ਫਰੀਦਕੋਟ ,14 ਸਤੰਬਰ (ਜਸ਼ਨ )ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਦਾਣਾ ਮੰਡੀ, ਫਰੀਦਕੋਟ ਵਿਖੇ ਹੋਈ ਵੱਡੀ ਕਾਨਫਰੈਂਸ ਵਿੱਚ ਠਾਠਾਂ ਮਾਰਦੇ ਇਕੱਠ ਨੂੰ ਵੇਖ ਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਮੁਖੀ ਅਮ੍ਰਿਤਪਾਲ ਸਿੰਘ ਖਾਲਸਾ ਦੇ ਪਿਤਾ ਜਥੇਦਾਰ ਤਰਸੇਮ ਸਿੰਘ ਨੇ ਕਾਨਫਰੰਸ ਦੀ ਸਫਲਤਾ ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਕੱਠ ਇਸ ਗੱਲ ਦੀ ਗਵਾਹੀ ਭਰਦਾ ਹੈ ਕਿ ਅਕਾਲੀ ਦਲ ਵਾਰਿਸ ਪੰਜਾਬ ਦੀ ਆਵਾਜ਼ ਦਿਨੋਂ-ਦਿਨ ਹੋਰ ਬੁਲੰਦ ਹੋ ਰਹੀ ਹੈ। ਉਹਨਾਂ ਕਿਹਾ ਕਿ ਇਸ ਵਿਸ਼ਾਲ ਕਾਨਫਰੈਂਸ ਵਿੱਚ ਪਹੁੰਚ ਕੇ ਉਹਨਾਂ ਦਾ ਹੌਸਲਾ ਵਧਾਉਣ ਵਾਲੀ ਸਮੂਹ ਸੰਗਤ, ਅਹੁਦੇਦਾਰਾਂ, ਵਰਕਰਾਂ ਅਤੇ ਸਹਿਯੋਗੀਆਂ ਦਾ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦ ਕੀਤਾ ਜਾਂਦਾ ਹੈ । ਤੁਹਾਡਾ ਪਿਆਰ, ਸਾਥ ਅਤੇ ਵਿਸ਼ਵਾਸ ਹੀ ਸਾਡੀ ਸਭ ਤੋਂ ਵੱਡੀ ਤਾਕਤ ਹੈ। ਜਥੇਦਾਰ ਤਰਸੇਮ ਸਿੰਘ ਨੇ "ਇੰਟਰਨੈਸ਼ਨਲ ਪੰਜਾਬੀ ਨਿਊਜ਼" ਦੇ ਪ੍ਰਤੀਨਿਧ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਕਾਲੀ ਦਲ ਵਾਰਿਸ ਪੰਜਾਬ ਦੇ — ਪੰਜਾਬ ਦੇ ਹੱਕਾਂ ਲਈ ਹਮੇਸ਼ਾ ਡਟ ਕੇ ਖੜ੍ਹਾ ਰਹੇਗਾ।





