ਮੋਗਾ, 15 ਮਈ(ਬਿੱਟੂ ਗਰੋਵਰ )
ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਕਰਵਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ , ਜਿਸ ਦਾ ਉਦੇਸ਼ ‘ਹਰੇਕ ਯੋਗ ਨਾਗਰਿਕ ਨੂੰ ਵੋਟਰ ਸੂਚੀ ਵਿੱਚ ਸ਼ਾਮਲ ਕਰਨਾ ਅਤੇ ਅਯੋਗ ਵਿਅਕਤੀਆਂ ਨੂੰ ਸੂਚੀ ਵਿੱਚੋਂ ਬਾਹਰ ਕਰਨਾ’ ਹੈ।
ਇਸ ਸਬੰਧੀ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਸਾਗਰ ਸੇਤੀਆ ਨੇ ਦੱਸਿਆ ਕਿ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਅਧੀਨ ਜਿਲ੍ਹਾ ਮੋਗਾ ਵਿੱਚ 25 ਜੂਨ,2026 ਤੋਂ 24 ਜੁਲਾਈ, 2026 ਤੱਕ ਬੀਐਲਓਜ਼ ਘਰੋਂ-ਘਰੀਂ ਜਾ ਕੇ ਵੋਟਰਜ਼ ਦੇ ਫਾਰਮ ਭਰਵਾਉਣਗੇ।
ਇਸ ਕਾਰਜ ਲਈ 804ਬੀ.ਐਲ.ਓਜ਼, 80 ਸੁਪਰਵਾਈਜ਼ਰ, 4ਈ.ਆਰ.ਓਜ਼ ਅਤੇ 8 ਏ.ਈ.ਆਰ.ਓਜ਼ ਸਮੇਤ ਪੂਰਾ ਚੋਣ ਅਮਲਾ ਲਗਾਇਆ ਗਿਆ ਹੈ। ਹਰੇਕ ਬੀ.ਐਲ.ਓ. ਨੂੰ ਔਸਤ 300 ਘਰ ਅਤੇ 1200 ਵੋਟਰ ਹੀ ਐਸ.ਆਈ.ਆਰ. ਲਈ ਦਿੱਤੇ ਗਏ ਹਨ।
ਐਸ.ਆਈ.ਆਰ. ਸਬੰਧੀ ਬੀ.ਐਲ.ਓਜ਼ ਨੂੰ ਟ੍ਰੇਨਿੰਗ ਦੇਣ ਅਤੇ ਹੋਰ ਤਿਆਰੀਆਂ ਸਬੰਧੀਕੰਮ 15 ਜੂਨ, 2026 ਤੋਂ 24 ਜੂਨ,2026ਤੱਕਮੁਕੰਮਲ ਕਰ ਲਿਆ ਜਾਵੇਗਾ।
ਉਨਾਂ ਕਿਹਾ ਕਿ ਬੀ.ਐਲ.ਓਜ਼ ਘਰੋਂ-ਘਰੀਂ ਜਾ ਕੇ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਸਬੰਧੀ ਫਾਰਮ ਭਰਵਾਉਣਗੇ ਅਤੇ ਫਾਰਮ ਨੂੰ ਮੁੜ ਪ੍ਰਾਪਤ ਕਰਨ ਲਈ ਵੋਟਰਾਂ ਦੇ ਘਰ ਜਾ ਕੇ ਤਿੰਨ ਵਾਰ ਉਨ੍ਹਾਂ ਨਾਲ ਸੰਪਰਕ ਕਰਨਗੇ।
ਸ੍ਰੀ ਸੇਤੀਆ ਨੇ ਦੱਸਿਆ ਕਿ ਜਿਲ੍ਹਾ ਮੋਗਾ ਵੱਲੋਂ ਕੀਤੀ ਗਈ ਪ੍ਰੀ ਐਸ.ਆਈ.ਆਰ. ਮੈਪਿੰਗ ਦੇ ਤਹਿਤ ਜਿਲ੍ਹੇ ਦੇ 7 ਲੱਖ 55 ਹਜਾਰ 529ਵੋਟਰਾਂ ਵਿੱਚੋਂ 6ਲੱਖ 57ਹਜ਼ਾਰ 781ਵੋਟਰਾਂ ਦੀ ਮੈਪਿੰਗ ਕੀਤੀ ਜਾ ਚੁੱਕੀ ਹੈ ਜੋ ਕਿ ਕੁੱਲ ਵੋਟਰਾਂ ਦਾ 87.06ਫੀਸਦ ਬਣਦੀ ਹੈ। ਜਿਲ੍ਹਾ ਮੋਗਾ ਦੇ ਦਿਹਾਤੀ ਇਲਾਕਿਆਂ ਵਿੱਚ 91.09ਫ਼ੀਸਦੀ ਮੈਪਿੰਗ ਹੋ ਚੁੱਕੀ ਹੈ ਜਦਕਿ ਸ਼ਹਿਰੀ ਖੇਤਰਾਂਵਿੱਚ 76.86ਫ਼ੀਸਦੀ ਮੈਪਿੰਗ ਦਾ ਕੰਮ ਮੁਕੰਮਲ ਹੋ ਚੁੱਕਾ ਹੈ।
ਪੋਲਿੰਗ ਸਟੇਸ਼ਨਾਂ ਨੂੰ ਤਰਕਸੰਗਤ ਕਰਨ ਦਾ ਕਾਰਜ 24-07-2026 ਤੱਕ ਕੀਤਾ ਜਾਵੇਗਾ ਅਤੇ ਵੋਟਰ ਸੂਚੀ ਦਾ ਖਰੜਾ 31-07-2026 ਨੂੰ ਪ੍ਰਕਾਸ਼ਿਤ ਕੀਤਾ ਜਾਵੇਗਾ। ਵੋਟਰ ਸੂਚੀਆਂ ਸਬੰਧੀ ਇਤਰਾਜ਼ ਅਤੇ ਦਾਅਵੇ 31-07-2026 ਤੋਂ 30-08-2026 ਤੱਕ ਪੇਸ਼ ਕੀਤੇ ਜਾ ਸਕਦੇ ਹਨ। ਇਤਰਾਜ਼ ਅਤੇ ਦਾਅਵਿਆਂ ਦਾ ਨਿਪਟਾਰਾ 31-07-2026 ਤੋਂ 28-09-2026 ਤੱਕ ਜਾਵੇਗਾ।ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ (Final Roll) 01-10-2026 ਨੂੰ ਕੀਤੀ ਜਾਵੇਗੀ।
ਜਿਲ੍ਹਾ ਮੋਗਾ ਦੇ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਭਾਰਤੀ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਕਰਵਾਈ ਜਾ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਵਿੱਚ ਬੀ.ਐਲ.ਓਜ਼ ਨੂੰ ਪੂਰਾ ਸਹਿਯੋਗ ਕਰਨ। ਆਮ ਵੋਟਰਾਂ ਦੀ ਸਹੂਲਤ ਲਈਭਾਰਤ ਚੋਣ ਕਮਿਸ਼ਨ ਦੇ ਪੋਰਟਲ https://voters.eci.gov.in ਉੱਪਰ SIR 2026 - Search your name in last SIR E-Rollਆਪਸ਼ਨ ਮੁਹੱਈਆ ਕਰਵਾਈ ਗਈ ਹੈ ਜਿਸ ਰਾਹੀਂ ਆਮ ਵੋਟਰ ਯੋਗਤਾ ਮਿਤੀ 1 ਜਨਵਰੀ, 2003 ਦੀਆਂ ਵੋਟਰ ਸੂਚੀਆਂ ਵਿੱਚੋਂ ਆਪਣੀ ਵੋਟ ਲੱਭ ਸਕਦਾ ਹੈ ।
ਸ੍ਰੀ ਸੇਤੀਆ ਨੇ ਜਿਲ੍ਹਾ ਮੋਗਾ ਦੀਆਂ ਸਮੂਹ ਰਾਜਨੀਤਿਕ ਪਾਰਟੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੂਥ ਲੈਵਲ ਏਜੰਟ ਜ਼ਰੂਰ ਨਿਯੁਕਤ ਕਰਨ ਤਾਂ ਜੋ ਇਹ ਕਾਰਜ ਨਿਰਵਿਘਨ ਢੰਗ ਨਾਲ ਨੇਪਰੇ ਚੜ੍ਹ ਸਕੇ। ਸਪੈਸ਼ਲ ਇੰਨਟੈਸਿਵ ਰਿਵੀਜ਼ਨ ਦੇ ਹਰੇਕ ਪੜਾਅ ‘ਤੇ ਰਾਜਨੀਤਿਕ ਪਾਰਟੀਆਂ ਨੂੰ ਸ਼ਾਮਲ ਕੀਤਾ ਜਾਵੇਗਾ।




