ਅੰਮ੍ਰਿਤਸਰ, 11 ਨਵੰਬਰ(ਜਸ਼ਨ ): ਅਕਾਲੀ ਦਲ ਵਾਰਿਸ ਪੰਜਾਬ ਦੇ ਦੇ ਸੂਬਾ ਮੀਡੀਆ ਇੰਚਾਰਜ ਸ੍ਰ. ਸ਼ਮਸ਼ੇਰ ਸਿੰਘ ਪੱਧਰੀ ਨੇ ਸਪੱਸ਼ਟ ਕੀਤਾ ਹੈ ਕਿ ਅੱਜ ਹਲਕਾ ਅਜਨਾਲਾ ਤੋਂ ਸ੍ਰ. ਸੁਰਿੰਦਰਪਾਲ ਸਿੰਘ ਤਾਲਿਬਪੁਰਾ ਦੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਨੂੰ ਅਕਾਲੀ ਦਲ ਵਾਰਿਸ ਪੰਜਾਬ ਦੇ ਛੱਡ ਕੇ ‘ਪਹਿਲੇ ਉਮੀਦਵਾਰ’ ਵਜੋਂ ਪੇਸ਼ ਕਰਨਾ ਤੱਥਾਂ ਦੇ ਉਲਟ ਹੈ। ਉਨ੍ਹਾਂ ਕਿਹਾ ਕਿ ਸ੍ਰ. ਸੁਰਿੰਦਰਪਾਲ ਸਿੰਘ ਤਾਲਿਬਪੁਰਾ ਨੂੰ ਮਿਤੀ 07-08-2026 ਨੂੰ ਹੀ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਸਮੇਤ ਸਾਰੇ ਅਹੁਦਿਆਂ ਤੋਂ ਪੰਜ ਸਾਲ ਲਈ ਬਰਖ਼ਾਸਤ ਕੀਤਾ ਜਾ ਚੁੱਕਾ ਸੀ। ਇਸ ਤੋਂ ਇਲਾਵਾ ਉਨ੍ਹਾਂ ਨੂੰ ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਕਦੇ ਵੀ ਹਲਕਾ ਅਜਨਾਲਾ ਤੋਂ ਪਾਰਟੀ ਉਮੀਦਵਾਰ ਐਲਾਨਿਆ ਹੀ ਨਹੀਂ ਗਿਆ। ਇਸ ਲਈ ਆਮ ਆਦਮੀ ਪਾਰਟੀ ਵੱਲੋਂ ਉਨ੍ਹਾਂ ਨੂੰ ਅਕਾਲੀ ਦਲ ਵਾਰਿਸ ਪੰਜਾਬ ਦੇ ਦਾ ਪਹਿਲਾ ਉਮੀਦਵਾਰ ਦੱਸਣਾ ਹਕੀਕਤ ਦੇ ਉਲਟ ਹੈ। ਸ੍ਰ. ਸ਼ਮਸ਼ੇਰ ਸਿੰਘ ਪਦਰੀ ਨੇ ਕਿਹਾ ਕਿ ਸਿਆਸੀ ਲਾਭ ਲਈ ਤੱਥਾਂ ਨੂੰ ਤੋੜ-ਮਰੋੜ ਕੇ ਪੇਸ਼ ਕਰਨ ਦੀ ਬਜਾਏ ਸੱਚਾਈ ਲੋਕਾਂ ਸਾਹਮਣੇ ਰੱਖੀ ਜਾਵੇ।
ਖ਼ਬਰਾਂ
ਸੁਰਿੰਦਰਪਾਲ ਸਿੰਘ ਤਾਲਿਬਪੁਰਾ ਨੂੰ 7 ਅਗਸਤ ਨੂੰ ਹੀ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਬਰਖ਼ਾਸਤ ਕੀਤਾ ਜਾ ਚੁੱਕਾ ਸੀ : ਸ਼ਮਸ਼ੇਰ ਸਿੰਘ ਪੱਧਰੀ
12 ਨਵੰਬਰ 2026·

ਅInternational Punjabi News
ਇਹ ਖ਼ਬਰ ਸਾਂਝੀ ਕਰੋ:



