ਮੋਗਾ, 9 ਅਗਸਤ (ਜਸ਼ਨ ) ਮੋਗਾ ਜ਼ਿਲੇ ਦੇ ਬਾਘਾਪੁਰਾਣਾ ਵਿਖੇ ਬੀਤੇ ਕੱਲ ਅਕਾਲੀ ਦਲ ਵਾਰਿਸ ਪੰਜਾਬ ਵਿਚ ਸ਼ਾਮਿਲ ਹੋਣ ਵਾਲੇ ਆਗੂਆਂ ਦੇ ਮਾਮਲੇ ਤੇ ਸਪੱਸ਼ਟੀਕਰਨ ਦਿੰਦਿਆ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲਾ ਪ੍ਰਧਾਨ ਨਿਹਾਲ ਸਿੰਘ ਤਲਵੰਡੀ ਭੰਗੇਰੀਆਂ ਨੇ ਸਪੱਸ਼ਟ ਕੀਤਾ ਕਿ ਇਹ ਆਗੁੂ ਪਹਿਲਾ ਹੀ ਸ਼੍ਰੋਮਣੀ ਅਕਾਲੀ ਦਲ ਦਾ ਹਿੱਸਾ ਨਹੀਂ ਸਨ। ਉਨ੍ਹਾਂ "ਇੰਟਰਨੈਸ਼ਨਲ ਪੰਜਾਬੀ ਨਿਊਜ਼" ਦੇ ਪ੍ਰਤੀਨਿਧ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਹ ਆਗੂ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨੂੰ ਅਲਵਿਦਾ ਆਖ ਕੇ ਵਾਰਿਸ ਪੰਜਾਬ ਵਿਚ ਸ਼ਾਮਿਲ ਹੋਏ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਜ਼ਿਲਾ ਮੋਗਾ ਦੇ ਚਾਰੇ ਹਲਕਿਆਂ ਵਿਚ ਦਿਨੋ ਦਿਨ ਮਜ਼ਬੂਤ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਸਮੇਂ ਸਮੇਂ ਤੇ ਪੰਜਾਬ ਵਿਚ ਪੰਥ ਤੇ ਪੰਜਾਬੀਅਤ ਦੇ ਨੁਕਸਾਨ ਲਈ ਕਈ ਅਕਾਲੀ ਦਲ ਬਣੇ ਪ੍ਰੰਤੂ ਪੰਜਾਬੀਆਂ ਨੇ ਪੰਥ ਤੇ ਪੰਜਾਬ ਦੀ ਜਾਮਨ ਜਮਾਤ ਸ਼੍ਰੋਮਣੀ ਅਕਾਲੀ ਦਲ ਦਾ ਹਮੇਸ਼ਾ ਸਾਥ ਦਿੱਤਾ ਹੈ ਤੇ ਭਵਿੱਖ ਵਿਚ ਵੀ ਦਿੰਦੇ ਰਹਿਣਗੇ। ਉਨ੍ਹਾਂ ਕਿਹਾ ਕਿ ਹਲਕਾ ਬਾਘਾਪੁਰਾਣਾ ਦੇ ਸਮੁੱਚੇ ਆਗੂ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਜਥੇਦਾਰ ਤੀਰਥ ਸਿੰਘ ਮਾਹਲਾ ਦੀ ਅਗਵਾਈ ਹੇਠ ਅਕਾਲੀ ਦਲ ਦੇ ਨਾਲ ਚੱਟਾਨ ਦੀ ਤਰ੍ਹਾਂ ਖੜ੍ਹੇ ਹਨ ਤੇ ਖੜੇ ਰਹਿਣਗੇ ।
ਖ਼ਬਰਾਂ
ਅਕਾਲੀ ਦਲ ਵਾਰਿਸ ਪੰਜਾਬ ’ਚ ਸ਼ਾਮਲ ਹੋਣ ਵਾਲਿਆਂ ਦਾ ਅਕਾਲੀ ਦਲ ਨਾਲ ਪਹਿਲਾਂ ਹੀ ਕੋਈ ਸਬੰਧ ਨਹੀਂ ਸੀ : ਨਿਹਾਲ ਸਿੰਘ ਭੁੱਲਰ ਤਲਵੰਡੀ ਭੰਗੇਰੀਆਂ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ
* ਸ਼੍ਰੋਮਣੀ ਅਕਾਲੀ ਦਲ ਜ਼ਿਲੇ ਭਰ ਵਿਚ ਦਿਨੋ ਦਿਨ ਹੋਰ ਮਜ਼ਬੂਤ ਹੋ ਰਿਹਾ ਹੈ:ਭੁੱਲਰ
11 ਅਗਸਤ 2026·

ਅInternational Punjabi News
ਇਹ ਖ਼ਬਰ ਸਾਂਝੀ ਕਰੋ:



