ਮੋਗਾ, 18 ਜੂਨ (ਜਸ਼ਨ ) : ਸਿਹਤਮੰਦ ਜੀਵਨਸ਼ੈਲੀ ਅਤੇ ਮਾਨਸਿਕ ਤੰਦਰੁਸਤੀ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਹੋਲੀ ਹਾਰਟ ਪਬਲਿਕ ਸਕੂਲ ਅਜੀਤਵਾਲ ਵੱਲੋਂ 20 ਜੂਨ 2026 ਨੂੰ ਅੰਤਰਰਾਸ਼ਟਰੀ ਯੋਗ ਦਿਵਸ ਦੇ ਸਬੰਧ ਵਿੱਚ ਇੱਕ ਵਿਸ਼ੇਸ਼ ਯੋਗਾ ਸੈਸ਼ਨ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਚੇਅਰਮੈਨ ਸੁਭਾਸ਼ ਪਲਤਾ ਨੇ ਦੱਸਿਆ ਕਿ ਇਸ ਯੋਗਾ ਸੈਸ਼ਨ ਦਾ ਮੁੱਖ ਉਦੇਸ਼ ਵਿਦਿਆਰਥੀਆਂ, ਮਾਪਿਆਂ ਅਤੇ ਸਮਾਜ ਦੇ ਲੋਕਾਂ ਨੂੰ ਯੋਗ ਦੇ ਮਹੱਤਵ ਬਾਰੇ ਜਾਗਰੂਕ ਕਰਨਾ ਹੈ। ਇਸ ਦੌਰਾਨ ਯੋਗ ਆਸਨ, ਪ੍ਰਾਣਾਯਾਮ ਅਤੇ ਧਿਆਨ ਦੀਆਂ ਵਿਧੀਆਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ, ਜੋ ਸਰੀਰਕ ਤੰਦਰੁਸਤੀ ਦੇ ਨਾਲ-ਨਾਲ ਮਾਨਸਿਕ ਸ਼ਾਂਤੀ ਅਤੇ ਇਕਾਗਰਤਾ ਨੂੰ ਵੀ ਵਧਾਉਂਦੀਆਂ ਹਨ। ਇਹ ਯੋਗਾ ਸੈਸ਼ਨ ਸਕੂਲ ਪ੍ਰਿੰਸੀਪਲ ਅਤੇ ਕਾਬਿਲ ਅਧਿਆਪਕਾਂ ਦੁਆਰਾ ਕਰਵਾਇਆ ਜਾਵੇਗਾ। ਇਸ ਮੌਕੇ ਯੋਗ ਦੇ ਮਹੱਤਵ ਅਤੇ ਇਸ ਦੇ ਸਿਹਤ ਸੰਬੰਧੀ ਲਾਭਾਂ ਬਾਰੇ ਭਾਗੀਦਾਰਾਂ ਨੂੰ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਜਾਵੇਗੀ। ਚੇਅਰਮੈਨ ਸੁਭਾਸ਼ ਪਲਤਾ ਨੇ ਕਿਹਾ ਕਿ ਯੋਗ ਸਿਰਫ਼ ਸਰੀਰਕ ਕਸਰਤ ਨਹੀਂ, ਸਗੋਂ ਮਨ ਅਤੇ ਸਰੀਰ ਵਿਚਕਾਰ ਸੰਤੁਲਨ ਬਣਾਈ ਰੱਖਣ ਦਾ ਇੱਕ ਪ੍ਰਭਾਵਸ਼ਾਲੀ ਸਾਧਨ ਹੈ। ਉਨ੍ਹਾਂ "ਇੰਟਰਨੈਸ਼ਨਲ ਪੰਜਾਬੀ ਨਿਊਜ਼" ਦੇ ਪ੍ਰਤੀਨਿੱਧ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਅੱਜ ਦੇ ਤਣਾਅ ਭਰੇ ਜੀਵਨ ਵਿੱਚ ਯੋਗ ਅਪਣਾਉਣਾ ਬਹੁਤ ਜ਼ਰੂਰੀ ਹੈ ਕਿਉਂਕਿ ਇਹ ਸਰੀਰਕ ਤੰਦਰੁਸਤੀ ਦੇ ਨਾਲ-ਨਾਲ ਮਾਨਸਿਕ ਸ਼ਾਂਤੀ ਅਤੇ ਆਤਮ ਵਿਸ਼ਵਾਸ ਨੂੰ ਵੀ ਵਧਾਉਂਦਾ ਹੈ। ਉਨ੍ਹਾਂ ਨੇ ਸਾਰੇ ਵਿਦਿਆਰਥੀਆਂ ਅਤੇ ਮਾਪਿਆਂ, ਨੂੰ ਇਸ ਵਿਸ਼ੇਸ਼ ਯੋਗਾ ਸੈਸ਼ਨ ਵਿੱਚ ਸ਼ਾਮਲ ਹੋਣ ਅਤੇ ਯੋਗ ਨੂੰ ਆਪਣੀ ਰੋਜ਼ਾਨਾ ਜੀਵਨਸ਼ੈਲੀ ਦਾ ਹਿੱਸਾ ਬਣਾਉਣ ਦੀ ਅਪੀਲ ਕੀਤੀ।
ਖ਼ਬਰਾਂ
ਹੋਲੀ ਹਾਰਟ ਪੁਬ੍ਲਿਕ ਸਕੂਲ ਵਿੱਚ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਵਿਸ਼ੇਸ਼ ਯੋਗਾ ਸੈਸ਼ਨ ਦਾ ਹੋਵੇਗਾ ਆਯੋਜਨ : ਚੇਅਰਮੈਨ ਸੁਭਾਸ਼ ਪਲਤਾ
* ਯੋਗ ਨੂੰ ਆਪਣੀ ਰੋਜ਼ਾਨਾ ਜੀਵਨਸ਼ੈਲੀ ਦਾ ਹਿੱਸਾ ਬਣਾਉਣ ਦੀ ਅਪੀਲ
18 ਜੂਨ 2026·

ਅInternational Punjabi News
ਇਹ ਖ਼ਬਰ ਸਾਂਝੀ ਕਰੋ:



