ਗੁਰਦਾਸਪੁਰ,11 ਮਈ ( ਜਸ਼ਨ )ਕੇਂਦਰੀ ਜੇਲ ਗੁਰਦਾਸਪੁਰ ਵਿਚ ਹਵਾਲਾਤੀਆਂ ਦੇ ਦੋ ਗੁੱਟਾਂ ਦੇ ਭਿੜਨ ਦੀ ਖਬਰ ਸਾਹਮਣੇ ਆਈ ਹੈ । ਹਾਲਾਂਕਿ ਮਾਮਲੇ ਵਿੱਚ ਕਿਸੇ ਵੀ ਅਧਿਕਾਰੀ ਵੱਲੋਂ ਕੋਈ ਬਿਆਨ ਨਹੀਂ ਦਿੱਤਾ ਗਿਆ ਹੈ ਅਤੇ ਨਾ ਹੀ ਜੇਲ ਅਧਿਕਾਰੀ ਇਸ ਬਾਰੇ ਕੁਝ ਬੋਲਣ ਲਈ ਤਿਆਰ ਹਨ ਪਰ ਭਰੋਸੇਯੋਗ ਸੂਤਰਾਂ ਤੋਂ ਖਬਰ ਨਿਕਲ ਕੇ ਸਾਹਮਣੇ ਆਈ ਹੈ ਕਿ ਇਸ ਝੜਪ ਵਿੱਚ ਚਾਰ ਹਵਾਲਾਤੀ ਜਖਮੀ ਹੋਏ ਹਨ ਜਿਨਾਂ ਵਿੱਚੋਂ ਤਿੰਨ ਮਾਮੂਲੀ ਜਖਮੀ ਹੋਣ ਕਾਰਨ ਜੇਲ ਵਿੱਚ ਸਥਿਤ ਹਸਪਤਾਲ ਵਿੱਚ ਹੀ ਦਾਖਲ ਹਨ ਜਦਕਿ ਇੱਕ ਕਮਾਲ ਪੱਟੀ ਨਾਮ ਦੇ ਹਵਾਲਾਤੀ ਨੂੰ ਗੁਰਦਾਸਪੁਰ ਦੇ ਸਰਕਾਰੀ ਹਸਪਤਾਲ ਲਿਆਂਦਾ ਗਿਆ ਹੈ। ਜਿਸ ਦੇ ਸਿਰ ਵਿੱਚ ਗੰਭੀਰ ਸੱਟ ਲੱਗੀ ਹੈ। ਇਸ ਤੋਂ ਇਲਾਵਾ ਉਸ ਦੀ ਲੱਤ ਤੇ ਵੀ ਗੁੱਝੀਆ ਸੱਟਾਂ ਲੱਗੀਆਂ ਹਨ। ਸਰਕਾਰੀ ਹਸਪਤਾਲ ਦੇ ਡਾਕਟਰ ਗੌਰਵ ਨੇ ਇਸ ਦੀ ਪੁਸ਼ਟੀ ਕੀਤੀ ਹੈ। ਸਰਕਾਰੀ ਹਸਪਤਾਲ ਦੇ ਡਾਕਟਰ ਗੌਰਵ ਨੇ ਦੱਸਿਆਂ ਹਵਾਲਾਤੀਆਂ ਦੇ ਦੋਵੇਂ ਗੂਟ ਬਟਾਲਾ ਨਾਲ ਸੰਬੰਧਿਤ ਹਨ। ਅਤੇ ਕਿਸੇ ਗੱਲ ਨੂੰ ਲੈ ਕੇ ਦੇਰ ਸ਼ਾਮ ਉਹਨਾਂ ਦੀ ਆਪਸ ਵਿੱਚ ਝੜਪ ਹੋ ਗਈ ਜੋ ਖੂਨੀ ਤਕਰਾਰ ਵਿੱਚ ਬਦਲ ਗਈ। ਇਸ ਤੋਂ ਪਹਿਲਾਂ ਵੀ ਕੇਂਦਰੀ ਜੇਲ ਵਿੱਚ ਕੈਦੀਆਂ ਤੇ ਹਵਾਲਾਤੀਆਂ ਦੀ ਆਪਸ ਵਿੱਚ ਕਈ ਲੜਾਈਆਂ ਹੋ ਚੁੱਕੀਆਂ ਹਨ।