ਮੋਗਾ, 8 ਅਗਸਤ (ਜਸ਼ਨ ): ਮੋਗਾ ਜ਼ਿਲੇ ਦੇ ਪਿੰਡ ਫਤਿਹਗੜ੍ਹ ਕੋਰੋਟਾਣਾ ਵਾਸੀ ਗੁਰਮੀਤ ਸਿੰਘ ਨੇ ਇੱਕ ਟਰੈਵਲ ਏਜੰਟ ’ਤੇ ਉਸ ਨੂੰ ਕੈਨੇਡਾ ਭੇਜਣ ਦਾ ਝਾਂਸਾ ਦੇ ਕੇ 18 ਲੱਖ ਰੁਪਏ ਦੀ ਧੋਖਾਧੜੀ ਕਰਨ ਦੇ ਦੋਸ਼ ਲਗਾਏ ਹਨ। ਪੁਲਸ ਵੱਲੋਂ ਕੀਤੀ ਗਈ ਜਾਂਚ ਤੋਂ ਬਾਅਦ ਕਥਿਤ ਮੁਲਜ਼ਮ ਜਗਦੀਪ ਸਿੰਘ ਵਾਸੀ ਪਿੰਡ ਭਦੌੜ, ਬਰਨਾਲਾ ਖ਼ਿਲਾਫ਼ ਧੋਖਾਧੜੀ ਅਤੇ ਹੋਰ ਧਾਰਾਵਾਂ ਤਹਿਤ ਥਾਣਾ ਧਰਮਕੋਟ ਵਿਖੇ ਮਾਮਲਾ ਦਰਜ ਕਰ ਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ। ਇਸ ਮਾਮਲੇ ਦੀ ਅਗਲੇਰੀ ਜਾਂਚ ਸਹਾਇਕ ਥਾਣੇਦਾਰ ਕੁਲਦੀਪ ਸਿੰਘ ਵੱਲੋਂ ਕੀਤੀ ਜਾ ਰਹੀ ਹੈ। ਜ਼ਿਲਾ ਪੁਲਸ ਮੁਖੀ ਮੋਗਾ ਨੂੰ ਦਿੱਤੀ ਸ਼ਿਕਾਇਤ ਵਿਚ ਗੁਰਮੀਤ ਸਿੰਘ ਨੇ ਦੱਸਿਆ ਕਿ ਸਾਲ 2024 ਵਿਚ ਕਥਿਤ ਮੁਲਜ਼ਮ ਟਰੈਵਲ ਏਜੰਟ ਨੇ ਉਸ ਨੂੰ ਕੈਨੇਡਾ ਭੇਜਣ ਦਾ ਝਾਂਸਾ ਦਿੱਤਾ ਸੀ। ਉਸ ਦੀਆਂ ਗੱਲਾਂ ’ਤੇ ਵਿਸ਼ਵਾਸ ਕਰਕੇ ਉਸ ਨੇ ਆਪਣੇ ਸਾਰੇ ਦਸਤਾਵੇਜ਼ ਵੀ ਉਸ ਨੂੰ ਸੌਂਪ ਦਿੱਤੇ ਅਤੇ 18 ਲੱਖ ਰੁਪਏ ਦੇ ਦਿੱਤੇ। ਸ਼ਿਕਾਇਤਕਰਤਾ ਅਨੁਸਾਰ ਕਥਿਤ ਮੁਲਜ਼ਮ ਨੇ ਨਾ ਤਾਂ ਉਸ ਨੂੰ ਕੈਨੇਡਾ ਭੇਜਿਆ ਅਤੇ ਨਾ ਹੀ ਉਸ ਦੇ 18 ਲੱਖ ਰੁਪਏ ਵਾਪਸ ਕੀਤੇ। ਇਸ ਤਰ੍ਹਾਂ ਉਸ ਨਾਲ ਧੋਖਾਧੜੀ ਕੀਤੀ ਗਈ। ਉਸ ਨੇ ਦੱਸਿਆ ਕਿ ਪੈਸੇ ਵਾਪਸ ਲੈਣ ਅਤੇ ਮਾਮਲਾ ਹੱਲ ਕਰਨ ਲਈ ਉਸ ਨੇ ਕਈ ਵਾਰ ਕਥਿਤ ਮੁਲਜ਼ਮ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ, ਪਰ ਉਹ ਹਰ ਵਾਰ ਟਾਲਮਟੋਲ ਕਰਦਾ ਰਿਹਾ। ਜ਼ਿਲਾ ਪੁਲਸ ਮੁਖੀ ਦੇ ਨਿਰਦੇਸ਼ਾਂ ’ਤੇ ਇਸ ਮਾਮਲੇ ਦੀ ਜਾਂਚ ਐਂਟੀ ਫਰਾਡ ਸੈੱਲ ਮੋਗਾ ਵੱਲੋਂ ਕੀਤੀ ਗਈ। ਇਸ ਉਪਰੰਤ ਡੀ.ਐੱਸ.ਪੀ. ਸਪੈਸ਼ਲ ਕਰਾਈਮ ਮੋਗਾ ਵੱਲੋਂ ਮਾਮਲੇ ਦੀ ਜਾਂਚ ਕਰਨ ਤੋਂ ਬਾਅਦ ਕਥਿਤ ਮੁਲਜ਼ਮ ਟਰੈਵਲ ਏਜੰਟ ਜਗਦੀਪ ਸਿੰਘ ਖ਼ਿਲਾਫ਼ ਥਾਣਾ ਧਰਮਕੋਟ ਵਿਖੇ ਮਾਮਲਾ ਦਰਜ ਕੀਤਾ ਗਿਆ। ਪੁਲਿਸ ਵੱਲੋਂ ਕਥਿਤ ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਭਾਲ ਕੀਤੀ ਜਾ ਰਹੀ ਹੈ।
ਖ਼ਬਰਾਂ
ਕੈਨੇਡਾ ਭੇਜਣ ਦਾ ਝਾਂਸਾ ਦੇ ਕੇ ਟਰੈਵਲ ਏਜੰਟ ਜਗਦੀਪ ਸਿੰਘ ਵਾਸੀ ਪਿੰਡ ਭਦੌੜ ਵੱਲੋਂ 18 ਲੱਖ ਰੁਪਏ ਦੀ ਠੱਗੀ, ਮਾਮਲਾ ਦਰਜ,ਗ੍ਰਿਫ਼ਤਾਰੀ ਲਈ ਭਾਲ ਜਾਰੀ
10 ਅਗਸਤ 2026·

ਅInternational Punjabi News
ਇਹ ਖ਼ਬਰ ਸਾਂਝੀ ਕਰੋ:



