ਬੱਧਨੀ ਕਲਾਂ, 14 ਸਤੰਬਰ (ਜਸ਼ਨ ) ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਦੇ ਹੱਕਾਂ ਅਤੇ ਸੂਬੇ ਦੇ ਭਖਦੇ ਮਸਲਿਆਂ ਨੂੰ ਲੈ ਕੇ 16 ਸਤੰਬਰ ਨੂੰ ਬੱਧਨੀ ਕਲਾਂ ਵਿਖੇ ਕਰਵਾਈ ਜਾ ਰਹੀ ‘ਪੰਜਾਬ ਬਚਾਓ ਰੈਲੀ’ ਨੂੰ ਸਫਲ ਬਣਾਉਣ ਲਈ ਪਾਰਟੀ ਆਗੂਆਂ ਤੇ ਵਰਕਰਾਂ ਵੱਲੋਂ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਹਲਕਾ ਧਰਮਕੋਟ ਦੇ ਇੰਚਾਰਜ ਰਾਜਵਿੰਦਰ ਸਿੰਘ ਦੀ ਅਗਵਾਈ ਹੇਠ ਹੋਣ ਵਾਲੀ ਇਸ ਰੈਲੀ ਵਿਚ ਵੱਡੀ ਗਿਣਤੀ ਵਿਚ ਲੋਕਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਲਈ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲਾ ਸ਼ਹਿਰੀ ਪ੍ਰਧਾਨ ਖਣਮੁੱਖ ਭਾਰਤੀ ਪੱਤੋ ਵੱਲੋਂ ਜ਼ਿਲੇ ਅੰਦਰ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਸ ਸਬੰਧੀ "ਇੰਟਰਨੈਸ਼ਨਲ ਪੰਜਾਬੀ ਨਿਊਜ਼" ਦੇ ਪ੍ਰਤੀਨਿਧ ਨਾਲ ਗੱਲਬਾਤ ਕਰਦਿਆਂ ਸਾਬਕਾ ਚੇਅਰਮੈਨ ਖਣਮੁੱਖ ਭਾਰਤੀ ਪੱਤੋ ਨੇ ਕਿਹਾ ਕਿ 16 ਸਤੰਬਰ ਨੂੰ ਬੱਧਨੀ ਕਲਾਂ ਵਿਖੇ ਹੋਣ ਵਾਲੀ ਪੰਜਾਬ ਬਚਾਓ ਰੈਲੀ ਨੂੰ ਲੈ ਕੇ ਅਕਾਲੀ ਵਰਕਰਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਹੋਣ ਵਾਲੀ ਇਹ ਰੈਲੀ ਪੰਜਾਬ ਦੀਆਂ ਸਿਆਸੀ ਰੈਲੀਆਂ ਵਿਚ ਇਤਿਹਾਸਕ ਰੈਲੀ ਸਾਬਤ ਹੋਵੇਗੀ। ਉਨ੍ਹਾਂ ਦੱਸਿਆ ਕਿ ਰੈਲੀ ਨੂੰ ਸਫਲ ਬਣਾਉਣ ਲਈ ਜ਼ਿਲੇ ਦੇ ਵੱਖ-ਵੱਖ ਖੇਤਰਾਂ ਵਿਚ ਪਾਰਟੀ ਆਗੂਆਂ, ਅਹੁਦੇਦਾਰਾਂ ਅਤੇ ਵਰਕਰਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਮੀਟਿੰਗਾਂ ਦੌਰਾਨ ਵਰਕਰਾਂ ਨੂੰ ਵੱਧ ਤੋਂ ਵੱਧ ਲੋਕਾਂ ਨੂੰ ਰੈਲੀ ਵਿਚ ਸ਼ਾਮਲ ਕਰਵਾਉਣ ਲਈ ਲਾਮਬੰਦ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੇ ਜ਼ਮੀਨੀ ਪੱਧਰ ਦੇ ਵਰਕਰ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਰੈਲੀ ਦੀਆਂ ਤਿਆਰੀਆਂ ਵਿਚ ਜੁਟੇ ਹੋਏ ਹਨ। ਖਣਮੁੱਖ ਭਾਰਤੀ ਪੱਤੋ ਨੇ ਕਿਹਾ ਕਿ ਕੁਝ ਵਿਰੋਧੀ ਧਿਰਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਨੂੰ ਕਮਜ਼ੋਰ ਹੋਣ ਜਾਂ ‘ਖਾਲੀ ਦਲ’ ਕਹਿ ਕੇ ਪ੍ਰਚਾਰ ਕੀਤਾ ਜਾ ਰਿਹਾ ਹੈ, ਪਰ 16 ਸਤੰਬਰ ਦੀ ਬੱਧਨੀ ਕਲਾਂ ਰੈਲੀ ਅਜਿਹੇ ਸਾਰੇ ਭਰਮ-ਭੁਲੇਖਿਆਂ ਨੂੰ ਦੂਰ ਕਰ ਦੇਵੇਗੀ। ਉਨ੍ਹਾਂ ਦਾਅਵਾ ਕੀਤਾ ਕਿ ਰੈਲੀ ਵਿਚ ਹੋਣ ਵਾਲਾ ਵੱਡਾ ਇਕੱਠ ਪਾਰਟੀ ਦੀ ਜਥੇਬੰਦਕ ਮਜ਼ਬੂਤੀ ਅਤੇ ਲੋਕਾਂ ਵਿਚ ਪਾਰਟੀ ਪ੍ਰਤੀ ਮੌਜੂਦ ਸਮਰਥਨ ਦਾ ਪ੍ਰਗਟਾਵਾ ਕਰੇਗਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਮਿੱਟੀ ਨਾਲ ਜੁੜੀ ਹੋਈ ਪਾਰਟੀ ਹੈ ਅਤੇ ਪਾਰਟੀ ਵਰਕਰ ਸੂਬੇ ਦੇ ਹਿੱਤਾਂ ਲਈ ਹਮੇਸ਼ਾ ਆਵਾਜ਼ ਬੁਲੰਦ ਕਰਦੇ ਰਹੇ ਹਨ। ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਆਉਣ ਵਾਲੇ ਸਮੇਂ ਵਿਚ ਪੰਜਾਬ ਅੰਦਰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣੇਗੀ ਅਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਮੁੱਖ ਮੰਤਰੀ ਬਣਨਗੇ। ਉਨ੍ਹਾਂ ਅਕਾਲੀ ਆਗੂਆਂ, ਵਰਕਰਾਂ ਅਤੇ ਸਮਰਥਕਾਂ ਨੂੰ 16 ਸਤੰਬਰ ਦੀ ਬੱਧਨੀ ਕਲਾਂ ਰੈਲੀ ਵਿਚ ਵੱਧ ਤੋਂ ਵੱਧ ਗਿਣਤੀ ਵਿਚ ਪਹੁੰਚਣ ਦੀ ਅਪੀਲ ਕੀਤੀ।
ਖ਼ਬਰਾਂ
16 ਸਤੰਬਰ ਦੀ ਬੱਧਨੀ ਕਲਾਂ 'ਪੰਜਾਬ ਬਚਾਓ' ਇਤਿਹਾਸਕ ਰੈਲੀ ,ਵਿਰੋਧੀਆਂ ਦੇ ਸਾਰੇ ਭਰਮ-ਭੁਲੇਖੇ ਦੂਰ ਕਰੇਗੀ : ਚੇਅਰਮੈਨ ਖਣਮੁੱਖ ਭਾਰਤੀ ਪੱਤੋ
* ਸ਼੍ਰੋਮਣੀ ਅਕਾਲੀ ਦਲ ਨੂੰ ‘ਖਾਲੀ ਦਲ’ ਕਹਿਣ ਵਾਲਿਆਂ ਦੇ ਭਰਮ-ਭੁਲੇਖਿਆਂ ਨੂੰ ਕਰਾਂਗੇ ਦੂਰ; ਭਾਰਤੀ ਪੱਤੋ
15 ਸਤੰਬਰ 2026·

ਅInternational Punjabi News
ਇਹ ਖ਼ਬਰ ਸਾਂਝੀ ਕਰੋ:



