ਮੋਗਾ ,11 ਨਵੰਬਰ 2026 (ਜਸ਼ਨ ) ਅੱਜ ਭਾਰਤੀ ਜਨਤਾ ਪਾਰਟੀ ਯੁਵਾ ਮੋਰਚਾ, ਜ਼ਿਲ੍ਹਾ ਮੋਗਾ ਦੀ ਸਮੁੱਚੀ ਟੀਮ ਵੱਲੋਂ ਮਾਣਯੋਗ ਡਿਪਟੀ ਕਮਿਸ਼ਨਰ ਮੋਗਾ ਦੇ ਦਫ਼ਤਰ ਅੱਗੇ ਧਰਨਾ ਪ੍ਰਦਰਸ਼ਨ ਕਰਕੇ ਮੰਗ ਪੱਤਰ ਸੌਂਪਿਆ ਜਾਵੇਗਾ।
ਮੋਰਚੇ ਦੀ ਮੁੱਖ ਮੰਗ Punjab PCS Mains 2025 ਦੀ ਭਰਤੀ ਪ੍ਰਕਿਰਿਆ ਵਿੱਚ ਹੋਈਆਂ ਕਥਿਤ ਬੇਨਿਯਮੀਆਂ ਦੀ CBI ਤੋਂ ਨਿਰਪੱਖ ਜਾਂਚ ਕਰਵਾਉਣੀ ਹੈ।
ਗੁਰਬੀਰ ਸਿੰਘ ਰਟੌਲ ,ਜ਼ਿਲ੍ਹਾ ਪ੍ਰਧਾਨ, ਯੁਵਾ ਮੋਰਚਾ ਭਾਜਪਾ
ਜ਼ਿਲ੍ਹਾ ਮੋਗਾ ਨੇ ਭਾਰਤੀ ਜਨਤਾ ਪਾਰਟੀ ਯੁਵਾ ਮੋਰਚਾ, ਜ਼ਿਲ੍ਹਾ ਮੋਗਾ ਦੇ ਸਮੂਹ ਅਹੁਦੇਦਾਰਾਂ ਅਤੇ ਵਰਕਰ ਸਾਥੀਆਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਇਸ ਮਾਮਲੇ ਨੂੰ ਆਪਣੀ ਨਿੱਜੀ ਅਤੇ ਸਾਂਝੀ ਮੰਗ ਸਮਝਦੇ ਹੋਏ ਵੱਧ ਤੋਂ ਵੱਧ ਸਾਥੀਆਂ ਸਮੇਤ ਅੱਜ ਠੀਕ 2:00 ਵਜੇ ਪਾਰਟੀ ਦਫ਼ਤਰ ਮੋਗਾ ਵਿਖੇ ਪਹੁੰਚਣ ਦੀ ਕਿਰਪਾਲਤਾ ਕਰਨ।
ਉਹਨਾਂ ਕਿਹਾ ਕਿ ਆਓ, ਆਪਣੇ ਏਕੇ, ਜੋਸ਼ ਅਤੇ ਹੌਸਲੇ ਨਾਲ ਨੌਜਵਾਨਾਂ ਦੀ ਆਵਾਜ਼ ਬੁਲੰਦ ਕਰੀਏ ਅਤੇ ਸੁੱਤੀ ਹੋਈ ਸਰਕਾਰ ਨੂੰ ਜਗਾਉਣ ਦਾ ਯਤਨ ਕਰੀਏ ।




