ਧਰਮਕੋਟ , 3 ਨਵੰਬਰ (ਜਸ਼ਨ ) ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਦੀ ਪੰਜਾਬ ਆਮਦ ਨੂੰ ਲੈ ਕੇ ਕਾਂਗਰਸੀ ਵਰਕਰਾਂ ਅਤੇ ਸਮਰਥਕਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। 4 ਨਵੰਬਰ ਨੂੰ ਸੰਗਰੂਰ ਵਿਖੇ ਹੋਣ ਜਾ ਰਹੀ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਨ ਲਈ ਰਾਹੁਲ ਗਾਂਧੀ ਪੰਜਾਬ ਪਹੁੰਚ ਰਹੇ ਹਨ। ਇਸ ਰੈਲੀ ਨੂੰ ਸਫ਼ਲ ਬਣਾਉਣ ਲਈ ਕਾਂਗਰਸੀ ਵਰਕਰਾਂ ਵੱਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਪਾਰਟੀ ਦੇ ਆਗੂਆਂ ਤੇ ਸਮਰਥਕਾਂ ਵਿਚ ਕਾਫ਼ੀ ਉਤਸ਼ਾਹ ਪਾਇਆ ਜਾ ਰਿਹਾ ਹੈ। "ਇੰਟਰਨੈਸ਼ਨਲ ਪੰਜਾਬੀ ਨਿਊਜ਼" ਦੇ ਨੁਮਾਇੰਦੇ ਨਾਲ ਗੱਲਬਾਤ ਕਰਦਿਆਂ ਕਾਂਗਰਸ ਕਿਸਾਨ ਸੈੱਲ ਦੇ ਜ਼ਿਲ੍ਹਾ ਪ੍ਰਧਾਨ ਗੁਰਬੀਰ ਸਿੰਘ ਗੋਗਾ ਨੇ ਕਿਹਾ ਕਿ ਰਾਹੁਲ ਗਾਂਧੀ ਦੀ ਸੰਗਰੂਰ ਰੈਲੀ ਪੰਜਾਬ ਦੀ ਸਿਆਸਤ ਲਈ ਅਹਿਮ ਸਾਬਤ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਰੈਲੀ ਵਿਚ ਸੂਬੇ ਦੇ ਵੱਖ-ਵੱਖ ਹਿੱਸਿਆਂ ਤੋਂ ਵੱਡੀ ਗਿਣਤੀ ਵਿਚ ਕਾਂਗਰਸੀ ਵਰਕਰ ਅਤੇ ਸਮਰਥਕ ਸ਼ਮੂਲੀਅਤ ਕਰਨਗੇ। ਰਾਹੁਲ ਗਾਂਧੀ ਦੀ ਆਮਦ ਨਾਲ ਪਾਰਟੀ ਵਰਕਰਾਂ ਵਿਚ ਨਵਾਂ ਜੋਸ਼ ਅਤੇ ਉਤਸ਼ਾਹ ਪੈਦਾ ਹੋਵੇਗਾ। ਉਹਨਾਂ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਲੋਕਾਂ ਦੇ ਹੱਕਾਂ ਦੀ ਆਵਾਜ਼ ਬੁਲੰਦ ਕਰਨ ਅਤੇ ਲੋਕਤੰਤਰੀ ਕਦਰਾਂ-ਕੀਮਤਾਂ ਦੀ ਰਾਖੀ ਲਈ ਯਤਨਸ਼ੀਲ ਰਹੀ ਹੈ। ਸੀਨੀਅਰ ਕਾਂਗਰਸੀ ਆਗੂ ਨੇ ਕਿਹਾ ਕਿ ਕਾਂਗਰਸੀ ਵਰਕਰ ਪਾਰਟੀ ਦੀ ਮਜ਼ਬੂਤੀ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੇ ਹਨ। ਉਨ੍ਹਾਂ ਨੇ ਉਮੀਦ ਪ੍ਰਗਟਾਈ ਕਿ 4 ਨਵੰਬਰ ਨੂੰ ਸੰਗਰੂਰ ਵਿਖੇ ਹੋਣ ਵਾਲੀ ਰੈਲੀ ਵਿਚ ਵੱਡੀ ਗਿਣਤੀ ਵਿਚ ਲੋਕ ਸ਼ਮੂਲੀਅਤ ਕਰਨਗੇ।
ਖ਼ਬਰਾਂ
ਰਾਹੁਲ ਗਾਂਧੀ ਦੀ ਸੰਗਰੂਰ ਰੈਲੀ ਪੰਜਾਬ ਦੀ ਸਿਆਸਤ ਵਿਚ ਨਵੀਂ ਇਬਾਰਤ ਲਿਖੇਗੀ : ਗੋਗਾ ਸੰਗਲਾ
3 ਨਵੰਬਰ 2026·

ਅInternational Punjabi News
ਇਹ ਖ਼ਬਰ ਸਾਂਝੀ ਕਰੋ:



