"ਸ਼੍ਰੋਮਣੀ ਅਕਾਲੀ ਦਲ, ਸ਼ਹੀਦ ਭਾਈ ਜਸਵੰਤ ਸਿੰਘ ਜੀ ਖਾਲੜਾ ਸਮੇਤ ਹਜ਼ਾਰਾਂ ਬੇਗੁਨਾਹ ਸਿੱਖ ਨੌਜਵਾਨਾਂ ਤੇ ਸਿੱਖ ਸਖਸ਼ੀਅਤਾਂ ਉੱਤੇ ਕਾਂਗਰਸ ਸਰਕਾਰ ਦੌਰਾਨ ਢਾਏ ਗਏ ਅਣਮਨੁੱਖੀ ਤਸ਼ੱਦਦ ਅਤੇ ਉਹਨਾਂ ਦੀ ਕੁਰਬਾਨੀ ਸਬੰਧੀ ਫ਼ਿਲਮ ‘ਸਤਲੁਜ’ ਨੂੰ ਪੰਜਾਬ ਦੇ ਪਿੰਡ-ਪਿੰਡ ਵਿੱਚ ਤੇ ਕੋਨੇ-ਕੋਨੇ ਵਿੱਚ ਦਿਖਾਵੇਗਾ ਤਾਂ ਕਿ ਸਾਡੇ ਬੱਚਿਆਂ ਅਤੇ ਆਉਣ ਵਾਲੀਆਂ ਪੀੜੀਆਂ ਨੂੰ ਕੌਮ ਉੱਤੇ ਢਾਏ ਗਏ ਜ਼ੁਲਮ ਤੋਂ ਚੰਗੀ ਤਰਾਂ ਜਾਣੂ ਕਰਵਾਇਆ ਜਾਏ।" ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪਣੇ ਸੋਸ਼ਲ ਮੀਡਿਆ ਅਕਾਉਂਟ ਤੇ ਕੀਤਾ। ਉਹਨਾਂ ਲਿਖਿਆ ਹੈ ਕਿ ਇਹ ਫ਼ਿਲਮ ਉਸ ਦਰਦਨਾਕ ਦੌਰ ਦੀ ਸਚਾਈ ਬਿਆਨ ਕਰਦੀ ਹੈ ਜੋ ਕਾਂਗਰਸ ਪਾਰਟੀ ਵੱਲੋਂ ਸੱਚਖੰਡ ਸ੍ਰੀ ਹਰਮੰਦਰ ਸਾਹਿਬ ਉੱਤੇ ਕੀਤੇ ਫ਼ੌਜੀ ਹਮਲੇ ਅਤੇ ਦਿੱਲੀ ਤੇ ਹੋਰ ਸ਼ਹਿਰਾਂ ਵਿਚ ਹਜ਼ਾਰਾ ਨਿਹੱਥੇ ਬੇਗੁਨਾਹ ਸਿੱਖ ਨੌਜਵਾਨਾਂ, ਬੀਬੀਆਂ, ਬਜ਼ੁਰਗਾਂ ਤੇ ਬੱਚਿਆਂ ਨੂੰ ਕੋਹ-ਕੋਹ ਕੇ ਜ਼ਿੰਦਾ ਜਲਾਉਣ ਤੋਂ ਬਾਅਦ ਵੀ ਨਹੀਂ ਰੁਕੀ।
ਇਸੇ ਦਿਲ ਕੰਬਾਊ ਸਾਕੇ ਵਿਰੁੱਧ ਪੰਜਾਬ ਵਿਚ ਰੋਸ ਪ੍ਰਗਟ ਕਰਦੇ ਹਜ਼ਾਰਾਂ ਸਿੱਖ ਨੌਜਵਾਨਾਂ ਨੂੰ ਬੁੱਚੜ ਕਾਂਗਰਸੀ ਸਰਕਾਰ ਨੇ ਝੂਠੇ ਪੁਲਿਸ ਮੁਕਾਬਲਿਆਂ ਵਿਚ ਸ਼ਹੀਦ ਕੀਤਾ।
ਹੁਣ ਉਸ ਦਰਦਨਾਕ ਸਾਕੇ ਦਾ ਇਤਿਹਾਸ ਦੱਸਣ ਤੋਂ ਵੀ ਕੌਮ ਨੂੰ ਵਾਝਾਂ ਕੀਤਾ ਜਾ ਰਿਹਾ। ਸ਼੍ਰੋਮਣੀ ਅਕਾਲੀ ਦਲ ਕਦੇ ਵੀ ਅਜਿਹਾ ਨਹੀਂ ਹੋਣ ਦੇਵੇਗਾ।
ਖ਼ਬਰਾਂ
ਫ਼ਿਲਮ ‘ਸਤਲੁਜ’ ਨੂੰ ਪੰਜਾਬ ਦੇ ਪਿੰਡ-ਪਿੰਡ ,ਕੋਨੇ-ਕੋਨੇ ਵਿੱਚ ਦਿਖਾਵਾਂਗੇ ਤਾਂ ਕਿ ਸਾਡੇ ਬੱਚਿਆਂ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਕੌਮ ਉੱਤੇ ਢਾਏ ਗਏ ਜ਼ੁਲਮ ਤੋਂ ਚੰਗੀ ਤਰਾਂ ਜਾਣੂ ਕਰਵਾਇਆ ਜਾਏ:ਸੁਖਬੀਰ ਸਿੰਘ ਬਾਦਲ
* ਦਰਦਨਾਕ ਸਾਕੇ ਦਾ ਇਤਿਹਾਸ ਦੱਸਣ ਤੋਂ ਵੀ ਕੌਮ ਨੂੰ ਵਾਝਾਂ ਕੀਤਾ ਜਾ ਰਿਹਾ
9 ਜੁਲਾਈ 2026·

ਅInternational Punjabi News
ਇਹ ਖ਼ਬਰ ਸਾਂਝੀ ਕਰੋ:



