ਤਰਨ ਤਾਰਨ, 9 ਜੁਲਾਈ (ਅਮਿਤ ਮਰਵਾਹਾ): ਤਰਨ ਤਾਰਨ ਪੁਲਿਸ ਨੇ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਵੱਡੀ ਕਾਰਵਾਈ ਕਰਦਿਆਂ ਥਾਣਾ ਖਾਲੜਾ ਵਿੱਚ ਤਾਇਨਾਤ ਸਬ-ਇੰਸਪੈਕਟਰ ਸਾਹਿਬ ਸਿੰਘ ਅਤੇ ਉਸ ਦੀ ਮਹਿਲਾ ਸਾਥੀ ਕਿੰਦਰ ਕੌਰ ਨੂੰ 300 ਗ੍ਰਾਮ ਹੈਰੋਇਨ ਅਤੇ ₹1.27 ਲੱਖ ਦੀ ਕਥਿਤ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਦੋਵਾਂ ਦੇ ਕਬਜ਼ੇ ਵਿੱਚੋਂ ਇੱਕ ਹੁੰਡਈ i20 ਕਾਰ ਵੀ ਜ਼ਬਤ ਕੀਤੀ ਹੈ।

ਐਸਐਸਪੀ ਸੁਰਿੰਦਰ ਲਾਂਬਾ ਨੇ ਦੱਸਿਆ ਕਿ ਝਬਾਲ ਪੁਲਿਸ ਨੇ ਭਰੋਸੇਯੋਗ ਸੂਚਨਾ ਦੇ ਆਧਾਰ 'ਤੇ ਨਾਕਾਬੰਦੀ ਦੌਰਾਨ ਦੋਵਾਂ ਨੂੰ ਕਾਬੂ ਕੀਤਾ। ਇਸ ਸਬੰਧੀ ਥਾਣਾ ਝਬਾਲ ਵਿੱਚ ਐਨ ਡੀ ਪੀ ਐਸ ਐਕਟ ਦੀਆਂ ਧਾਰਾਵਾਂ 21-ਸੀ, 27-ਏ ਅਤੇ 29 ਤਹਿਤ ਕੇਸ ਦਰਜ ਕਰਕੇ ਅਗਲੇ ਅਤੇ ਪਿਛਲੇ ਲਿੰਕਾਂ ਦੀ ਜਾਂਚ ਕੀਤੀ ਜਾ ਰਹੀ ਹੈ।