ਭਾਈ ਗੁਰਮੀਤ ਸਿੰਘ ਸੰਗਤਾਂ ਨੂੰ ਸੰਬੋਧਨ ਕਰਦੇ ਹੋਏ

ਮੋਗਾ, 29 ਅਗਸਤ (ਜਸ਼ਨ ): ਮੈਂਬਰ ਲੋਕ ਸਭਾ ਭਾਈ ਅਮ੍ਰਿਤਪਾਲ ਸਿੰਘ ਦੇ ਕਰੀਬੀ ਸਾਥੀ ,ਅਕਾਲੀ ਦਲ ਵਾਰਿਸ ਪੰਜਾਬ ਦੇ ਸੀਨੀਅਰ ਆਗੂ , ਹਲਕਾ ਇੰਚਾਰਜ ਮੋਗਾ ਅਤੇ 2027 ਵਿਧਾਨ ਸਭਾ ਚੋਣਾਂ ਲਈ ਮੋਗਾ ਤੋਂ ਪਾਰਟੀ ਦੇ ਉਮੀਦਵਾਰ ਭਾਈ ਗੁਰਮੀਤ ਸਿੰਘ ਬੁੱਕਣ ਵਾਲਾ ਦੇ ਪਿਤਾ ਸਰਦਾਰ ਬਲਵਿੰਦਰ ਸਿੰਘ ਗਿੱਲ ਪਟਵਾਰੀ ਦਾ ਪਿਛਲੇ ਦਿਨੀਂ ਦੇਹਾਂਤ ਹੋ ਗਿਆ ਸੀ । ਉਹਨਾਂ ਦਾ ਅੰਤਿਮ ਸਸਕਾਰ ਅੱਜ 29 ਅਗਸਤ ਨੂੰ ਉਨ੍ਹਾਂ ਦੇ ਪਿੰਡ ਬੁੱਕਣ ਵਾਲਾ ਵਿਖੇ ਦੁਪਹਿਰ 12 ਵਜੇ ਕੀਤਾ ਗਿਆ । ਇਸ ਤੋਂ ਪਹਿਲਾਂ ਆਪਣੇ ਪਿਤਾ ਦੇ ਆਖਰੀ ਦਰਸ਼ਨ ਕਰਨ ਲਈ ਭਾਈ ਗੁਰਮੀਤ ਸਿੰਘ ਬੁੱਕਣ ਵਾਲਾ ਨੂੰ ਸੀਮਤ ਸਮੇਂ ਦੀ ਪੈਰੋਲ ਦਿੱਤੀ ਗਈ ਅਤੇ ਉਹ ਬਠਿੰਡਾ ਜੇਲ੍ਹ ਤੋਂ ਮੋਗਾ ਜ਼ਿਲ੍ਹੇ ਦੇ ਪਿੰਡ ਬੁੱਕਣ ਵਾਲਾ ਆਪਣੇ ਘਰ ਪੁੱਜੇ। ਆਪਣੀ ਮਾਸੂਮ ਬੱਚੀ ਨੂੰ ਜੱਫੀ ਵਿਚ ਲੈਣ ਉਪਰੰਤ ਹੱਥਕੜੀਆਂ ਵਿਚ ਜਕੜੇ ਭਾਈ ਗੁਰਮੀਤ ਸਿੰਘ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਬੇਸ਼ੱਕ ਉਹਨਾਂ ਦੇ ਪਿਤਾ ਦੇ ਜਾਣ ਦਾ ਉਹਨਾਂ ਨੂੰ ਗ਼ਮ ਹੈ ਪਰ ਅਜਿਹੇ ਔਖੇ ਸਮੇਂ ਪ੍ਰਮਾਤਮਾ ਦੇ ਭਾਣੇ ਵਿਚ ਰਹਿਣ ਦੀ ਲੋੜ ਹੁੰਦੀ ਹੈ। ਉਹਨਾਂ ਹੱਥਕੜੀ ਵਾਲੇ ਹੱਥਾਂ ਨਾਲ ਕੁਝ ਪਲ ਆਪਣੇ ਪਿਤਾ ਦੀ ਮਿਰਤਕ ਦੇਹ ਨੂੰ ਆਖਰੀ ਵਾਰ ਛੂਹਿਆ ਅਤੇ ਆਪਣਾ ਸਤਿਕਾਰ ਭੇਟ ਕੀਤਾ। ਇਹ ਦ੍ਰਿਸ਼ ਦੇਖ ਕੇ ਹਰ ਕਿਸੇ ਦੀਆਂ ਅੱਖਾਂ ਨਮ ਹੋ ਗਈਆਂ । ਭਾਈ ਗੁਰਮੀਤ ਸਿੰਘ ਬੁੱਕਣ ਵਾਲਾ ਨੇ ਆਪਣੇ ਪਿਤਾ ਦੀ ਅਰਥੀ ਨੂੰ ਮੋਢਾ ਦਿੱਤਾ ਅਤੇ ਸਸਕਾਰ ਬਾਅਦ ਵਾਪਿਸ ਬਠਿੰਡਾ ਜੇਲ ਲਈ ਰਵਾਨਾ ਹੋ ਗਏ। ਇਸ ਮੌਕੇ ਵੱਡੀ ਗਿਣਤੀ ਵਿਚ ਪਾਰਟੀ ਆਗੂ ,ਵਰਕਰ ਅਤੇ ਇਲਾਕੇ ਦੇ ਲੋਕ ਅੰਤਿਮ ਸਸਕਾਰ ਵਿਚ ਸ਼ਾਮਿਲ ਹੋਣ ਲਈ ਆਏ ਹੋਏ ਸਨ।

ਆਪਣੀ ਮਾਸੂਮ ਬੱਚੀ ਨੂੰ ਜੱਫੀ ਵਿਚ ਲੈਂਦੇ ਹੋਏ ਭਾਈ ਗੁਰਮੀਤ ਸਿੰਘ ਬੁੱਕਣ ਵਾਲਾ
ਮਰਹੂਮ ਸਰਦਾਰ ਬਲਵਿੰਦਰ ਸਿੰਘ ਗਿੱਲ ਪਟਵਾਰੀ