ਤਰਨਤਾਰਨ ਜੁਲਾਈ 23 (ਅਮਿਤ ਮਰਵਾਹਾ)

ਪੰਜਾਬ ਦੇ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਹੋਇਆਂ ਜ਼ਿਲਾ ਤਰਨ ਤਾਰਨ ਦੇ ਸਿਵਲ ਸਰਜਨ ਡਾਕਟਰ ਸੰਦੀਪ ਧਵਨ ਦੀ ਪ੍ਰਧਾਨਗੀ ਹੇਠ ਦਫਤਰ ਸਿਵਲ ਸਰਜਨ ਤਰਨ ਤਾਰਨ ਵਿਖੇ ਵਿਸ਼ੇਸ਼ ਮੀਟਿੰਗ ਕੀਤੀ ਗਈ ਜਿਸ ਵਿੱਚ ਜ਼ਿਲੇ ਦੇ ਵੱਖ ਵੱਖ ਸਿਹਤ ਸੰਸਥਾਵਾਂ ਤੋਂ ਹੈਲਥ ਸੁਪਰਵਾਈਜਰ ਹਾਜਰ ਹੋਏ l

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਸੰਦੀਪ ਧਵਨ ਨੇ ਕਿਹਾ ਕਿ ਮੌਜੂਦਾ ਬਰਸਾਤ ਦੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਵਿਭਾਗ ਵੱਲੋਂ ਚਲਾਈ ਜਾਂ ਰਹੀ 'ਹਰ ਸ਼ੁਕਰਵਾਰ ਡੇਂਗੂ ਉੱਤੇ ਵਾਰ' ਮੁਹਿੰਮ ਤਹਿਤ ਸਿਹਤ ਕਰਮੀਆਂ ਵੱਲੋਂ ਵੱਖ ਵੱਖ ਥਾਵਾਂ ਤੇ ਜਾ ਕੇ ਡੇਂਗੂ ਵਿਰੁੱਧ ਜਾਗਰੂਕਤਾ ਫੈਲਾਈ ਜਾਵੇ। ਉਹਨਾਂ ਦੱਸਿਆ ਕਿ ਸਿਹਤ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਆਮ ਲੋਕਾਂ ਨੂੰ ਡੇਂਗੂ ਦੇ ਲੱਛਣਾ ਅਤੇ ਬੱਚਾਅ ਬਾਰੇ ਦੱਸਿਆ ਜਾਵੇ ਅਤੇ ਸਾਵਧਾਨੀਆ ਬਾਰੇ ਜਾਗਰੂਕ ਕੀਤਾ ਜਾਵੇ l ਉਨ੍ਹਾਂ ਦੱਸਿਆ ਸਿਹਤ ਕਰਮੀਆਂ ਵਲੋਂ ਡੇਂਗੂ ਦੇ ਲਾਰਵੇ ਨੂੰ ਨਸ਼ਟ ਕਰਨ ਲਈ ਸਪਰੇਅ ਆਦਿ ਕਰਵਾਉਣਾ ਜਾਕੀਨੀ ਬਣਾਇਆ ਜਾਵੇ।

ਸਿਵਲ ਸਰਜਨ ਡਾ. ਸੰਦੀਪ ਧਵਨ ਨੇ ਦਸਿਆਂ ਕਿ ਕਿਸੇ ਵਿਅਕਤੀ ਨੂੰ ਤੇਜ਼ ਬੁਖਾਰ, ਥਕਾਵਟ ਜਾਂ ਫਿਰ ਸਰੀਰ ਉੱਤੇ ਕਿਸੇ ਤਰ੍ਹਾਂ ਦੇ ਧੱਬੇ ਨਜ਼ਰ ਆਉਂਦੇ ਹਨ ਤਾਂ ਉਹ ਤੁਰੰਤ ਨਜ਼ਦੀਕੀ ਸਿਹਤ ਕੇਂਦਰ ਵਿਖੇ ਆ ਕੇ ਆਪਣਾ ਮੁਆਇਨਾ ਕਰਵਾਏ।

ਡਾ. ਸੰਦੀਪ ਧਵਨ ਨੇ ਕਿਹਾ ਕਿ ਬਰਸਾਤਾਂ ਨੂੰ ਮੁੱਖ ਰੱਖਦਿਆਂ ਹੋਇਆਂ ਸੰਭਾਵਿਤ ਹੜ੍ਹ ਪ੍ਰਭਾਵਿਤ ਖੇਤਰ ਵਿੱਚ ਯੋਗ ਪ੍ਰਬੰਧ ਕਰ ਲਏ ਜਾਣl ਤਾਂ ਜੋ ਪਾਣੀ ਜ਼ਿਆਦਾ ਈਕਾਠਾ ਹੋਣ ਨਾਲ ਬਿਮਾਰੀਆਂ ਆਦਿ ਤੋਂ ਬੱਚਿਆ ਜਾ ਸਕੇ l ਉਹਨਾਂ ਕਿਹਾ ਕਿ ਅਪੋ ਅਪਣੇ ਖੇਤਰ ਦੀਆ ਲਿਸਟਾਂ ਭੇਜਣਾ ਜਾਕੀਨੀ ਬਣਾਇਆ ਜਾਵੇ l
ਜ਼ਿਲ੍ਹਾ ਐਪਿਡਮੋਲੋਜਿਸਟ ਡਾ. ਲਾਜਵੀਰ ਨੇ ਦੱਸਿਆ ਕਿ ਹਰ ਇਕ ਵਿਅਕਤੀ ਆਪਣੇ ਘਰ ਅਤੇ ਆਲੇ ਦੁਆਲੇ ਦੀ ਸਾਫ ਸਫਾਈ ਪ੍ਰਤੀ ਵਿਸ਼ੇਸ਼ ਧਿਆਨ ਦੇਣਾ ਯਕੀਨੀ ਬਣਾਵੇ। ਉਹਨਾਂ ਕਿਹਾ ਕਿ ਇਸ ਗੱਲ ਨੂੰ ਯਕੀਨੀ ਬਣਾਉਣ ਕਿ ਹਰ ਸ਼ੁਕਰਵਾਰ ਵਾਲੇ ਦਿਨ ਆਪਣੇ ਪ੍ਰਬੰਧਕੀ ਦਫਤਰਾਂ,ਘਰਾਂ ਅਤੇ ਆਲੇ ਦੁਆਲੇ ਵਿਖ਼ੇ ਵਿਸ਼ੇਸ਼ ਸਫਾਈ ਮੁਹਿੰਮ ਚਲਾਉਣ।

ਉਹਨਾਂ ਕਿਹਾ ਕਿ ਲੋਕ ਘਰਾਂ ਦੇ ਵਿੱਚ ਰੱਖੀਆਂ ਫਰਿਜਾਂ ਦੀਆਂ ਟਰੇਆਂ, ਕੂਲਰਾਂ, ਗਮਲਿਆਂ, ਟਾਇਰਾਂ ਦੀ ਰੋਜਾਨਾ ਜਾਂਚ ਕਰਨ ਅਤੇ ਇਸ ਗੱਲ ਨੂੰ ਯਕੀਨੀ ਬਣਾਉਣ ਕਿ ਇਹਨਾਂ ਵਿੱਚ ਪਾਣੀ ਇਕੱਠਾ ਨਾ ਹੋਵੇ।

ਇਸ ਮੌਕੇ ਸਿਲਾ ਟੀਕਾਕਰਨ ਅਫਸਰ ਡਾਕਟਰ ਵਰਿੰਦਰ ਪਾਲ ਕੌਰ, ਜਿਲਾ ਪਰਿਵਾਰ ਭਲਾਈ ਅਫਸਰ ਡਾਕਟਰ ਭਾਰਤੀ ਧਵਨ, ਜ਼ਿਲ੍ਹਾ ਮਾਸ ਮੀਡਿਆ ਅਫ਼ਸਰ ਸੁਖਵੰਤ ਸਿੰਘ ਸਿੱਧੂ , ਐਪੀਡਿਮੋਲਜਿਸਟ ਡਾਕਟਰ ਰਣਦੀਪ ਸਿੰਘ ਹੈਲਥ ਸੁਪਰਵਾਇਜ਼ਰ ਗੁਰਦੇਵ ਸਿੰਘ ਢਿਲੋਂ, ਭੁਪਿੰਦਰ ਸਿੰਘ, ਅਮਰਜੀਤ ਸਿੰਘ ਗਿੱਲ, ਮਨਦੀਪ ਸਿੰਘ ਤੋਂ ਇਲਾਵਾ ਜ਼ਿਲੇ ਦੇ ਸਮੂਹ ਹੈਲਥ ਸੁਪਰਵਾਈਜਰ ਆਦਿ ਮੌਜੂਦ ਸਨ l