
ਧਰਮਕੋਟ 8 ਜੂਨ (ਜਸ਼ਨ ): ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਦਾ ਪੈਦਲ ਮਾਰਚ 'ਬੋਲੇਗਾ ਘਨੌਰ, ਬਦਲੇਗਾ ਦੌਰ ' ਲੋਕਾਂ ਦੀਆਂ ਸ਼ਿਕਾਇਤਾਂ ਸੁਣਦਿਆਂ ਅਕਾਲੀ ਦਲ ਦੀਆਂ ਭਾਵਨਾਵਾਂ ਅਨੁਸਾਰ ਸਫਲ ਕਾਰਜ ਕਰ ਰਿਹਾ ਹੈ।ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਯੂਥ ਅਕਾਲੀ ਦਲ ਦੇ ਫ਼ਤਹਿਗੜ੍ਹ ਪੰਜਤੂਰ ਸਰਕਲ ਦੇ ਪ੍ਰਧਾਨ ਦਿਲਬਾਗ ਸਿੰਘ ਹੈਪੀ ਭੁੱਲਰ ਨੇ ਕਰਦਿਆਂ ਕਿਹਾ ਕਿ ਮਾਰਚ ਦੌਰਾਨ ਸਰਦਾਰ ਝਿੰਜਰ ਆਮ ਲੋਕਾਂ ਤੋਂ ਇਲਾਵਾ ਪੰਜਾਬ ਸਰਕਾਰ ਦੇ ਬਹੁਤ ਸਾਰੇ ਕਰਮਚਾਰੀਆਂ ਨੂੰ ਮਿਲੇ ਜੋ ਜਾਂ ਤਾਂ ਆਪਣੀਆਂ ਸੇਵਾਵਾਂ ਨੂੰ ਨਿਯਮਤ ਕਰਨ ਦੀ ਉਡੀਕ ਕਰ ਰਹੇ ਹਨ ਜਾਂ ਆਪਣੇ ਲੰਬਿਤ ਮਹਿੰਗਾਈ ਭੱਤੇ (ਡੀਏ) ਦੀ ਰਿਲੀਜ਼ ਦੀ ਉਡੀਕ ਕਰ ਰਹੇ ਹਨ।
ਉਹਨਾਂ ਕਿਹਾ ਕਿ "ਆਪ ਸਰਕਾਰ ਕੋਲ ਆਪਣੇ ਜਾਅਲੀ ਇਸ਼ਤਿਹਾਰਾਂ 'ਤੇ ਖਰਚ ਕਰਨ ਲਈ ਕਰੋੜਾਂ ਰੁਪਏ ਹਨ, ਪਰ ਹੈਰਾਨੀ ਦੀ ਗੱਲ ਹੈ ਕਿ ਉਹ ਆਪਣੇ ਹੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਦੇ ਬਕਾਏ ਜਾਰੀ ਨਹੀਂ ਕਰ ਸਕਦੀ।
ਦਿਲਬਾਗ ਸਿੰਘ ਹੈਪੀ ਭੁੱਲਰ ਨੇ ਕਿਹਾ ਕਿ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਦੇ ਪੈਦਲ ਮਾਰਚ ਦਾ ਇੱਕੋ ਇੱਕ ਉਦੇਸ਼ ਲੋਕਾਂ ਦੀਆਂ ਸ਼ਿਕਾਇਤਾਂ ਸੁਣਨਾ ਅਤੇ ਪ੍ਰਸ਼ਾਸਨ ਸਾਹਮਣੇ ਉਨ੍ਹਾਂ ਦੀ ਆਵਾਜ਼ ਉਠਾਉਣਾ ਹੈ। ਉਨ੍ਹਾਂ ਕਿਹਾ ਕਿ ਯੂਥ ਅਕਾਲੀ ਦਲ ਦਾ ਹਰ ਸਿਪਾਹੀ ਹੁਣ ਇਸੇ ਭਾਵਨਾ ਨਾਲ ਲੋਕ ਹਿਤਾਂ ਲਈ ਆਵਾਜ਼ ਬੁਲੰਦ ਕਰ ਰਿਹਾ ਹੈ ਅਤੇ 2027 ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਸੱਤਾ ਵਿਚ ਆਉਣ ਉਪਰੰਤ ,ਹਰ ਪੀੜਤ ਦੀ ਮੰਗ ਪੂਰੀ ਕੀਤੀ ਜਾਵੇਗੀ।



