ਬਾਘਾ ਪੁਰਾਣਾ, 8 ਅਗਸਤ (ਜਸ਼ਨ ) ਬਾਘਾ ਪੁਰਾਣਾ, 8 ਅਗਸਤ (ਜਸ਼ਨ ) ਬਾਘਾਪੁਰਾਣਾ ਦੇ ਪਿੰਡ ਰਾਜਿਆਣਾ ਵਿਖੇ ਮਿੱਤਲ ਪੈਲਸ ਵਿਚ ਅੱਜ ‘ਅਕਾਲੀ ਦਲ ਪੁਨਰ ਸੁਰਜੀਤ’ ਨਾਲ ਸਬੰਧਤ ਕਈ ਮੋਹਰੀ ਆਗੂਆਂ ਅਤੇ ਸੈਂਕੜੇ ਵਰਕਰਾਂ ਵੱਲੋਂ ਇੱਕ ਵੱਡਾ ਸਿਆਸੀ ਸਮਾਗਮ ਕੀਤਾ ਗਿਆ। ਸਮਾਗਮ ਦਾ ਮੁੱਖ ਮਕਸਦ ਪੁਨਰ ਸੁਰਜੀਤ ਅਕਾਲੀ ਦਲ ਨਾਲ ਜੁੜੇ ਆਗੂਆਂ ਅਤੇ ਵਰਕਰਾਂ ਦਾ ‘ਵਾਰਿਸ ਪੰਜਾਬ ਦੇ’ ਜਥੇਬੰਦੀ ਵਿੱਚ ਸ਼ਾਮਲ ਹੋਣਾ ਸੀ।
ਇਸ ਮੌਕੇ ਭਰਵੇਂ ਸਮਾਗਮ ਵਿੱਚ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਦੇ ਪਿਤਾ ਬਾਪੂ ਤਰਸੇਮ ਸਿੰਘ, ਸੰਸਦ ਮੈਂਬਰ ਭਾਈ ਸਰਬਜੀਤ ਸਿੰਘ ਖਾਲਸਾ, ਵਿਧਾਇਕ ਮਨਪ੍ਰੀਤ ਸਿੰਘ ਇਆਲੀ , ਭਾਈ ਮਨਦੀਪ ਸਿੱਧੂ , ਬਾਬੂ ਸਿੰਘ ਬਰਾੜ, ਸੁਖਦੇਵ ਸਿੰਘ ਕਾਦੀਆ, ਕਰਮਜੀਤ ਸਿੰਘ ਜ਼ਿਲ੍ਹਾ ਪ੍ਰਧਾਨ, ਦਲੇਰ ਸਿੰਘ ਡੋਡ, ਮਨਪ੍ਰੀਤ ਸਿੰਘ ਭੋਲੂਵਾਲਾ, ਦੇਵਿੰਦਰ ਸਿੰਘ ਰਣੀਆਂ ,ਰਛਪਾਲ ਸਿੰਘ ਸੋਸਣ, ਜਸਵਿੰਦਰ ਸਿੰਘ ਸਿੱਧੂ,ਸਤਨਾਮ ਸਿੰਘ ਯੂਥ ਪ੍ਰਧਾਨ ਅਤੇ ਭਾਈ ਮਹਾਂ ਸਿੰਘ ਰਾਊਕੇ ਸਮੇਤ ਕਈ ਨਾਮਵਰ ਆਗੂ ਅਤੇ ਵਰਕਰ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ।
ਇਸ ਮੌਕੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਨਾਲ ਸਬੰਧਤ ਸਾਬਕਾ ਜ਼ਿਲ੍ਹਾ ਪ੍ਰਧਾਨ, ਸਾਬਕਾ ਚੇਅਰਮੈਨ, ਸੀਨੀਅਰ ਆਗੂਆਂ ਅਤੇ ਵੱਖ-ਵੱਖ ਅਹੁਦੇਦਾਰਾਂ ਸਮੇਤ ਕਈ ਨਾਮਵਰ ਸ਼ਖ਼ਸੀਅਤਾਂ ਨੇ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵਿੱਚ ਸ਼ਮੂਲੀਅਤ ਕੀਤੀ। ਬਾਪੂ ਤਰਸੇਮ ਸਿੰਘ ਖਾਲਸਾ, ਵਿਧਾਇਕ ਮਨਪ੍ਰੀਤ ਸਿੰਘ ਇਯਾਲੀ, ਸੰਸਦ ਮੈਂਬਰ ਭਾਈ ਸਰਬਜੀਤ ਸਿੰਘ ਖਾਲਸਾ, ਮਨਦੀਪ ਸਿੰਘ ਸਿੱਧੂ ਅਤੇ ਹੋਰ ਸੀਨੀਅਰ ਆਗੂਆਂ ਦੀ ਹਾਜ਼ਰੀ ਵਿੱਚ ਹੋਏ ਵੱਡੇ ਇਕੱਠ ਦੌਰਾਨ ਇਨ੍ਹਾਂ ਆਗੂਆਂ ਨੇ ਜਨਤਕ ਤੌਰ ’ਤੇ ਜਥੇਬੰਦੀ ਨਾਲ ਜੁੜਨ ਦਾ ਐਲਾਨ ਕੀਤਾ।
ਇਸ ਸਮਾਗਮ ਦੌਰਾਨ ਸਾਬਕਾ ਵਿਧਾਇਕ ਮਰਹੂਮ ਸਾਧੂ ਸਿੰਘ ਰਾਜਿਆਣਾ ਦੇ ਫ਼ਰਜ਼ੰਦ ਜਗਤਾਰ ਸਿੰਘ ਰਾਜਿਆਣਾ,ਸਾਬਕਾ ਚੇਅਰਮੈਨ ਅਤੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਗਿੱਲ ਲੰਢੇਕੇ ,ਗੁਰਪ੍ਰੀਤ ਸਿੰਘ ਰਾਜੇਆਣਾ ਗੁਰਜੰਟ ਸਿੰਘ ਭੁੱਟੋ ਰੋਡੇ, ਬਲਤੇਜ ਸਿੰਘ ਲੰਗਿਆਣਾ,ਬਲਜੀਤ ਸਿੰਘ ਜੱਸ ਮਾਂਗੇਵਾਲ ,ਡਾ . ਜਗਜੀਤ ਸਿੰਘ ਮਹਿਰੋਂ ,ਜਸਪਰੀਤ ਸਿੰਘ ਜੱਸਾ ਦੁੱਨੇਕੇ,ਬਲਦੇਵ ਸਿੰਘ ਮਾਣੂਕੇ ,ਸੁਖਦੀਪ ਸਿੰਘ ਰੋਡੇ,ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਜਗਤਾਰ ਸਿੰਘ ਰਾਜਿਆਣਾ, ਅਮਰਜੀਤ ਸਿੰਘ ਲੰਡੇਕੇ, ਗੁਰਜੰਟ ਸਿੰਘ ਭੁੱਟੋ ਰੋਡੇ, ਬਲਤੇਜ ਸਿੰਘ ਲੰਗੇਆਣਾ, ਬਲਜੀਤ ਸਿੰਘ ਜੱਸ ਮੰਗੇਵਾਲਾ, ਸੁਖਦੀਪ ਸਿੰਘ ਰੋਡੇ, ਜਸਪ੍ਰੀਤ ਸਿੰਘ ਰੋਡੇ, ਜਸਮੇਲ ਗੋਰਾ ਰਾਜਿਆਣਾ, ਬਾਈ ਚਮਕੌਰ ਸਿੰਘ ਮੈਂਬਰ ਰੋਡੇ, ਗੁਰਵਿੰਦਰ ਸਿੰਘ ਸਰਪੰਚ ਨਵੇਂ ਰੋਡੇ, ਇੰਦਰਜੀਤ ਸਿੰਘ ਲੰਗੇਆਣਾ , ਗੁਰਤੇਜ ਸਿੰਘ, ਮਦਨ ਮਾਨ, ਸਤਨਾਮ ਰਾਜਿਆਣਾ, ਸਾਧੂ ਭਾਊ , ਲਵਲੀ ਰਾਜਿਆਣਾ, ਜੱਗਾ ਰਾਜਿਆਣਾ, ਨਿਰਮਲ ਢਿੱਲੋਂ, ਗੁਰਪ੍ਰੀਤ ਗੋਪੀ ਆਈਟੀ ਸੈਲ, ਭਗਵਾਨ ਸਿੰਘ ਬਰਾੜ ਸਮੇਤ ਹੋਰ ਆਗੂ ਅਤੇ ਕਈ ਹੋਰ ਆਗੂਆਂ ਨੇ ‘ਵਾਰਿਸ ਪੰਜਾਬ ਦੇ’ ਜਥੇਬੰਦੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਸ ਮੌਕੇ ਜਥੇਬੰਦੀ ਦੇ ਆਗੂਆਂ ਵੱਲੋਂ ਨਵੇਂ ਸ਼ਾਮਲ ਹੋਏ ਆਗੂਆਂ ਅਤੇ ਵਰਕਰਾਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਜਥੇਬੰਦੀ ਦੀਆਂ ਗਤੀਵਿਧੀਆਂ ਨੂੰ ਮਜ਼ਬੂਤ ਕਰਨ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ ਗਈ। ਆਗੂਆਂ ਨੇ ਨਵੇਂ ਸ਼ਾਮਲ ਹੋਏ ਆਗੂਆਂ ਅਤੇ ਵਰਕਰਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਸਵਾਗਤ ਕੀਤਾ ਅਤੇ ਆਉਣ ਵਾਲੇ ਸਮੇਂ ਵਿੱਚ ਜਥੇਬੰਦੀ ਨੂੰ ਹੋਰ ਮਜ਼ਬੂਤ ਕਰਨ ਲਈ ਸਾਂਝੇ ਤੌਰ ’ਤੇ ਕੰਮ ਕਰਨ ਦੀ ਗੱਲ ਕਹੀ।
ਬਾਪੂ ਤਰਸੇਮ ਸਿੰਘ ਨੇ ਨਵੇਂ ਸਾਥੀਆਂ ਦਾ ਸਵਾਗਤ ਕਰਦਿਆਂ ਕਿਹਾ, “ਅੱਜ ਪੰਜਾਬ ਨੂੰ ਅਜਿਹੀ ਸਿਆਸੀ ਲਹਿਰ ਦੀ ਲੋੜ ਹੈ ਜੋ ਸਿਰਫ਼ ਸੱਤਾ ਦੀ ਰਾਜਨੀਤੀ ਤੱਕ ਸੀਮਤ ਨਾ ਹੋਵੇ, ਸਗੋਂ ਪੰਜਾਬ ਦੇ ਹੱਕਾਂ, ਨੌਜਵਾਨਾਂ ਦੇ ਭਵਿੱਖ, ਕਿਸਾਨਾਂ ਦੀਆਂ ਸਮੱਸਿਆਵਾਂ ਅਤੇ ਸੂਬੇ ਦੇ ਸਮਾਜਿਕ ਤੇ ਆਰਥਿਕ ਹਿੱਤਾਂ ਲਈ ਡਟ ਕੇ ਆਵਾਜ਼ ਉਠਾਏ। ਬਾਘਾਪੁਰਾਣਾ ਵਿੱਚ ਵੱਖ-ਵੱਖ ਵਰਗਾਂ ਦੀਆਂ ਨਾਮਵਰ ਸ਼ਖ਼ਸੀਅਤਾਂ ਦਾ ਸਾਡੇ ਨਾਲ ਜੁੜਨਾ ਇਸ ਗੱਲ ਦਾ ਸਬੂਤ ਹੈ ਕਿ ਲੋਕ ਪੰਜਾਬ ਦੇ ਭਵਿੱਖ ਨੂੰ ਲੈ ਕੇ ਗੰਭੀਰ ਹਨ। ਅਸੀਂ ਹਰ ਨਵੇਂ ਸਾਥੀ ਨੂੰ ਪੂਰਾ ਮਾਣ-ਸਨਮਾਨ ਦੇਵਾਂਗੇ ਅਤੇ ਪੰਜਾਬ ਦੇ ਹੱਕਾਂ ਲਈ ਉਨ੍ਹਾਂ ਨੂੰ ਨਾਲ ਲੈ ਕੇ ਅੱਗੇ ਵਧਾਂਗੇ।”

ਮਨਪ੍ਰੀਤ ਸਿੰਘ ਇਯਾਲੀ ਨੇ ਕਿਹਾ, “ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦਾ ਆਧਾਰ ਲਗਾਤਾਰ ਮਜ਼ਬੂਤ ਹੋ ਰਿਹਾ ਹੈ ਅਤੇ ਬਾਘਾਪੁਰਾਣਾ ਵਿੱਚ ਹੋਇਆ ਇਹ ਇਕੱਠ ਇਸ ਦਾ ਪ੍ਰਤੱਖ ਸਬੂਤ ਹੈ। ਸਾਡੀ ਕੋਸ਼ਿਸ਼ ਹੈ ਕਿ ਪਾਰਟੀ ਨੂੰ ਹਰ ਪਿੰਡ, ਹਰ ਕਸਬੇ ਅਤੇ ਹਰ ਵਰਗ ਦੇ ਲੋਕਾਂ ਨਾਲ ਲਗਾਤਾਰ ਜੋੜਿਆ ਜਾਵੇ। ਜਿਹੜੇ ਸਾਥੀ ਅੱਜ ਪਾਰਟੀ ਨਾਲ ਜੁੜੇ ਹਨ, ਉਨ੍ਹਾਂ ਦੀਆਂ ਸਮਰੱਥਾਵਾਂ ਅਤੇ ਤਜਰਬੇ ਨੂੰ ਪੰਜਾਬ ਦੀ ਬਿਹਤਰੀ ਲਈ ਵਰਤਿਆ ਜਾਵੇਗਾ। ਸਾਡੀ ਰਾਜਨੀਤੀ ਦਾ ਕੇਂਦਰ ਪੰਜਾਬ ਅਤੇ ਪੰਜਾਬ ਦੇ ਲੋਕ ਹਨ ਅਤੇ ਅਸੀਂ ਲੋਕਾਂ ਦੇ ਮੁੱਦਿਆਂ ਨੂੰ ਵਿਧਾਨ ਸਭਾ ਤੋਂ ਲੈ ਕੇ ਸੜਕ ਤੱਕ ਮਜ਼ਬੂਤੀ ਨਾਲ ਉਠਾਉਂਦੇ ਰਹਾਂਗੇ। ਇਯਾਲੀ ਨੇ ਕਿਹਾ ਕਿ ਅਸੀਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਬੂਥ ਪੱਧਰ ਤੱਕ ਮਜ਼ਬੂਤ ਕਰਾਂਗੇ ਅਤੇ ਨੌਜਵਾਨਾਂ ਸਮੇਤ ਹਰ ਵਰਗ ਦੇ ਲੋਕਾਂ ਨੂੰ ਇਸ ਮੁਹਿੰਮ ਨਾਲ ਜੋੜਨ ਲਈ ਲਗਾਤਾਰ ਕੰਮ ਕਰਾਂਗੇ।”

ਫਰੀਦਕੋਟ ਤੋਂ ਸੰਸਦ ਮੈਂਬਰ ਭਾਈ ਸਰਬਜੀਤ ਸਿੰਘ ਖਾਲਸਾ ਨੇ ਕਿਹਾ, “ਪੰਜਾਬ ਦੇ ਲੋਕਾਂ ਵਿੱਚ ਆਪਣੇ ਹੱਕਾਂ ਅਤੇ ਸੂਬੇ ਦੇ ਭਵਿੱਖ ਨੂੰ ਲੈ ਕੇ ਜਾਗਰੂਕਤਾ ਵਧ ਰਹੀ ਹੈ। ਅੱਜ ਬਾਘਾਪੁਰਾਣਾ ਵਿੱਚ ਵੱਡੀ ਗਿਣਤੀ ਵਿੱਚ ਨਾਮਵਰ ਸ਼ਖ਼ਸੀਅਤਾਂ ਦਾ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਨਾਲ ਜੁੜਨਾ ਇਸੇ ਬਦਲ ਰਹੀ ਸੋਚ ਦਾ ਪ੍ਰਗਟਾਵਾ ਹੈ। ਪੰਜਾਬ ਨੂੰ ਅਜਿਹੀ ਸਿਆਸਤ ਦੀ ਲੋੜ ਹੈ ਜੋ ਲੋਕਾਂ ਦੀ ਗੱਲ ਸੁਣੇ, ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਮਝੇ ਅਤੇ ਉਨ੍ਹਾਂ ਦੇ ਹੱਕਾਂ ਲਈ ਇਮਾਨਦਾਰੀ ਨਾਲ ਲੜੇ। ਅਸੀਂ ਪੰਜਾਬ ਦੀ ਨੌਜਵਾਨੀ, ਕਿਸਾਨਾਂ, ਮਜ਼ਦੂਰਾਂ ਅਤੇ ਹਰ ਵਰਗ ਦੀਆਂ ਉਮੀਦਾਂ ਨੂੰ ਆਪਣੀ ਆਵਾਜ਼ ਬਣਾਉਣ ਲਈ ਵਚਨਬੱਧ ਹਾਂ।”

ਮਨਦੀਪ ਸਿੰਘ ਸਿੱਧੂ ਨੇ ਕਿਹਾ, “ਵਾਰਿਸ ਪੰਜਾਬ ਦੇ ਨੂੰ ਮਿਲ ਰਿਹਾ ਪਿਆਰ ਅਤੇ ਸਮਰਥਨ ਸਾਡੇ ਲਈ ਸਿਰਫ਼ ਸਿਆਸੀ ਤਾਕਤ ਨਹੀਂ, ਸਗੋਂ ਇੱਕ ਵੱਡੀ ਜ਼ਿੰਮੇਵਾਰੀ ਵੀ ਹੈ। ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਨਾ ਅਤੇ ਉਨ੍ਹਾਂ ਦੀ ਆਵਾਜ਼ ਨੂੰ ਸਹੀ ਮੰਚ ਤੱਕ ਪਹੁੰਚਾਉਣਾ ਸਾਡੀ ਪਹਿਲੀ ਤਰਜੀਹ ਹੋਵੇਗੀ। ਪੰਜਾਬ ਦੇ ਹਿੱਤਾਂ ਲਈ ਇੱਕ ਮਜ਼ਬੂਤ ਅਤੇ ਇਕਜੁੱਟ ਆਵਾਜ਼ ਖੜ੍ਹੀ ਕਰਨ ਦੀ ਲੋੜ ਹੈ ਅਤੇ ਅਸੀਂ ਇਸ ਦਿਸ਼ਾ ਵਿੱਚ ਪੂਰੀ ਵਚਨਬੱਧਤਾ ਨਾਲ ਕੰਮ ਕਰਾਂਗੇ।”

ਪਾਰਟੀ ਆਗੂਆਂ ਨੇ ਕਿਹਾ ਕਿ ਬਾਘਾਪੁਰਾਣਾ ਵਿੱਚ ਹੋਈ ਇਹ ਸ਼ਮੂਲੀਅਤ ਪਾਰਟੀ ਦੇ ਜਥੇਬੰਦਕ ਵਿਸਥਾਰ ਲਈ ਅਹਿਮ ਕਦਮ ਹੈ। ਉਨ੍ਹਾਂ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਮਾਲਵਾ ਖੇਤਰ ਸਮੇਤ ਪੂਰੇ ਪੰਜਾਬ ਵਿੱਚ ਲੋਕਾਂ ਨਾਲ ਸਿੱਧਾ ਸੰਪਰਕ ਵਧਾਉਣ ਅਤੇ ਪੰਜਾਬ ਨਾਲ ਜੁੜੇ ਮੁੱਦਿਆਂ ਨੂੰ ਕੇਂਦਰ ਵਿੱਚ ਰੱਖ ਕੇ ਸਿਆਸੀ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇਗਾ।

ਸਮਾਗਮ ਨੂੰ ਸੰਬੋਧਨ ਕਰਦਿਆਂ ਹੋਰ ਬੁਲਾਰਿਆਂ ਨੇ ਪੰਜਾਬ ਦੀ ਮੌਜੂਦਾ ਸਿਆਸੀ, ਸਮਾਜਿਕ ਅਤੇ ਆਰਥਿਕ ਸਥਿਤੀ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਕਾਂਗਰਸ, ਭਾਜਪਾ ਅਤੇ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਦੀ ਆਲੋਚਨਾ ਕਰਦਿਆਂ ਕਿਹਾ ਕਿ ਪੰਜਾਬ ਅੱਜ ਵੀ ਬੇਰੁਜ਼ਗਾਰੀ, ਨਸ਼ਿਆਂ, ਕਿਸਾਨੀ, ਆਰਥਿਕ ਮੁਸ਼ਕਲਾਂ ਅਤੇ ਹੋਰ ਕਈ ਗੰਭੀਰ ਸਮੱਸਿਆਵਾਂ ਦਾ ਸਾਹਮਣਾ ਕਰ ਰਿਹਾ ਹੈ ਅਤੇ ਇਨ੍ਹਾਂ ਦਾ ਢੁਕਵਾਂ ਹੱਲ ਕਰਨ ਦੀ ਲੋੜ ਹੈ। ਇਸ ਮੌਕੇ ਇਆਲੀ ਨੇ ਸ਼੍ਰੋਮਣੀ ਅਕਾਲੀ ਦਲ ’ਤੇ ਵੀ ਨਿਸ਼ਾਨਾ ਸੇਧਦਿਆਂ ਕਿਹਾ ਕਿ ਸੱਤਾ ਵਿੱਚ ਆਉਣ ਤੋਂ ਪਹਿਲਾਂ ਪਾਰਟੀ ਵੱਲੋਂ ਪੰਜਾਬ ਦੇ ਲੋਕਾਂ ਨਾਲ ਕਈ ਵਾਅਦੇ ਕੀਤੇ ਗਏ ਸਨ, ਪਰ ਉਨ੍ਹਾਂ ਵਿੱਚੋਂ ਕਈ ਮੁੱਦਿਆਂ ਦਾ ਹੱਲ ਨਹੀਂ ਹੋ ਸਕਿਆ। ਉਨ੍ਹਾਂ ਸੁਖਬੀਰ ਸਿੰਘ ਬਾਦਲ ਵੱਲੋਂ ਭਾਜਪਾ ਨਾਲ ਮੁੜ ਸਿਆਸੀ ਨੇੜਤਾ ਬਣਾਉਣ ਦੀਆਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ’ਤੇ ਵੀ ਸਵਾਲ ਉਠਾਏ। ਬੁਲਾਰਿਆਂ ਨੇ ਕਿਸਾਨ ਅੰਦੋਲਨ ਦਾ ਜ਼ਿਕਰ ਕਰਦਿਆਂ ਕੇਂਦਰ ਸਰਕਾਰ ਦੀਆਂ ਨੀਤੀਆਂ ਦੀ ਆਲੋਚਨਾ ਕੀਤੀ। ਇਸ ਦੇ ਨਾਲ ਹੀ ਮਨੁੱਖੀ ਅਧਿਕਾਰ ਕਾਰਕੁਨ ਭਾਈ ਜਸਵੰਤ ਸਿੰਘ ਖਾਲੜਾ ਦੇ ਮਾਮਲੇ ਦਾ ਜ਼ਿਕਰ ਕਰਦਿਆਂ ਪੰਜਾਬ ਵਿੱਚ ਮਨੁੱਖੀ ਅਧਿਕਾਰਾਂ ਨਾਲ ਸਬੰਧਤ ਮੁੱਦਿਆਂ ਨੂੰ ਵੀ ਉਭਾਰਿਆ ਗਿਆ।
ਾਲਾਂਕਿ ਉਨ੍ਹਾਂ ਸਪੱਸ਼ਟ ਕੀਤਾ ਕਿ ਉਮੀਦਵਾਰੀ ਬਾਰੇ ਅੰਤਿਮ ਫ਼ੈਸਲਾ ਪਾਰਟੀ ਦੇ ਪਾਰਲੀਮੈਂਟਰੀ ਬੋਰਡ ਵੱਲੋਂ ਹੀ ਕੀਤਾ ਜਾਵੇਗਾ। ਆਗੂਆਂ ਨੇ ਕਿਹਾ ਕਿ ਵੱਖ-ਵੱਖ ਵਰਗਾਂ ਦੇ ਲੋਕਾਂ ਦਾ ਜਥੇਬੰਦੀ ਨਾਲ ਜੁੜਨਾ ਪੰਜਾਬ ਵਿੱਚ ਨਵੀਂ ਸਿਆਸੀ ਲਾਮਬੰਦੀ ਦਾ ਸੰਕੇਤ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਪੰਜਾਬ ਦੇ ਲੋਕਾਂ ਨਾਲ ਜੁੜੇ ਮੁੱਦਿਆਂ ਨੂੰ ਹੋਰ ਜ਼ੋਰਦਾਰ ਢੰਗ ਨਾਲ ਉਠਾਇਆ ਜਾਵੇਗਾ। ਇਸ ਸਮਾਗਮ ਵਿੱਚ ਹਲਕਾ ਬਾਘਾ ਪੁਰਾਣਾ ਦੇ ਵੱਖ-ਵੱਖ ਪਿੰਡਾਂ ਤੋਂ ਆਏ ਲੋਕਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਇਸਦੇ ਇਲਾਵਾ ਵੱਡੀ ਗਿਣਤੀ ਵਿਚ ਪਾਰਟੀ ਦੇ ਆਗੂ ਅਤੇ ਵਰਕਰਾਂ ਨੇ ਸਮਾਗਮ ਵਿਚ ਸ਼ਮੂਲੀਅਤ ਕਰਕੇ ਵਿਰੋਧੀ ਪਾਰਟੀਆਂ ਨੂੰ ਸੋਚਾਂ ਲਈ ਮਜਬੂਰ ਕਰ ਦਿੱਤਾ ਹੈ।
ਰਾਜਨੀਤਕ ਮਾਹਰਾਂ ਦਾ ਕਹਿਣਾ ਹੈ ਕਿ ਲੋਕ ਸਭਾ ਚੋਣਾਂ ਵਾਂਗ ਇਸ ਵਾਰ ਫਿਰ ਹਲਕੇ ਦੇ ਲੋਕਾਂ ਦਾ ਰੁਝਾਨ ਅਕਾਲੀ ਦਲ ਵਾਰਿਸ ਪੰਜਾਬ ਵਾਲ ਹੋਣ ਕਰਕੇ ਬਾਘਾਪੁਰਾਣਾ ਹਲਕੇ ਦਾ ਨਤੀਜਾ ਹੈਰਾਨੀਜਨਕ ਹੋਣ ਦੀ ਸੰਭਾਵਨਾ ਹੈ ।

ਠਾਠਾਂ ਮਾਰਦਾ ਇਕੱਠ