ਮੋਗਾ, 4 ਜੁਲਾਈ (ਜਸ਼ਨ )- ਮੋਗਾ ਫੋਟੋਗ੍ਰਾਫਰ ਐਸੋਸੀਏਸ਼ਨ ਦੀ ਜਨਰਲ ਬਾਡੀ ਮੀਟਿੰਗ ਪ੍ਰਧਾਨ ਰਾਕੇਸ਼ ਸਿੰਗਲਾ ਦੀ ਪ੍ਰਧਾਨਗੀ ਹੇਠ ਸਫਲਤਾਪੂਰਵਕ ਸੰਪੰਨ ਹੋਈ। ਮੀਟਿੰਗ ਦੌਰਾਨ ਨਵੀਂ ਚੁਣੀ ਗਈ ਕਾਰਜਕਾਰਨੀ ਦਾ ਤਾਜਪੋਸ਼ੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਐਸੋਸੀਏਸ਼ਨ ਦੇ ਵੱਖ-ਵੱਖ ਅਹਿਮ ਮੁੱਦਿਆਂ 'ਤੇ ਖੁੱਲ੍ਹ ਕੇ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਮੈਂਬਰਾਂ ਵੱਲੋਂ ਦਿੱਤੇ ਗਏ ਕੀਮਤੀ ਸੁਝਾਵਾਂ ਨੂੰ ਸਰਬਸੰਮਤੀ ਨਾਲ ਪ੍ਰਵਾਨ ਕੀਤਾ ਗਿਆ। ਮੀਟਿੰਗ ਦੌਰਾਨ 7 ਅਤੇ 8 ਅਗਸਤ ਨੂੰ ਕਰਵਾਏ ਜਾ ਰਹੇ ਅੰਤਰਰਾਸ਼ਟਰੀ ਪੱਧਰ ਦੇ ਫੋਟੋਗ੍ਰਾਫੀ ਬ੍ਰਾਂਡਾਂ ਦੀ ਵਿਸ਼ਾਲ ਪ੍ਰਦਰਸ਼ਨੀ "ਪੰਜਾਬ ਫੋਟੋ ਫੇਅਰ" ਦਾ ਅਧਿਕਾਰਕ ਪੋਸਟਰ ਵੀ ਜਾਰੀ ਕੀਤਾ ਗਿਆ। ਇਸ ਤੋਂ ਇਲਾਵਾ ਸਾਵਣ ਦੇ ਪਵਿੱਤਰ ਮਹੀਨੇ ਨੂੰ ਸਮਰਪਿਤ ਪਰਿਵਾਰਕ ਤੀਜ ਉਤਸਵ ਮਨਾਉਣ ਦੀ ਰੂਪ-ਰੇਖਾ ਨੂੰ ਵੀ ਅੰਤਿਮ ਰੂਪ ਦਿੱਤਾ ਗਿਆ।
ਐਸੋਸੀਏਸ਼ਨ ਦੇ ਜਨਰਲ ਸਕੱਤਰ ਰਜਨੀਸ਼ ਕੁਮਾਰ ਖੁਰਾਣਾ (ਡਿੰਪਲ) ਨੇ 'ਇੰਟਰਨੈਸ਼ਨਲ ਪੰਜਾਬੀ ਨਿਊਜ਼' ਦੇ ਨੁਮਾਇੰਦੇ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਤੀਜ ਸਮਾਗਮ ਦੌਰਾਨ "ਮਿਸ ਤੀਜ" ਮੁਕਾਬਲਾ ਕਰਵਾਇਆ ਜਾਵੇਗਾ। ਇਸ ਤੋਂ ਇਲਾਵਾ ਬੱਚਿਆਂ, ਮਹਿਲਾਵਾਂ ਅਤੇ ਸਾਰੇ ਮੈਂਬਰਾਂ ਲਈ ਵੱਖ-ਵੱਖ ਮਨੋਰੰਜਕ ਖੇਡਾਂ, ਸੱਭਿਆਚਾਰਕ ਅਤੇ ਰੰਗਾਰੰਗ ਪ੍ਰੋਗਰਾਮ ਵੀ ਕਰਵਾਏ ਜਾਣਗੇ, ਤਾਂ ਜੋ ਸਾਰੇ ਪਰਿਵਾਰ ਇਕੱਠੇ ਇਸ ਸਮਾਗਮ ਦਾ ਆਨੰਦ ਮਾਣ ਸਕਣ। ਇਸ ਮੌਕੇ ਐਸੋਸੀਏਸ਼ਨ ਦੇ ਮੈਂਬਰਾਂ ਨੂੰ ਆਈ.ਡੀ. ਕਾਰਡ ਅਤੇ ਸਰਟੀਫਿਕੇਟ ਵੀ ਵੰਡੇ ਗਏ। ਤਾਜਪੋਸ਼ੀ ਸਮਾਗਮ ਵਿੱਚ ਪ੍ਰਧਾਨ ਰਾਕੇਸ਼ ਸਿੰਗਲਾ, ਜਨਰਲ ਸਕੱਤਰ ਰਜਨੀਸ਼ ਕੁਮਾਰ ਖੁਰਾਣਾ (ਡਿੰਪਲ), ਕੈਸ਼ੀਅਰ ਹਰਜਸਪ੍ਰੀਤ ਸਿੰਘ, ਸੀਨੀਅਰ ਵਾਈਸ ਪ੍ਰਧਾਨ ਸੰਜੀਵ ਸ਼ਰਮਾ, ਵਾਈਸ ਪ੍ਰਧਾਨ ਰੋਹਿਤ ਸ਼ਰਮਾ, ਵਾਈਸ ਪ੍ਰਧਾਨ ਸਤਨਾਮ ਸਿੰਘ, ਪੀ.ਆਰ.ਓ. ਜਸਵਿੰਦਰ ਸਿੰਘ (ਜੱਸਾ), ਜੁਆਇੰਟ ਸਕੱਤਰ ਅਮਿਤ ਮਿੱਤਲ, ਜੁਆਇੰਟ ਸਕੱਤਰ ਅਮਨ, ਡੈਲੀਗੇਟ ਰਮਨ ਕੌਸ਼ਲ, ਡੈਲੀਗੇਟ ਸੁਰਿੰਦਰ ਸਿੰਘਲਾ, ਡੈਲੀਗੇਟ ਰਾਜ ਸੇਠੀ ਅਤੇ ਡੈਲੀਗੇਟ ਅਮਿਤ ਅਰੋੜਾ ਸਮੇਤ ਐਸੋਸੀਏਸ਼ਨ ਦੇ ਵੱਡੀ ਗਿਣਤੀ ਵਿੱਚ ਮੈਂਬਰ ਹਾਜ਼ਰ ਸਨ। ਅੰਤ ਵਿੱਚ ਪੰਜਾਬ ਟੀਮ ਦੇ ਵਾਈਸ ਪ੍ਰਧਾਨ ਰਮਨ ਕੌਸ਼ਲ ਨੇ ਮੀਟਿੰਗ ਨੂੰ ਸਫਲ ਬਣਾਉਣ ਲਈ ਸਮੂਹ ਮੈਂਬਰਾਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਐਸੋਸੀਏਸ਼ਨ ਦੀ ਏਕਤਾ ਅਤੇ ਸਰਗਰਮੀ ਹੀ ਇਸਦੀ ਸਭ ਤੋਂ ਵੱਡੀ ਤਾਕਤ ਹੈ। ਉਨ੍ਹਾਂ ਨੇ ਭਵਿੱਖ ਵਿੱਚ ਵੀ ਸਾਰੇ ਮੈਂਬਰਾਂ ਨੂੰ ਇਸੇ ਤਰ੍ਹਾਂ ਸਹਿਯੋਗ ਅਤੇ ਸਰਗਰਮ ਭਾਗੀਦਾਰੀ ਨਿਭਾਉਣ ਦੀ ਅਪੀਲ ਕੀਤੀ।
ਖ਼ਬਰਾਂ
ਫੋਟੋਗ੍ਰਾਫਰ ਐਸੋਸੀਏਸ਼ਨ ਦੀ ਨਵੀਂ ਕਾਰਜਕਾਰਨੀ ਦੇ ਤਾਜਪੋਸ਼ੀ ਸਮਾਗਮ ਦੌਰਾਨ 7 ਅਤੇ 8 ਅਗਸਤ ਨੂੰ ਕਰਵਾਏ ਜਾ ਰਹੇ ਅੰਤਰਰਾਸ਼ਟਰੀ ਪੱਧਰ ਦੇ ਫੋਟੋਗ੍ਰਾਫੀ ਬ੍ਰਾਂਡਾਂ ਦੀ ਵਿਸ਼ਾਲ ਪ੍ਰਦਰਸ਼ਨੀ "ਪੰਜਾਬ ਫੋਟੋ ਫੇਅਰ" ਦਾ ਅਧਿਕਾਰਕ ਪੋਸਟਰ ਜਾਰੀ
4 ਜੁਲਾਈ 2026·

ਅInternational Punjabi News
ਇਹ ਖ਼ਬਰ ਸਾਂਝੀ ਕਰੋ:



