ਜੋਗਿੰਦਰ ਸਿੰਘ ਮਾਨ
ਮਾਨਸਾ, 3 ਸਤੰਬਰ:
ਆਈ.ਪੀ.ਐਸ. ਅਧਿਕਾਰੀ ਵੈਭਵ ਚੌਧਰੀ ਨੇ ਅੱਜ ਮਾਨਸਾ ਜ਼ਿਲ੍ਹੇ ਦੇ ਐਸ.ਐਸ.ਪੀ. ਵਜੋਂ ਵਿਭਾਗੀ ਅਹੁਦਾ ਸੰਭਾਲ ਲਿਆ ਹੈ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪਹੁੰਚਣ 'ਤੇ ਪੁਲਿਸ ਦੀ ਟੁਕੜੀ ਵੱਲੋਂ ਉਨ੍ਹਾਂ ਨੂੰ ਰਸਮੀ 'ਗਾਰਡ ਆਫ਼ ਆਨਰ' ਦਿੱਤਾ ਗਿਆ ਅਤੇ ਸੀਨੀਅਰ ਪੁਲਿਸ ਅਧਿਕਾਰੀਆਂ ਵੱਲੋਂ ਜੀ ਆਇਆਂ ਨੂੰ ਕਿਹਾ ਗਿਆ।
ਅਹੁਦਾ ਸੰਭਾਲਣ ਤੋਂ ਬਾਅਦ ਵੈਭਵ ਚੌਧਰੀ ਨੇ ਪੁਲਿਸ ਅਧਿਕਾਰੀਆਂ ਨਾਲ ਅਹਿਮ ਬੈਠਕ ਕਰਦਿਆਂ ਉਨ੍ਹਾਂ ਸਪੱਸ਼ਟ ਕੀਤਾ ਕਿ ਜ਼ਿਲ੍ਹਾ ਮਾਨਸਾ ਦੇ ਵਸਨੀਕਾਂ ਦੀ ਸੁਰੱਖਿਆ, ਸੇਵਾ ਅਤੇ ਅਮਨ-ਚੈਨ ਨੂੰ ਯਕੀਨੀ ਬਣਾਉਣਾ ਉਨ੍ਹਾਂ ਦੀ ਸਭ ਤੋਂ ਵੱਡੀ ਤਰਜੀਹ ਰਹੇਗੀ। ਪੁਲਿਸ ਪ੍ਰਸ਼ਾਸਨ ਨੂੰ ਲੋਕ-ਪੱਖੀ ਬਣਾਉਣ ਦੇ ਨਾਲ-ਨਾਲ ਆਮ ਜਨਤਾ ਨਾਲ ਸਿੱਧਾ ਰਾਬਤਾ ਕਾਇਮ ਕੀਤਾ ਜਾਵੇਗਾ ਤਾਂ ਜੋ ਨਾਗਰਿਕਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ 'ਤੇ ਨਿਪਟਾਰਾ ਹੋ ਸਕੇ।
ਉਨ੍ਹਾਂ ਕਿਹਾ ਕਿ ਸਮਾਜ ਵਿਰੋਧੀ ਅਨਸਰਾਂ ਅਤੇ ਨਸ਼ਾ ਤਸਕਰਾਂ ਖ਼ਿਲਾਫ਼ ਜ਼ੀਰੋ ਟਾਲਰੈਂਸ ਨੀਤੀ ਅਪਣਾਈ ਜਾਵੇਗੀ ਅਤੇ ਇਨ੍ਹਾਂ ਮੁਹਿੰਮਾਂ ਦੇ ਹੋਰ ਵੀ ਸਾਰਥਕ ਅਤੇ ਠੋਸ ਨਤੀਜੇ ਸਾਹਮਣੇ ਲਿਆਂਦੇ ਜਾਣਗੇ।
ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਜ਼ਿਲ੍ਹੇ ਵਿੱਚ ਸ਼ਾਂਤੀ ਅਤੇ ਭਾਈਚਾਰਕ ਸਾਂਝ ਬਣਾਏ ਰੱਖਣ ਲਈ ਪੁਲਿਸ ਪ੍ਰਸ਼ਾਸਨ ਦਾ ਪੂਰਨ ਸਹਿਯੋਗ ਕਰਨ।