ਚੰਡੀਗੜ੍ਹ 28 ਅਕਤੂਬਰ (ਜਸ਼ਨ ) ਅਕਾਲੀ ਦਲ ਵਾਰਿਸ ਪੰਜਾਬ ਦੇ ਦੇ ਕਾਰਜਕਾਰੀ ਪ੍ਰਧਾਨ ਬਾਪੂ ਤਰਸੇਮ ਸਿੰਘ ਨੇ ਦੋਸ਼ ਲਾਇਆ ਕਿ ਬੀਤੀ ਸ਼ਾਮ ਪੁਲਿਸ ਵੱਲੋਂ ਲੱਖਾ ਸਿੰਘ ਸਿਧਾਣਾ ਨੂੰ ਪੁਲਿਸ ਵੱਲੋ ਲੋਕਾਂ ਦੇ ਸਾਹਮਣੇ ਅਗਵਾ ਕਰਨ ਤੋਂ ਬਾਅਦ ਉਨ੍ਹਾਂ ਦੀ ਮੌਜੂਦਾ ਸਥਿਤੀ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਜਾ ਰਹੀ। ਉਨ੍ਹਾਂ ਦੇ ਪਰਿਵਾਰ, ਪਾਰਟੀ ਆਗੂਆਂ ਅਤੇ ਮਾਨਸਾ ਮੋਰਚੇ ਦੀ ਕਮੇਟੀ ਨੂੰ ਵੀ ਇਸ ਸਬੰਧੀ ਜਾਣੂ ਨਹੀਂ ਕਰਵਾਇਆ ਗਿਆ। ਬਾਪੂ ਤਰਸੇਮ ਸਿੰਘ ਨੇ ਸਵਾਲ ਕੀਤਾ ਕਿ ਹਰ ਵਾਰ ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਲੀਡਰਸ਼ਿਪ ਨੂੰ ਹੀ ਨਿਸ਼ਾਨਾ ਬਣਾ ਕੇ ਡਿਟੇਨ ਕਿਉਂ ਕੀਤਾ ਜਾਂਦਾ ਹੈ? ਉਨ੍ਹਾਂ ਕਿਹਾ ਕਿ ਅੱਜ ਤੜਕਸਾਰ ਪਾਰਟੀ ਦੇ ਸੈਂਕੜੇ ਆਗੂਆਂ ਨੂੰ ਘਰਾਂ ਵਿੱਚ ਨਜ਼ਰਬੰਦ ਕਰ ਦਿੱਤਾ ਗਿਆ। ਕੀ ਲੋਕਤੰਤਰ ਵਿੱਚ ਸ਼ਾਂਤਮਈ ਪ੍ਰਦਰਸ਼ਨ ਕਰਨਾ ਵੀ ਜੁਰਮ ਹੈ? ਸਰਕਾਰ ਨੂੰ ਵਿਰੋਧੀ ਆਵਾਜ਼ਾਂ ਦਬਾਉਣ ਦੀ ਬਜਾਏ ਲੋਕਾਂ ਦੇ ਸਵਾਲਾਂ ਦੇ ਜਵਾਬ ਦੇਣੇ ਚਾਹੀਦੇ ਹਨ। ਉਨ੍ਹਾਂ ਪੰਜਾਬ ਦੇ ਡੀਜੀਪੀ ਤੋਂ ਮੰਗ ਕੀਤੀ ਕਿ ਲੱਖਾ ਸਿਧਾਣਾ ਕਿੱਥੇ ਹਨ, ਉਨ੍ਹਾਂ ਨੂੰ ਕਿਸ ਕਾਨੂੰਨੀ ਆਧਾਰ ’ਤੇ ਹਿਰਾਸਤ ਵਿੱਚ ਰੱਖਿਆ ਗਿਆ ਹੈ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਜਾਣਕਾਰੀ ਕਿਉਂ ਨਹੀਂ ਦਿੱਤੀ ਜਾ ਰਹੀ, ਇਸ ਬਾਰੇ ਤੁਰੰਤ ਸਪੱਸ਼ਟ ਕੀਤਾ ਜਾਵੇ। ਬਾਪੂ ਤਰਸੇਮ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਉਹ ਅਜਿਹੀਆਂ ਕਾਰਵਾਈਆਂ ਕਰਕੇ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਨਾ ਕਰਨ। ਉਨ੍ਹਾਂ ਸਪੱਸ਼ਟ ਕੀਤਾ ਕਿ ਪੰਜਾਬ ਦੇ ਹੱਕਾਂ ਅਤੇ ਨੌਜਵਾਨਾਂ ਦੇ ਮਸਲਿਆਂ ਲਈ ਸੰਘਰਸ਼ ਕਰਨ ਵਾਲੇ ਆਗੂਆਂ ਦੀ ਆਵਾਜ਼ ਨੂੰ ਦਬਾਉਣ ਦੀਆਂ ਕੋਸ਼ਿਸ਼ਾਂ ਵਿਰੁੱਧ ਅਕਾਲੀ ਦਲ ਵਾਰਿਸ ਪੰਜਾਬ ਦੇ ਆਪਣੀ ਆਵਾਜ਼ ਬੁਲੰਦ ਕਰਦਾ ਰਹੇਗਾ।
ਖ਼ਬਰਾਂ
ਲੱਖਾ ਸਿਧਾਣਾ ਕਿੱਥੇ ਹੈ? ਲੱਖਾ ਸਿਧਾਣਾ ਨੂੰ ਪੁਲਿਸ ਵਲੋ ਅਗਵਾ ਕੀਤਾ ਗਿਆ: ਜਥੇਦਾਰ ਤਰਸੇਮ ਸਿੰਘ
2 ਨਵੰਬਰ 2026·

ਅInternational Punjabi News
ਇਹ ਖ਼ਬਰ ਸਾਂਝੀ ਕਰੋ:



