ਮੋਗਾ, 7 ਨਵੰਬਰ (ਜਸ਼ਨ ) : ਭਾਰਤੀ ਜਨਤਾ ਪਾਰਟੀ ਦੇ ਪੁਰਾਣੀ ਦਾਣਾ ਮੰਡੀ ਸਥਿਤ ਜ਼ਿਲ੍ਹਾ ਦਫ਼ਤਰ ਵਿਖੇ ਦੀਵਾਲੀ ਦਾ ਪਵਿੱਤਰ ਅਤੇ ਪ੍ਰਾਚੀਨ ਤਿਉਹਾਰ ਹਿੰਦੂ ਧਰਮ ਦੀਆਂ ਰਵਾਇਤਾਂ ਅਨੁਸਾਰ ਬੜੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਗਿਆ। ਭਾਜਪਾ ਦੇ ਮੈਡੀਕਲ ਸੈੱਲ ਦੇ ਸੂਬਾ ਪ੍ਰਧਾਨ ਅਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਡਾ. ਸੀਮਾਂਤ ਗਰਗ ਦੀ ਅਗਵਾਈ ਹੇਠ ਪਾਰਟੀ ਦੇ ਸਮੂਹ ਅਹੁਦੇਦਾਰਾਂ ਵੱਲੋਂ ਲਕਸ਼ਮੀ ਪੂਜਨ ਕਰਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। ਇਸ ਮੌਕੇ ਪੰਡਿਤ ਮਹਿੰਦਰ ਨਾਰਾਇਣ ਝਾਅ ਅਤੇ ਆਚਾਰੀਆ ਸੁਨੀਲ ਕੁਮਾਰ ਸ਼ਾਸਤਰੀ ਨੇ ਵਿਧੀ-ਵਿਧਾਨ ਅਨੁਸਾਰ ਪੂਜਾ-ਅਰਚਨਾ ਕਰਵਾਈ ਅਤੇ ਦੀਵਾਲੀ ਦੇ ਤਿਉਹਾਰ ਦੀ ਧਾਰਮਿਕ ਅਤੇ ਅਧਿਆਤਮਿਕ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਭਾਜਪਾ ਦੇ ਮੈਡੀਕਲ ਸੈੱਲ ਦੇ ਸੂਬਾ ਪ੍ਰਧਾਨ ਡਾ. ਸੀਮਾਂਤ ਗਰਗ ਤੋਂ ਇਲਾਵਾ ਜ਼ਿਲ੍ਹਾ ਪ੍ਰਧਾਨ ਡਾ. ਹਰਜੋਤ ਕਮਲ, ਨਿਧੜਕ ਸਿੰਘ ਬਰਾੜ, ਰਾਕੇਸ਼ ਭੱਲਾ, ਭਜਨ ਸਿਤਾਰਾ, ਵਿੱਕੀ ਸਿਤਾਰਾ, ਮੁਕੇਸ਼ ਸ਼ਰਮਾ, ਹੇਮੰਤ ਸੂਦ, ਜਤਿੰਦਰ ਚੱਢਾ, ਭੁਪਿੰਦਰ ਹੈਪੀ, ਅਮਨਦੀਪ ਗਰੋਵਰ, ਸੁਖਬੀਰ ਸਿੰਘ, ਕੁਲਵੰਤ ਸਿੰਘ, ਹਰਵਿੰਦਰ ਭੁੱਲਰ, ਦੀਪਕ ਤਲਵਾੜ, ਰਾਮਤੀਰਥ ਗੁੰਬਰ, ਗੋਲਡੀ, ਸੁੱਖਾ ਸਿੰਘ, ਅਮਿਤ ਗੁਪਤਾ, ਸੁਕੇਸ਼ ਸੂਦ, ਰਜਿੰਦਰ ਗਾਬਾ, ਸ਼ਸ਼ੀਕਾਂਤ ਪਾਂਡੇ, ਉਮਾਕਾਂਤ ਪਾਂਡੇ, ਵਿਜੇ ਮਿਸ਼ਰਾ, ਸੰਜੀਵ ਕੁਮਾਰ, ਰਮਨ ਸੂਦ, ਧੀਰਜ ਸ਼ਰਮਾ, ਸਾਬਕਾ ਜ਼ਿਲ੍ਹਾ ਪ੍ਰਧਾਨ ਸ਼ਿਲਪਾ ਬਾਂਸਲ, ਲੀਨਾ ਗੋਇਲ, ਨੀਤੂ ਗੁਪਤਾ, ਗੀਤਾ ਆਰੀਆ, ਪ੍ਰੋਮਿਲਾ ਮੈਨਰਾਇ, ਸ਼ਿਵਾਨੀ ਸ਼ਰਮਾ, ਜੋਤੀ ਕੰਡਾ, ਸ਼ਿਮਲਾ ਸ਼ਰਮਾ, ਆਂਚਲ ਸ਼ਰਮਾ, ਨੀਲਮ ਰਾਣੀ, ਮਨਦੀਪ ਕੌਰ, ਪਰਮਪ੍ਰੀਤ ਕੌਰ, ਸੁਖਵਿੰਦਰ ਕੌਰ, ਡਾ. ਰਾਮਿੰਦਰ ਸ਼ਰਮਾ, ਕਮਲ ਘਾਰੂ, ਸਚਿਨ ਗਰਗ, ਪਰਮ ਬਾਂਸਲ, ਹਰਵਿੰਦਰ ਸਿੰਘ ਧਾਲੀਵਾਲ, ਸੁਖਵਿੰਦਰ ਵਾਂਦਰ, ਸਤੀਸ਼ ਸਿੰਗਲਾ, ਧਰਮਵੀਰ ਭਾਰਤੀ, ਡਿੰਪੀ ਸੂਦ, ਸਰਦੂਲ ਸਿੰਘ ਕੰਗ ਅਤੇ ਤਰਸੇਮ ਜੰਡ ਸਮੇਤ ਵੱਡੀ ਗਿਣਤੀ ਵਿੱਚ ਭਾਜਪਾ ਦੇ ਅਹੁਦੇਦਾਰ ਅਤੇ ਵਰਕਰ ਹਾਜ਼ਰ ਸਨ। ਇਸ ਮੌਕੇ ਡਾ. ਸੀਮਾਂਤ ਗਰਗ ਨੇ ਸਾਰਿਆਂ ਨੂੰ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਭਾਜਪਾ ਵੱਲੋਂ ਦੀਵਾਲੀ ਦੇ ਪਵਿੱਤਰ ਮੌਕੇ 'ਤੇ ਲਕਸ਼ਮੀ ਪੂਜਨ ਦਾ ਆਯੋਜਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਯਸ਼ਸਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹਮੇਸ਼ਾ ਦੇਸ਼ ਦੀ ਤਰੱਕੀ ਅਤੇ ਖੁਸ਼ਹਾਲੀ ਬਾਰੇ ਸੋਚਦੇ ਹਨ ਅਤੇ ਉਨ੍ਹਾਂ ਦੀ ਅਗਵਾਈ ਹੇਠ ਦੇਸ਼ ਤਰੱਕੀ ਦੇ ਰਾਹ 'ਤੇ ਅੱਗੇ ਵਧ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਲਈ ਰਾਜਨੀਤੀ ਸੱਤਾ ਪ੍ਰਾਪਤੀ ਦਾ ਸਾਧਨ ਨਹੀਂ, ਸਗੋਂ ਲੋਕ ਸੇਵਾ ਦਾ ਮਾਧਿਅਮ ਹੈ। ਇਸ ਲਈ ਪਾਰਟੀ ਦੇ ਹਰੇਕ ਵਰਕਰ ਨੂੰ ਰਾਜਨੀਤੀ ਨੂੰ ਲੋਕ ਸੇਵਾ ਲਈ ਸਮਰਪਿਤ ਕਰਕੇ ਕੰਮ ਕਰਨਾ ਚਾਹੀਦਾ ਹੈ। ਡਾ. ਸੀਮਾਂਤ ਗਰਗ ਨੇ ਕਿਹਾ ਕਿ ਅੱਜ ਦੇ ਸਮੇਂ ਵਿੱਚ ਨੌਜਵਾਨ ਪੀੜ੍ਹੀ ਨੂੰ ਬੁਰਾਈਆਂ ਤੋਂ ਦੂਰ ਰੱਖਣ ਅਤੇ ਉਨ੍ਹਾਂ ਨੂੰ ਸਹੀ ਦਿਸ਼ਾ ਦਿਖਾਉਣ ਲਈ ਆਪਣੇ ਪ੍ਰਾਚੀਨ ਤਿਉਹਾਰਾਂ ਅਤੇ ਅਮੀਰ ਸੱਭਿਆਚਾਰਕ ਵਿਰਸੇ ਨਾਲ ਜੋੜਨਾ ਬਹੁਤ ਜ਼ਰੂਰੀ ਹੈ। ਸਾਨੂੰ ਆਪਣੇ ਪੁਰਾਤਨ ਤਿਉਹਾਰ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਉਣੇ ਚਾਹੀਦੇ ਹਨ, ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਆਪਣੀਆਂ ਰਵਾਇਤਾਂ, ਰਿਸ਼ੀ-ਮੁਨੀਆਂ ਦੀਆਂ ਸਿੱਖਿਆਵਾਂ ਅਤੇ ਸੱਭਿਆਚਾਰਕ ਵਿਰਾਸਤ ਤੋਂ ਜਾਣੂ ਹੋ ਸਕਣ। ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਪ੍ਰਾਚੀਨ ਸੱਭਿਆਚਾਰ ਦਾ ਵੱਧ ਤੋਂ ਵੱਧ ਪ੍ਰਚਾਰ ਕਰਕੇ ਇਸ ਨੂੰ ਪੂਰੀ ਦੁਨੀਆ ਵਿੱਚ ਫੈਲਾਉਣ ਲਈ ਯਤਨ ਕਰਨੇ ਚਾਹੀਦੇ ਹਨ। ਸਮਾਗਮ ਦੇ ਅੰਤ ਵਿੱਚ ਹਾਜ਼ਰ ਵਿਅਕਤੀਆਂ ਨੂੰ ਮਠਿਆਈਆਂ ਵੰਡ ਕੇ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ ਗਈਆਂ।