ਕੈਨੇਡਾ ,ਮਿਸੀਸਾਗਾ 17 ਸਤੰਬਰ (ਜਗਮੰਦਰ ਸਿੰਘ ਸਰਾਂ )ਪੰਜਾਬ ਦੇ ਬੰਦੀ ਸਿੰਘਾਂ ਦੀ ਰਿਹਾਈ ਅਤੇ ਸੂਬੇ ਦੀ ਚੜ੍ਹਦੀ ਕਲਾ ਲਈ ਕੈਨੇਡਾ ਦੇ ਮਿਸੀਸਾਗਾ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ 26 ਸਤੰਬਰ ਨੂੰ ਕਰਵਾਏ ਜਾ ਰਹੇ ਨੇ। "ਇੰਟਰਨੈਸ਼ਨਲ ਪੰਜਾਬੀ ਨਿਊਜ਼" ਦੇ ਪ੍ਰਤੀਨਿਧ ਨਾਲ ਗੱਲਬਾਤ ਕਰਦਿਆਂ ਅਕਾਲੀ ਦਲ "ਵਾਰਿਸ ਪੰਜਾਬ ਦੇ " ਲਈ ਕੈਨੇਡਾ ਵਿਚ ਕਾਰਜਸ਼ੀਲ ਸੀਨੀਅਰ ਆਗੂ ਸਰਦਾਰ ਬਚਿੱਤਰ ਸਿੰਘ ਘੋਲੀਆ ਨੇ ਕਿਹਾ ਕਿ ਇਹ ਧਾਰਮਿਕ ਸਮਾਗਮ ਗੁਰੂਦਵਾਰਾ ਸਿੰਘ ਸਭਾ ਮਾਲਟਨ ਵਿਖੇ ਹੋਣਗੇ । ਉਹਨਾਂ ਕਿਹਾ ਕਿ ਪੰਥ ਦੀਆਂ ਭਾਵਨਾਵਾਂ ਦੇ ਮੱਦੇਨਜ਼ਰ ਅਤੇ ਪੰਜਾਬ ਦੇ ਹਿਤਾਂ ਨੂੰ ਮੁਖ ਰੱਖਦਿਆਂ ਪ੍ਰਵਾਸੀ ਪੰਜਾਬੀਆਂ ਨੇ ਅਕਾਲ ਪੁਰਖ ਅੱਗੇ ਅਰਦਾਸ ਜੋਦੜੀ ਕਰਨ ਲਈ ਇਹਨਾਂ ਸਮਾਗਮਾਂ ਨੂੰ ਕਰਵਾਉਣ ਦਾ ਫੈਸਲਾ ਲਿਆ ਹੈ। ਉਹਨਾਂ ਦੱਸਿਆ ਕਿ 26 ਸਤੰਬਰ ਸ਼ਨੀਵਾਰ ਨੂੰ ਇਹ ਸਮਾਗਮ ਦੁਪਹਿਰ 12 ਵਜੇ ਤੋਂ ਦੁਪਹਿਰ 2 ਵਜੇ ਤੱਕ ਹੋਣਗੇ। ਇਸ ਮੌਕੇ ਬਚਿੱਤਰ ਸਿੰਘ ਘੋਲੀਆ ਨਾਲ ਕਾਸ਼ਦੀਪ ਸਿੰਘ,ਗੁਰਵਿੰਦਰ ਸਿੰਘ ,ਗਗਨਦੀਪ ਸਿੰਘ ਅਲਾਬੀ ਅਤੇ ਹੋਰ ਚੜ੍ਹਦੀਕਲਾ ਵਾਲੇ ਸਿੰਘ ਹਾਜ਼ਰ ਸਨ ।





