ਮਲੋਆ , 31 ਅਕਤੂਬਰ (ਜਸ਼ਨ ) ਅੱਜ ਪਿੰਡ ਮਲੋਆ ਵਿਖੇ ਅਮਰ ਸ਼ਹੀਦ ਭਾਈ ਬੇਅੰਤ ਸਿੰਘ ਜੀ ਦੀ ਸਾਲਾਨਾ ਬਰਸੀ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ-ਪਵਿੱਤਰ ਹਜ਼ੂਰੀ ਵਿੱਚ ਅਮਰ ਸ਼ਹੀਦ ਭਾਈ ਬੇਅੰਤ ਸਿੰਘ ਜੀ ਨੂੰ ਸ਼ਰਧਾ ਤੇ ਸਤਿਕਾਰ ਨਾਲ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ।
ਇਸ ਮੌਕੇ ਸ਼੍ਰੋਮਣੀ ਅਕਾਲੀ ਦਲ (ਪੁਨਰਸੁਰਜੀਤ ) ਦੇ ਮੁੱਖ ਬੁਲਾਰੇ ਅਤੇ ਸੀਨੀਅਰ ਮੀਤ ਪ੍ਰਧਾਨ ਸਰਦਾਰ ਕਰਨੈਲ ਸਿੰਘ ਪੀਰ ਮੁਹੰਮਦ, ਜਨਰਲ ਸਕੱਤਰ ਤੇ ਬੁਲਾਰੇ ਸਰਦਾਰ ਦਵਿੰਦਰ ਸਿੰਘ ਸੋਢੀ ਸਮੇਤ ਅਨੇਕਾਂ ਪੰਥਕ ਸ਼ਖਸੀਅਤਾਂ ਨੇ ਵਿਸ਼ੇਸ਼ ਤੌਰ 'ਤੇ ਹਾਜ਼ਰੀ ਭਰੀ।
ਸਮਾਗਮ ਦੌਰਾਨ ਸਰਦਾਰ ਕਰਨੈਲ ਸਿੰਘ ਪੀਰ ਮੁਹੰਮਦ ਵਲੋਂ ਅਮਰ ਸ਼ਹੀਦ ਭਾਈ ਬੇਅੰਤ ਸਿੰਘ ਜੀ ਦੀ ਨੂੰਹ ਬੀਬੀ ਸੰਦੀਪ ਕੌਰ ਜੀ ਅਤੇ ਉਹਨਾਂ ਦੇ ਪੋਤੇ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸੇ ਦੌਰਾਨ ਬੀਬੀ ਸੰਦੀਪ ਕੌਰ ਜੀ ਵਲੋਂ ਸਰਦਾਰ ਕਰਨੈਲ ਸਿੰਘ ਪੀਰ ਮੁਹੰਮਦ, ਸਰਦਾਰ ਦਵਿੰਦਰ ਸਿੰਘ ਸੋਢੀ ਅਤੇ ਹੋਰ ਪ੍ਰਮੁੱਖ ਸ਼ਖਸੀਅਤਾਂ ਨੂੰ ਵੀ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ।