ਬਾਘਾ ਪੁਰਾਣਾ, 8 ਜੁਲਾਈ (ਜਸ਼ਨ ) ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨਾਲ ਆਰ.ਟੀ.ਆਈ. ਸੈੱਲ ਪੰਜਾਬ ਦੇ ਕੋ-ਕਨਵੀਨਰ ਐਡਵੋਕੇਟ ਅਮਿਤ ਅਗਰਵਾਲ ਨੇ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਦੌਰਾਨ ਦੋਵਾਂ ਆਗੂਆਂ ਵਿਚ ਪੰਜਾਬ ਦੇ ਮੌਜੂਦਾ ਸਿਆਸੀ ਹਾਲਾਤ, ਪਾਰਟੀ ਦੀਆਂ ਭਵਿੱਖੀ ਰਣਨੀਤੀਆਂ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵਿਸਤ੍ਰਿਤ ਵਿਚਾਰ-ਵਟਾਂਦਰਾ ਹੋਇਆ। ਮੀਟਿੰਗ ਵਿਚ ਖਾਸ ਤੌਰ ’ਤੇ ਹਲਕਾ ਬਾਘਾ ਪੁਰਾਣਾ ਦੇ ਵਿਕਾਸ, ਇਲਾਕੇ ਦੇ ਲੋਕਾਂ ਨੂੰ ਦਰਪੇਸ਼ ਮੁੱਖ ਸਮੱਸਿਆਵਾਂ ਅਤੇ ਉਨ੍ਹਾਂ ਦੇ ਹੱਲ ਲਈ ਬਣਾਈ ਜਾਣ ਵਾਲੀ ਕਾਰਜ-ਯੋਜਨਾ ’ਤੇ ਵੀ ਚਰਚਾ ਕੀਤੀ ਗਈ। 'ਇੰਟਰਨੈਸ਼ਨਲ ਪੰਜਾਬੀ ਨਿਊਜ਼' ਦੇ ਪ੍ਰਤੀਨਿਧ ਨਾਲ ਗੱਲਬਾਤ ਕਰਦਿਆਂ ਐਡਵੋਕੇਟ ਅਮਿਤ ਅਗਰਵਾਲ ਨੇ ਕਿਹਾ ਕਿ ਬਾਘਾ ਪੁਰਾਣਾ ਹਲਕੇ ਦੇ ਲੋਕ ਬੁਨਿਆਦੀ ਸਹੂਲਤਾਂ, ਵਿਕਾਸ ਕਾਰਜਾਂ ਅਤੇ ਬਿਹਤਰ ਪ੍ਰਸ਼ਾਸਨ ਦੀ ਉਮੀਦ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਦੀ ਕੋਸ਼ਿਸ਼ ਹੈ ਕਿ ਲੋਕਾਂ ਦੀਆਂ ਮੁਸ਼ਕਲਾਂ ਨੂੰ ਤਰਜੀਹ ਦੇ ਆਧਾਰ ’ਤੇ ਹੱਲ ਕਰਵਾਇਆ ਜਾਵੇ ਅਤੇ ਹਲਕੇ ਦੇ ਸਰਵਪੱਖੀ ਵਿਕਾਸ ਲਈ ਪ੍ਰਭਾਵਸ਼ਾਲੀ ਯੋਜਨਾਵਾਂ ਤਿਆਰ ਕੀਤੀਆਂ ਜਾਣ। ਉਨ੍ਹਾਂ ਕਿਹਾ ਕਿ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਭਾਰਤੀ ਜਨਤਾ ਪਾਰਟੀ ਪੰਜਾਬ ਵਿਚ ਮਜ਼ਬੂਤੀ ਨਾਲ ਆਪਣਾ ਜਨ ਅਧਾਰ ਵਧਾ ਰਹੀ ਹੈ। ਉਨ੍ਹਾਂ ਨੂੰ ਪੂਰਾ ਵਿਸ਼ਵਾਸ ਹੈ ਕਿ ਉਨ੍ਹਾਂ ਦੀ ਅਗਵਾਈ ਵਿਚ ਪਾਰਟੀ ਨੂੰ ਨਵੀਂ ਦਿਸ਼ਾ ਮਿਲੇਗੀ ਅਤੇ ਪੰਜਾਬ ਦੇ ਵਿਕਾਸ ਨੂੰ ਵੀ ਨਵੀਂ ਰਫ਼ਤਾਰ ਪ੍ਰਾਪਤ ਹੋਵੇਗੀ। ਐਡਵੋਕੇਟ ਅਮਿਤ ਅਗਰਵਾਲ ਨੇ ਕਿਹਾ ਕਿ ਪਾਰਟੀ ਸੂਬੇ ਦੇ ਹਰ ਵਰਗ ਦੀਆਂ ਉਮੀਦਾਂ ’ਤੇ ਖਰਾ ਉਤਰਣ ਲਈ ਵਚਨਬੱਧ ਹੈ ਅਤੇ ਲੋਕ ਹਿਤਾਂ ਨੂੰ ਧਿਆਨ ਵਿਚ ਰੱਖਦਿਆਂ ਆਪਣੀਆਂ ਨੀਤੀਆਂ ਅਤੇ ਪ੍ਰੋਗਰਾਮਾਂ ਨੂੰ ਅੱਗੇ ਵਧਾਇਆ ਜਾਵੇਗਾ। ਆਗਾਮੀ ਵਿਧਾਨ ਸਭਾ ਚੋਣਾਂ ਸਬੰਧੀ ਗੱਲ ਕਰਦਿਆਂ ਅਮਿਤ ਅਗਰਵਾਲ ਨੇ ਦਾਅਵਾ ਕੀਤਾ ਕਿ ਇਸ ਵਾਰ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਭਾਰਤੀ ਜਨਤਾ ਪਾਰਟੀ ਪੰਜਾਬ ਵਿਚ ਸ਼ਾਨਦਾਰ ਪ੍ਰਦਰਸ਼ਨ ਕਰੇਗੀ। ਉਨ੍ਹਾਂ ਕਿਹਾ ਕਿ ਬਾਘਾ ਪੁਰਾਣਾ ਹਲਕੇ ਵਿਚ ਵੀ ਪਾਰਟੀ ਮਜ਼ਬੂਤ ਸਥਿਤੀ ਵਿੱਚ ਹੈ ਅਤੇ ਵਰਕਰ ਪੂਰੀ ਤਨਦੇਹੀ ਨਾਲ ਲੋਕਾਂ ਵਿਚ ਜਾ ਕੇ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਪਹੁੰਚਾ ਰਹੇ ਹਨ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਆਉਣ ਵਾਲੀਆਂ ਚੋਣਾਂ ਵਿਚ ਭਾਜਪਾ ਬਾਘਾ ਪੁਰਾਣਾ ਦੀ ਸੀਟ ਜਿੱਤ ਕੇ ਇਸ ਨੂੰ ਪਾਰਟੀ ਦੀ ਝੋਲੀ ਪਾਵੇਗੀ। ਉਨ੍ਹਾਂ ਕਿਹਾ ਕਿ ਪਾਰਟੀ ਦੀ ਪਹਿਲ ਲੋਕਾਂ ਨਾਲ ਸਿੱਧਾ ਸੰਪਰਕ ਬਣਾਈ ਰੱਖਣਾ, ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸੁਣਨਾ ਅਤੇ ਉਨ੍ਹਾਂ ਦੇ ਹੱਲ ਲਈ ਲਗਾਤਾਰ ਯਤਨ ਕਰਨਾ ਹੈ। ਇਸ ਮੌਕੇ ਦੋਵਾਂ ਆਗੂਆਂ ਨੇ ਸੰਗਠਨ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਆਉਣ ਵਾਲੇ ਸਮੇਂ ਵਿੱਚ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਤੇਜ਼ ਕਰਨ ਲਈ ਵੀ ਵਿਚਾਰ ਸਾਂਝੇ ਕੀਤੇ।
ਖ਼ਬਰਾਂ
ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨਾਲ ਆਰ.ਟੀ.ਆਈ. ਸੈੱਲ ਦੇ ਕੋ-ਕਨਵੀਨਰ ਅਮਿਤ ਅਗਰਵਾਲ ਦੀ ਵਿਸ਼ੇਸ਼ ਮੁਲਾਕਾਤ
* ਪੰਜਾਬ ਦੇ ਸਿਆਸੀ ਹਾਲਾਤ, ਬਾਘਾ ਪੁਰਾਣਾ ਦੇ ਵਿਕਾਸ ਅਤੇ ਆਗਾਮੀ ਵਿਧਾਨ ਸਭਾ ਚੋਣਾਂ ਦੀ ਰਣਨੀਤੀ ’ਤੇ ਹੋਈ ਵਿਸਤ੍ਰਿਤ ਚਰਚਾ
8 ਜੁਲਾਈ 2026·

ਅInternational Punjabi News
ਇਹ ਖ਼ਬਰ ਸਾਂਝੀ ਕਰੋ:



