ਕੇਵਲ ਸਿੰਘ ਢਿੱਲੋਂ ਤਜਰਬੇਕਾਰ ਆਗੂ ਹਨ ਅਤੇ ਭਾਜਪਾ ਦੀਆਂ ਨੀਤੀਆਂ ਨੂੰ ਅੱਗੇ ਲੈ ਜਾਣ ਵਿੱਚ ਅਹਿਮ ਭੂਮਿਕਾ ਨਿਭਾ ਰਹੇ ਸਨ

ਰਾਸ਼ਟਰੀ ਭਾਜਪਾ ਲੀਡਰਸ਼ਿਪ ਨੇ ਪੰਜਾਬ ਵਿੱਚ ਪਾਰਟੀ ਨੂੰ ਮਜ਼ਬੂਤ ਕਰਨ ਵਾਲਾ ਦੂਰਅੰਦੇਸ਼ੀ ਭਰਿਆ ਫੈਸਲਾ ਲਿਆ ਹੈ

ਮੋਗਾ, 8 ਜੂਨ ( ਜਸ਼ਨ ) : ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ ਬਣੇ ਕੇਵਲ ਸਿੰਘ ਢਿੱਲੋਂ ਦੇ ਨੇਤ੍ਰਿਤਵ ਹੇਠ ਭਾਜਪਾ ਹੋਰ ਉੱਚਾਈਆਂ ਨੂੰ ਛੂਹਦੀ ਹੋਈ 2027 ਵਿੱਚ ਪੰਜਾਬ ਵਿੱਚ ਆਪਣੀ ਸਰਕਾਰ ਬਣਾਉਣ ਵਿੱਚ ਕਾਮਯਾਬ ਹੋਵੇਗੀ। ਇਹ ਵਿਚਾਰ ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਡਾ. ਸੀਮਾਂਤ ਗਰਗ ਨੇ "ਇੰਟਰਨੈਸ਼ਨਲ ਪੰਜਾਬੀ ਨਿਊਜ਼" ਦੇ ਪ੍ਰਤੀਨਿੱਧ ਨਾਲ ਗੱਲਬਾਤ ਕਰਦੇ ਹੋਏ ਪ੍ਰਗਟ ਕੀਤੇ। ਡਾ. ਸੀਮਾਂਤ ਗਰਗ ਨੇ ਕਿਹਾ ਕਿ ਕੇਵਲ ਸਿੰਘ ਢਿੱਲੋਂ ਇੱਕ ਤਜਰਬੇਕਾਰ ਰਾਜਨੀਤਿਕ ਆਗੂ ਹਨ ਅਤੇ ਉਹ ਕਾਫੀ ਸਮੇਂ ਤੋਂ ਭਾਜਪਾ ਦੀਆਂ ਨੀਤੀਆਂ ਨੂੰ ਅੱਗੇ ਲੈ ਜਾਣ ਵਿੱਚ ਅਹਿਮ ਭੂਮਿਕਾ ਨਿਭਾ ਰਹੇ ਹਨ। ਉਨ੍ਹਾਂ ਕਿਹਾ ਕਿ ਕੇਵਲ ਸਿੰਘ ਢਿੱਲੋਂ ਦੇ ਪੰਜਾਬ ਭਾਜਪਾ ਪ੍ਰਧਾਨ ਬਣਨ ਨਾਲ ਸੂਬੇ ਦੇ ਭਾਜਪਾ ਆਗੂਆਂ ਅਤੇ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਹੈ ਅਤੇ ਵਰਕਰਾਂ ਨੂੰ ਉਮੀਦ ਹੈ ਕਿ ਉਹ ਪਾਰਟੀ ਨੂੰ ਨਵੀਂ ਦਿਸ਼ਾ ਦੇਣ ਵਿੱਚ ਸਫਲ ਹੋਣਗੇ। ਉਨ੍ਹਾਂ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ, ਪ੍ਰਧਾਨ ਮੰਤਰੀ ਨਰੇਂਦਰ ਮੋਦੀ , ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਸੰਗਠਨ ਮੰਤਰੀ ਸ਼੍ਰੀ ਨਿਵਾਸਲੂ ਸਮੇਤ ਪੂਰੀ ਰਾਸ਼ਟਰੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਪੰਜਾਬ ਵਿੱਚ ਭਾਜਪਾ ਨੂੰ ਮਜ਼ਬੂਤ ਕਰਨ ਲਈ ਬਹੁਤ ਹੀ ਦੂਰਅੰਦੇਸ਼ੀ ਅਤੇ ਸਾਹਸਿਕ ਫੈਸਲਾ ਲਿਆ ਹੈ। ਡਾ. ਗਰਗ ਨੇ ਕਿਹਾ ਕਿ ਕੇਵਲ ਸਿੰਘ ਢਿੱਲੋਂ ਹਰ ਵਰਗ ਵਿੱਚ ਲੋਕਪ੍ਰਿਯ ਆਗੂ ਹਨ ਅਤੇ ਸਭ ਨੂੰ ਨਾਲ ਲੈ ਕੇ ਚਲਣ ਦੀ ਸਮਰੱਥਾ ਰੱਖਦੇ ਹਨ। ਉਨ੍ਹਾਂ ਕਿਹਾ ਕਿ ਜਿੱਥੇ ਉਹ ਇੱਕ ਪ੍ਰਸਿੱਧ ਕਾਰੋਬਾਰੀ ਹਨ, ਉੱਥੇ ਹੀ ਉਹ ਆਪਣੀ ਸਾਫ਼-ਸੁਥਰੀ ਅਤੇ ਲੋਕਪ੍ਰਿਯ ਛਵੀ ਕਰਕੇ ਪੰਜਾਬ ਦੀ ਰਾਜਨੀਤੀ ਵਿੱਚ ਵੀ ਖਾਸ ਪਹਿਚਾਣ ਰੱਖਦੇ ਹਨ। ਉਨ੍ਹਾਂ ਕੇਵਲ ਸਿੰਘ ਢਿੱਲੋਂ ਨੂੰ ਪੰਜਾਬ ਭਾਜਪਾ ਦਾ ਪ੍ਰਧਾਨ ਬਣਨ ’ਤੇ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਦੇ ਨੇਤ੍ਰਿਤਵ ਹੇਠ ਪੰਜਾਬ ਭਾਜਪਾ ਦੇ ਆਗੂ ਅਤੇ ਵਰਕਰ ਨਵੀਂ ਊਰਜਾ ਅਤੇ ਤਾਕਤ ਨਾਲ ਅੱਗੇ ਵਧਣਗੇ ਅਤੇ 2027 ਵਿੱਚ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਾ ਕੇ ਸੂਬੇ ਨੂੰ ਵਿਕਾਸ ਅਤੇ ਤਰੱਕੀ ਦੇ ਰਾਹ ’ਤੇ ਲੈ ਕੇ ਜਾਣਗੇ। ਉਨ੍ਹਾਂ ਮੋਗਾ ਜ਼ਿਲ੍ਹੇ ਦੇ ਸਮੂਹ ਭਾਜਪਾ ਆਗੂਆਂ ਅਤੇ ਵਰਕਰਾਂ ਵੱਲੋਂ ਵੀ ਕੇਵਲ ਸਿੰਘ ਢਿੱਲੋਂ ਨੂੰ ਮੁਬਾਰਕਬਾਦ ਦਿੱਤੀ।