ਮੋਗਾ, 14 ਅਗਸਤ(ਜਸ਼ਨ ): ਮੋਗਾ ਵਿਧਾਨ ਸਭਾ ਹਲਕੇ ਦੀ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਪਿੰਡ ਸਿੰਘਾਵਾਲਾ ਵਿਖੇ ਕਰਵਾਈ ਗਈ ਲੋਕ ਮਿਲਣੀ ਦੌਰਾਨ ਪਿੰਡ ਵਾਸੀਆਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਨੇ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੀਆਂ ਯੋਜਨਾਵਾਂ ਬਾਰੇ ਲੋਕਾਂ ਨਾਲ ਵਿਚਾਰ ਸਾਂਝੇ ਕੀਤੇ ਅਤੇ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ। ਸਰਕਾਰ ਵੱਲੋਂ ਸਿੱਖਿਆ, ਸਿਹਤ, ਬੁਨਿਆਦੀ ਸਹੂਲਤਾਂ, ਰੁਜ਼ਗਾਰ ਅਤੇ ਲੋਕ ਭਲਾਈ ਦੇ ਖੇਤਰ ਵਿੱਚ ਲਗਾਤਾਰ ਕੰਮ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕ ਮਿਲਣੀ ਦਾ ਮੁੱਖ ਮਕਸਦ ਲੋਕਾਂ ਤੱਕ ਸਿੱਧੀ ਪਹੁੰਚ ਬਣਾ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਜਾਣਨਾ ਅਤੇ ਉਨ੍ਹਾਂ ਦੇ ਹੱਲ ਲਈ ਢੁੱਕਵੇਂ ਕਦਮ ਚੁੱਕਣਾ ਹੈ। ਡਾ. ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਵਿਕਾਸ ਨੂੰ ਵਿਸ਼ੇਸ਼ ਤਰਜੀਹ ਦੇ ਰਹੀ ਹੈ ਅਤੇ ਮੋਗਾ ਵਿਧਾਨ ਸਭਾ ਹਲਕੇ ਵਿੱਚ ਵੀ ਵਿਕਾਸ ਕਾਰਜ ਲਗਾਤਾਰ ਅੱਗੇ ਵਧਾਏ ਜਾ ਰਹੇ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਪਿੰਡ ਵਾਸੀਆਂ ਵੱਲੋਂ ਦੱਸੀਆਂ ਗਈਆਂ ਸਮੱਸਿਆਵਾਂ ਨੂੰ ਸਬੰਧਤ ਵਿਭਾਗਾਂ ਦੇ ਧਿਆਨ ਵਿੱਚ ਲਿਆ ਕੇ ਉਨ੍ਹਾਂ ਦੇ ਹੱਲ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਅਤੇ ਲੋਕ ਹਿਤੈਸ਼ੀ ਯੋਜਨਾਵਾਂ ਤੋਂ ਸੰਤੁਸ਼ਟ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਪੰਜਾਬ ਦੀ ਤਰੱਕੀ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। ਇਸ ਮੌਕੇ “ਪੰਜਾਬ ਦਾ ਇੱਕ ਹੀ ਨਾਅਰਾ—ਭਗਵੰਤ ਮਾਨ ਸਰਕਾਰ ਦੁਬਾਰਾ” ਦਾ ਨਾਅਰਾ ਵੀ ਬੁਲੰਦ ਕੀਤਾ ਗਿਆ। ਇਸ ਮੌਕੇ ਸਾਬਕਾ ਚੇਅਰਮੈਨ ਰਾਜਿੰਦਰਪਾਲ ਸਿੰਘ,ਬਲਾਕ ਪ੍ਰਧਾਨ ਮਨਪ੍ਰੀਤ ਸਿੰਘ, ਬਲਾਕ ਸੰਮਤੀ ਮੈਂਬਰ ਸੋਹਣ ਸਿੰਘ, ਅਵਤਾਰ ਸਿੰਘ, ਸਮੇਤ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।
ਖ਼ਬਰਾਂ
ਲੋਕ ਮਿਲਣੀਆਂ ਦਾ ਸਿਲਸਿਲਾ ਜਾਰੀ
* ਸਿੰਘਾਵਾਲਾ ਵਿੱਚ ਲੋਕ ਮਿਲਣੀ ਦੌਰਾਨ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ,ਸਾਬਕਾ ਚੇਅਰਮੈਨ ਰਾਜਿੰਦਰਪਾਲ ਸਿੰਘ ਰਹੇ ਹਾਜ਼ਰ
17 ਅਗਸਤ 2026·

ਅInternational Punjabi News
ਇਹ ਖ਼ਬਰ ਸਾਂਝੀ ਕਰੋ:



