ਮੋਗਾ, 4 ਸਤੰਬਰ ( ਜਸ਼ਨ ): ਮਾਲਵੇ ਦੀ ਉੱਘੀ ਸੰਸਥਾ ਹੋਲੀ ਹਾਰਟ ਸਕੂਲ ਅਜੀਤਵਾਲ ਵਿੱਚ ਵਿਦਿਆਰਥੀਆਂ ਨੂੰ ਵੋਟਰ ਕਾਰਡ ਬਣਵਾਉਣ ਅਤੇ ਵੋਟ ਦੇ ਅਧਿਕਾਰ ਸਬੰਧੀ ਚਰਚਾ ਕੀਤੀ ਗਈ। ਇਸ ਮੌਕੇ ਸੰਸਥਾ ਦੇ ਚੇਅਰਮੈਨ ਸੁਭਾਸ਼ ਪਲਤਾ ਨੇ ਵਿਦਿਆਰਥੀਆਂ ਨੂੰ ਵੋਟਰ ਵਜੋਂ ਰਜਿਸਟ੍ਰੇਸ਼ਨ ਕਰਵਾਉਣ ਲਈ ਪ੍ਰੇਰਿਤ ਕੀਤਾ। ਉਹਨਾਂ ਕਿਹਾ ਕਿ ਜਿਹੜੇ ਵਿਦਿਆਰਥੀ 18 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਹੋ ਚੁੱਕੇ ਹਨ ਅਤੇ ਹਾਲੇ ਤੱਕ ਆਪਣਾ ਵੋਟਰ ਕਾਰਡ ਨਹੀਂ ਬਣਵਾਇਆ, ਉਨ੍ਹਾਂ ਨੂੰ ਭਾਰਤ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਤੁਰੰਤ ਆਪਣੀ ਵੋਟਰ ਰਜਿਸਟ੍ਰੇਸ਼ਨ ਕਰਵਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਹੋਲੀ ਹਰਟ ਸਕੂਲ ਦੇ ਵਿਦਿਆਰਥੀਆਂ ਨੂੰ ਰਾਜਦੂਤ ਬਣ ਕੇ ਆਪਣੇ ਪਰਿਵਾਰਾਂ ਅਤੇ ਆਂਢ - ਗਵਾਂਢ ਵਿਚ ਵੀ ਲੋਕਾਂ ਨੂੰ ਪ੍ਰੇਰਤ ਕਰਨਾ ਚਾਹੀਦਾ ਹੈ ਕਿ ਉਹ 18 ਸਾਲ ਦੀ ਉਮਰ ਉਪਰੰਤ ਆਪਣੀ ਵੋਟ ਜ਼ਰੂਰ ਬਣਵਾਉਣ। ਉਹਨਾਂ ਕਿਹਾ ਕਿ ਵੋਟਰ ਕਾਰਡ ਸਿਰਫ਼ ਵੋਟ ਪਾਉਣ ਦਾ ਅਧਿਕਾਰ ਹੀ ਨਹੀਂ ਦਿੰਦਾ, ਸਗੋਂ ਇਹ ਇੱਕ ਜ਼ਿੰਮੇਵਾਰ ਨਾਗਰਿਕ ਵਜੋਂ ਆਪਣੇ ਫਰਜ਼ ਨਿਭਾਉਣ ਅਤੇ ਦੇਸ਼ ਦੀ ਮਾਣ ਮਰਿਆਦਾ , ਅਖੰਡਤਾ ਅਤੇ ਪ੍ਰਤਿਸ਼ਠਾ ਨੂੰ ਮਜ਼ਬੂਤ ਕਰਨ ਵਿੱਚ ਯੋਗਦਾਨ ਪਾਉਣ ਦਾ ਮੌਕਾ ਵੀ ਦਿੰਦਾ ਹੈ। ਉਹਨਾਂ ਕਿਹਾ ਕਿ ਸਹੀ ਅਤੇ ਸੋਚ-ਸਮਝ ਕੇ ਕੀਤੀ ਗਈ ਵੋਟ ਦੀ ਵਰਤੋਂ ਹੀ ਦੇਸ਼ ਨੂੰ ਤਰੱਕੀ ਦੇ ਰਾਹ ’ਤੇ ਲੈ ਕੇ ਜਾ ਸਕਦੀ ਹੈ। ਚੇਅਰਮੈਨ ਸੁਭਾਸ਼ ਪਲਤਾ ਨੇ "ਇੰਟਰਨੈਸ਼ਨਲ ਪੰਜਾਬੀ ਨਿਊਜ਼" ਦੇ ਪ੍ਰਤੀਨਿਧ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਵਿਕਸਿਤ ਭਾਰਤ ਦੇ ਨਿਰਮਾਣ ਵਿੱਚ ਨੌਜਵਾਨਾਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ ਜਦਕਿ ਸਿੱਖਿਆ, ਸਿਹਤ, ਸੁਰੱਖਿਆ, ਖੁਸ਼ਹਾਲੀ, ਸਮਰਸਤਾ, ਪ੍ਰਭੂਸੱਤਾ ਅਤੇ ਸਮਾਜਿਕ ਏਕਤਾ ਦੇ ਨਾਲ-ਨਾਲ ਦੇਸ਼ ਪ੍ਰਤੀ ਸਮਰਪਣ ਇੱਕ ਚੰਗੇ ਅਤੇ ਜਾਗਰੂਕ ਨਾਗਰਿਕ ਦੀ ਪਹਿਚਾਣ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਹੋਣ, ਯੋਗ ਉਮਰ ਪੂਰੀ ਹੋਣ ’ਤੇ ਵੋਟਰ ਵਜੋਂ ਰਜਿਸਟ੍ਰੇਸ਼ਨ ਜ਼ਰੂਰ ਕਰਵਾਉਣ ਅਤੇ ਇੱਕ ਜ਼ਿੰਮੇਵਾਰ ਨਾਗਰਿਕ ਵਜੋਂ ਦੇਸ਼ ਦੀ ਤਰੱਕੀ ਵਿੱਚ ਆਪਣੀ ਭੂਮਿਕਾ ਨਿਭਾਉਣ।
ਖ਼ਬਰਾਂ
ਹੋਲੀ ਹਾਰਟ ਸਕੂਲ ਅਜੀਤਵਾਲ ਦੇ ਚੇਅਰਮੈਨ ਸੁਭਾਸ਼ ਪਲਤਾ ਨੇ ਵੋਟਰ ਕਾਰਡ ਬਣਵਾਉਣ ਅਤੇ ਵੋਟ ਦੇ ਅਧਿਕਾਰ ਸਬੰਧੀ ਕੀਤਾ ਜਾਗਰੂਕ
* ਹੋਲੀ ਹਰਟ ਸਕੂਲ ਦੇ ਵਿਦਿਆਰਥੀਆਂ ਰਾਜਦੂਤ ਬਣਨ :ਚੇਅਰਮੈਨ ਸੁਭਾਸ਼ ਪਲਤਾ
6 ਸਤੰਬਰ 2026·

ਅInternational Punjabi News
ਇਹ ਖ਼ਬਰ ਸਾਂਝੀ ਕਰੋ:



