ਅਜੀਤਵਾਲ , 19 ਮਈ (ਬਿੱਟੂ ਗਰੋਵਰ )- ਮੋਗਾ ਜਿਲ੍ਹੇ ਦੇ ਪਿੰਡ ਕਪੂਰੇ ਦੇ ਸ਼ਹੀਦ ਹੌਲਦਾਰ ਅਵਤਾਰ ਸਿੰਘ ਦੀ ਯਾਦ ਵਿੱਚ ਸਲਾਨਾ ਸ਼ਰਧਾਂਜਲੀ ਸਮਾਰੋਹ 25 ਮਈ ਦਿਨ ਸੋਮਵਾਰ ਨੂੰ ਸਮੂਹ
ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਪਿੰਡ ਕਪੂਰੇ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ "ਇੰਟਰਨੈਸ਼ਨਲ ਪੰਜਾਬੀ ਨਿਊਜ਼" ਦੇ ਪ੍ਰਤੀਨਿਧ ਨੂੰ ਜਾਣਕਾਰੀ ਦਿੰਦੇ ਹੋਏ ਸ਼ਹੀਦ ਦੇ ਪਰਿਵਾਰਕ ਮੈਂਬਰਾਂ
ਨੇ ਦੱਸਿਆ ਕਿ ਅਵਤਾਰ ਸਿੰਘ ਜੋ ਕਿ ਜੰਮੂ ਕਸ਼ਮੀਰ ਦੇ ਉਧਮਪੁਰ ਜਿਲ੍ਹੇ ਵਿੱਚ ਅੱਤਵਾਦੀਆਂ ਨਾਲ ਲੋਹਾ ਲੈਂਦੇ ਹੋਏ ਬੰਬ ਧਮਾਕੇ ਵਿੱਚ ਸ਼ਹੀਦ ਹੋ ਗਏ ਸਨ, ਉਨ੍ਹਾਂ ਦੀ ਯਾਦ
ਵਿੱਚ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ਼ਰਧਾਂਜਲੀ ਸਮਾਰੋਹ ਕਰਵਾਇਆ ਜਾ ਰਿਹਾ ਹੈ ਜਿਸ ਵਿੱਚ ਗਰੁੱਪ ਸੈਂਟਰ ਜਲੰਧਰ ਤੋਂ ਫੌਜ ਦੀ ਵਿਸ਼ੇਸ਼ ਟੁਕੜੀ, ਨਗਰ ਨਿਵਾਸੀ ਅਤੇ ਇਲਾਕੇ ਦੀਆਂ ਸ਼ਖਸੀਅਤਾਂ
ਸ਼ਹੀਦ ਨੂੰ ਸ਼ਰਧਾਂਜਲੀ ਅਰਪਣ ਕਰਨਗੀਆਂ। ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਪਿੰਡ ਕਪੂਰੇ ਦੇ ਗੁਰੂਦੁਆਰਾ ਗੋਬਿੰਦਗੜ੍ਹ ਸਾਹਿਬ ਵਿਖੇ ਸ਼੍ਰੀ. ਸਹਿਜ ਪਾਠ ਆਰੰਭ ਕਰਵਾਏ ਗਏ
ਹਨ ਜਿਨ੍ਹਾਂ ਦੇ ਭੋਗ 25 ਮਈ ਨੂੰ ਠੀਕ ਸਵੇਰੇ 11 ਵਜੇ ਪਾਏ ਜਾਣਗੇ, ਇਸ ਉਪਰੰਤ ਸ਼ਹੀਦ ਹੌਲਦਾਰ ਅਵਤਾਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਅਮਰ ਸਿੰਘ ਵੈਲਫੇਅਰ ਕਲੱਬ ਵਲੋਂ ਲਗਾਏ ਗਏ ਸ਼ਹੀਦ ਦੇ ਆਦਮ ਕੱਦ ਬੁੱਤ ਉੱਪਰ ਫੁੱਲ ਮਾਲਾਵਾਂ ਭੇਂਟ ਕਰ ਕੇ ਸ਼ਰਧਾਂਜਲੀ ਅਰਪਣ ਕੀਤੀ ਜਾਵੇਗੀ। ਸ਼ਹੀਦ ਦੇ ਪਰਿਵਾਰ ਨੇ ਜਿਲ੍ਹਾ ਪ੍ਰਸ਼ਾਸ਼ਨ, ਧਾਰਮਿਕ ਸੰਸਥਾਵਾਂ, ਸਾਬਕਾ ਸੈਨਿਕਾਂ,ਸਮਾਜਿਕ, ਰਾਜਨੀਤਿਕ ਅਤੇ ਗੈਰ ਰਾਜਨੀਤਿਕ ਜੱਥੇਬੰਦੀਆਂ ਨੂੰ ਇਸ ਸਮਾਗਮ ਵਿੱਚ ਪਹੁੰਚਣ ਦੀ ਅਪੀਲ ਕੀਤੀ ਹੈ।
ਖ਼ਬਰਾਂ
ਦੁਸ਼ਮਣਾਂ ਨਾਲ ਲੋਹਾ ਲੈਂਦਿਆਂ ਸ਼ਹੀਦ ਹੋਏ ਅਵਤਾਰ ਸਿੰਘ ਕਪੂਰੇ ਨਮਿਤ ਸ਼ਰਧਾਂਜਲੀ ਸਮਾਰੋਹ 25 ਨੂੰ
* ਸ਼ਹਾਦਤ
19 ਮਈ 2026·

ਅInternational Punjabi News
ਇਹ ਖ਼ਬਰ ਸਾਂਝੀ ਕਰੋ:



