਧਾਇਕ ਦਲਬੀਰ ਸਿੰਘ ਟੋਂਗ, ਗੁਰਸੇਵਕ ਸਿੰਘ ਔਲਖ ਅਤੇ ਸੈਕੰਡਰੀ ਸਿੱਖਿਆ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ।

ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਰਜਿੰਦਰ ਕੌਰ ਵੱਲੋਂ ਕੇਡੀ ਇੰਟਰਨੈਸ਼ਨਲ ਸਕੂਲ ਦੀ ਬਾਰ੍ਹਵੀਂ ਜਮਾਤ ਦੀ ਹੋਣਹਾਰ ਵਿਦਿਆਰਥਣ ਰਾਧਿਕਾ ਪੁੱਤਰੀ ਨਵਜੀਵਨ ਜੀ ਨੂੰ ਵਿਸ਼ੇਸ਼ ਸਨਮਾਨ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਰਾਧਿਕਾ ਨੇ ਬਾਰ੍ਹਵੀਂ ਦੀ ਪ੍ਰੀਖਿਆ ਵਿੱਚ 94.40 ਫੀਸਦੀ ਅੰਕ ਪ੍ਰਾਪਤ ਕਰਕੇ ਨਾ ਸਿਰਫ਼ ਆਪਣੇ ਸਕੂਲ, ਸਗੋਂ ਪੂਰੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ।

ਸਮਾਰੋਹ ਦੌਰਾਨ ਮੁੱਖ ਮਹਿਮਾਨਾਂ ਨੇ ਰਾਧਿਕਾ, ਉਸ ਦੇ ਪਿਤਾ ਨਵਜੀਵਨ ਜੀ ਪਰਿਵਾਰ ਅਤੇ ਸਕੂਲ ਦੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਹੋਣਹਾਰ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਅਤੇ ਉਨ੍ਹਾਂ ਦੀ ਪ੍ਰਤਿਭਾ ਨੂੰ ਨਵੀਆਂ ਉਚਾਈਆਂ ਤੱਕ ਪਹੁੰਚਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਅਜਿਹੇ ਸਨਮਾਨ ਸਮਾਰੋਹ