ਰਿਸ਼ਵਤ ਲੈਂਦੀ ਐੱਸ ਐਚ ਓ ਗ੍ਰਿਫਤਾਰ, ਵਿਜੀਲੈਂਸ ਵਿਭਾਗ ਨੇ
ਥਾਣਾ ਕੋਟ ਈਸੇ ਖਾਂ ਦੀ ਮੁੱਖੀ ਸੁਨੀਤਾ ਬਾਵਾ ਨੂੰ ਰੰਗੇ ਹੱਥੀਂ ਕੀਤਾ ਕਾਬੂ
ਹਰਦੀਪ ਸਿੰਘ
ਧਰਮਕੋਟ 27 ਸਤੰਬਰ –
ਵਿਜੀਲੈਂਸ ਬਿਊਰੋ ਨੇ ਦੇਰ ਰਾਤ ਇੱਕ ਵੱਡੀ ਕਾਰਵਾਈ ਵਿੱਚ ਕੋਟ ਈਸੇ ਖਾਂ ਦੀ ਮੁੱਖ ਅਫਸਰ ਇੰਸਪੈਕਟਰ ਸੁਨੀਤਾ ਬਾਵਾ ਅਤੇ ਉਸਦੇ ਗੰਨਮੈਨ ਹੋਮਗਾਰਡ ਜਵਾਨ ਗੁਰਅਵਤਾਰ ਸਿੰਘ ਨੂੰ ਰਿਸ਼ਵਤ ਦੇ ਦੋਸ਼ਾਂ ਹੇਠ ਗਿਰਫਤਾਰ ਕਰ ਲਿਆ। ਮਿਲੀ ਜਾਣਕਾਰੀ ਅਨੁਸਾਰ ਥਾਣਾ ਮੁਖੀ ਉੱਤੇ ਆਪਣੇ ਗੰਨਮੈਨ ਰਾਹੀਂ ਰਿਸ਼ਵਤ ਦੇ ਪੈਸੇ ਇਕੱਠੇ ਕਰ ਦੇ ਦੋਸ਼ ਹਨ। ਮਿਲੀ ਜਾਣਕਾਰੀ ਮੁਤਾਬਕ ਰਾਜਵਿੰਦਰ ਸਿੰਘ ਪੁੱਤਰ ਬਲਵੰਤ ਸਿੰਘ ਵਾਸੀ ਨੂਰਪੁਰ ਹਕੀਮਾਂ ਪਾਸੋ ਇੱਕ ਮਾਮਲੇ ਨੂੰ ਰਫਾ ਦਫਾ ਕਰਨ ਲਈ ਥਾਣਾ ਮੁਖੀ ਸੁਨੀਤਾ ਬਾਵਾ ਨੇ ਰਿਸ਼ਵਤ ਦੀ ਮੰਗ ਕੀਤੀ ਸੀ। ਜਿਸ ਉੱਤੇ ਰਾਜਵਿੰਦਰ ਸਿੰਘ ਨੇ ਸਾਰਾ ਮਾਮਲਾ ਵਿਜੀਲੈਂਸ ਬਿਊਰੋ ਮੋਗਾ ਦੇ ਧਿਆਨ ਵਿੱਚ ਲਿਆਂਦਾ। ਵਿਜੀਲੈਂਸ ਬਿਊਰੋ ਨੇ ਜਾਲ ਵਿਛਾਕੇ ਦੇਰ ਰਾਤ 9 ਵਜੇ ਦੇ ਕਰੀਬ ਜੀਰਾ ਰੋਡ ਉਪਰ ਇੱਕ ਖਾਸ ਜਗ੍ਹਾ ਉਪਰ ਥਾਣਾ ਮੁਖੀ ਅਤੇ ਉਸਦੇ ਗੰਨਮੈਨ ਨੂੰ ਪੰਜਾਹ ਹਜ਼ਾਰ ਰੁਪਏ ਰਿਸ਼ਵਤ ਲੈਂਦੇ ਹੋਏ ਗਵਾਹਾਂ ਦੀ ਹਾਜ਼ਰੀ ਵਿੱਚ ਰੰਗੇ ਹੱਥੀਂ ਕਾਬੂ ਕਰ ਲਿਆਂ।ਇਸ ਸਬੰਧੀ ਹੋਰ ਜਾਣਕਾਰੀ ਲੈਣ ਲਈ ਵਿਜੀਲੈਂਸ ਬਿਊਰੋ ਦੇ ਅਧਿਕਾਰੀਆਂ ਨਾਲ ਸਪੰਰਕ ਕਰਨ ਦੀ ਕੋਸ਼ਿਸ਼ ਕੀਤੀ ਗਈ ਲੇਕਿਨ ਉਨ੍ਹਾਂ ਨਾਲ ਸਪੰਰਕ ਨਹੀਂ ਹੋ ਸਕਿਆ।
ਫੋਟੋ ਕੈਪਸਨ -ਥਾਣਾ ਕੋਟ ਈਸੇ ਦੀ ਮੁੱਖੀ ਸੁਨੀਤਾ ਬਾਵਾ ਦੀ ਫਾਈਲ