ਮੋਗਾ , 10 ਅਗਸਤ (ਜਸ਼ਨ ) ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਾਬਕਾ ਪ੍ਰਧਾਨ ਅਤੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਮੀਤ ਪ੍ਰਧਾਨ ਸਰਦਾਰ ਕਰਨੈਲ ਸਿੰਘ ਪੀਰਮੁਹੰਮਦ ਨੇ ਅੱਜ ਮੀਡੀਆ ਨਾਲ ਗੱਲਬਾਤ ਦੌਰਾਨ ਸਰਬੱਤ ਖ਼ਾਲਸਾ ਵੱਲੋਂ ਥਾਪੇ ਗਏ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਵੱਲੋਂ 4 ਦਸੰਬਰ 2018 ਨੂੰ ਲਿਖਿਆ ਪੱਤਰ ਜਨਤਕ ਕੀਤਾ। ਉਨ੍ਹਾਂ ਕਿਹਾ ਕਿ ਇਹ ਪੱਤਰ ਅੱਜ ਵੀ ਪੰਥਕ ਏਕਤਾ, ਆਪਸੀ ਵਿਸ਼ਵਾਸ ਅਤੇ ਸਾਂਝੇ ਸੰਘਰਸ਼ ਦੀ ਲੋੜ ਨੂੰ ਉਜਾਗਰ ਕਰਦਾ ਹੈ। ਪੀਰਮੁਹੰਮਦ ਨੇ ਕਿਹਾ ਕਿ ਭਾਈ ਹਵਾਰਾ ਸਮੇਤ ਬੰਦੀ ਸਿੰਘ ਲੰਬੇ ਸਮੇਂ ਤੋਂ ਜੇਲ੍ਹਾਂ ਵਿਚ ਬੰਦ ਹਨ ਅਤੇ ਉਨ੍ਹਾਂ ਦੀ ਰਿਹਾਈ ਲਈ ਕਈ ਵਾਰ ਅਪੀਲਾਂ, ਧਰਨੇ ਅਤੇ ਰੋਸ ਪ੍ਰਦਰਸ਼ਨ ਕੀਤੇ ਜਾ ਚੁੱਕੇ ਹਨ, ਪਰ ਸਰਕਾਰਾਂ ਨੇ ਕੋਈ ਢੁੱਕਵਾਂ ਕਦਮ ਨਹੀਂ ਚੁੱਕਿਆ। ਉਨ੍ਹਾਂ ਕਿਹਾ ਕਿ ਅਜਿਹੇ ਸਮੇਂ ਵਿਚ ਭਾਈ ਹਵਾਰਾ ਦੀ ਚਿੱਠੀ ਕੌਮ ਨੂੰ ਅੰਦਰੂਨੀ ਏਕਤਾ ਦਾ ਸੰਦੇਸ਼ ਦਿੰਦੀ ਹੈ।ਉਨ੍ਹਾਂ ਦੱਸਿਆ ਕਿ ਪੱਤਰ ਵਿਚ ਭਾਈ ਹਵਾਰਾ ਨੇ ਸਪੱਸ਼ਟ ਲਿਖਿਆ ਹੈ ਕਿ ਕਿਸੇ ਵੀ ਸਾਂਝੇ ਮਕਸਦ ਦੀ ਪ੍ਰਾਪਤੀ ਲਈ ਹਉਮੈ ਅਤੇ ਅਹੁਦਿਆਂ ਦੇ ਮੋਹ ਦਾ ਤਿਆਗ ਕਰਨਾ ਲਾਜ਼ਮੀ ਹੈ। ਉਨ੍ਹਾਂ ਅਫ਼ਸੋਸ ਜਤਾਇਆ ਕਿ ਪੰਥਕ ਧਿਰਾਂ ਏਕਤਾ ਦੀਆਂ ਗੱਲਾਂ ਤਾਂ ਕਰਦੀਆਂ ਹਨ, ਪਰ ਅਮਲੀ ਪੱਧਰ ’ਤੇ ਅਜੇ ਵੀ ਧੜੇਬੰਦੀ ਅਤੇ ਆਪਸੀ ਅਵਿਸ਼ਵਾਸ ਕਾਇਮ ਹੈ। ਸਰਦਾਰ ਕਰਨੈਲ ਸਿੰਘ ਪੀਰਮੁਹੰਮਦ ਨੇ ਸਮੂਹ ਪੰਥਕ ਜਥੇਬੰਦੀਆਂ ਅਤੇ ਧਾਰਮਿਕ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਨਿੱਜੀ ਹਿੱਤਾਂ ਤੋਂ ਉੱਪਰ ਉੱਠ ਕੇ ਇੱਕ ਮੰਚ ’ਤੇ ਇਕੱਠੇ ਹੋਣ, ਸਾਂਝੀ ਕਾਰਜਯੋਜਨਾ ਤਿਆਰ ਕਰਨ ਅਤੇ ਬੰਦੀ ਸਿੰਘਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਸੰਗਠਿਤ ਯਤਨ ਕਰਨ। ਉਨ੍ਹਾਂ ਕਿਹਾ ਕਿ ਭਾਈ ਹਵਾਰਾ ਦੀ ਇਹ ਚਿੱਠੀ ਕੌਮ ਲਈ ਇੱਕ ਦਰਦਭਰੀ ਅਤੇ ਪ੍ਰੇਰਣਾਦਾਇਕ ਅਪੀਲ ਹੈ, ਜਿਸ ਨੂੰ ਹਰ ਪੰਥ ਦਰਦੀ ਤੱਕ ਪਹੁੰਚਾਇਆ ਜਾਣਾ ਚਾਹੀਦਾ ਹੈ।
ਖ਼ਬਰਾਂ
ਬੰਦੀ ਸਿੰਘਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਆਪਸੀ ਅਵਿਸ਼ਵਾਸ ਖ਼ਤਮ ਕਰਨਾ ਸਮੇਂ ਦੀ ਲੋੜ : ਕਰਨੈਲ ਸਿੰਘ ਪੀਰਮੁਹੰਮਦ
10 ਅਗਸਤ 2026·

ਅInternational Punjabi News
ਇਹ ਖ਼ਬਰ ਸਾਂਝੀ ਕਰੋ:



