
ਮੋਗਾ ,2 ਅਗਸਤ (ਜਸ਼ਨ )ਮੋਗਾ ਦੇ ਪਿੰਡ ਬੁੱਟਰ ਕਲਾਂ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਹਰਭਿੰਦਰ ਸਿੰਘ ਲਾਡੀ ਦੇ ਸੁਪੱਤਰ ਅਮਨਿੰਦਰ ਸਿੰਘ ਸੋਢੀ ਜੋਂ ਕਿ ਪਿਛਲੇ ਦਿਨੀਂ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ ਸਨ ਉਨ੍ਹਾਂ ਦੇ ਭੋਗ ਅਤੇ ਅੰਤਿਮ ਅਰਦਾਸ ਮੌਕੇ ਵੱਖ ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਤੋਂ ਇਲਾਵਾ ਧਾਰਮਿਕ ਅਤੇ ਸਮਾਜਸੇਵੀ ਸ਼ਖਸੀਅਤਾਂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।ਸ੍ਰੀ ਗੁਰੂ ਗਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਹੋਏ ਸਮਾਗਮ ਦੌਰਾਨ ਰਾਗੀ ਜਥਿਆਂ ਨੇ ਵੈਰਾਗਮਈ ਗੁਰਸ਼ਬਦ ਕੀਰਤਨ ਨਾਲ ਹਾਜ਼ਰੀ ਭਰੀ ।





