ਮੋਗਾ, 6 ਅਕਤੂਬਰ ( ਜਸ਼ਨ ) 2027 ਦੌਰਾਨ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਯੂਥ ਅਕਾਲੀ ਦਲ ਦੇ ਸਰਕਲ ਪ੍ਰਧਾਨ ਦਿਲਬਾਗ ਸਿੰਘ 'ਹੈਪੀ ਭੁੱਲਰ' ਵੱਲੋਂ ਪਾਰਟੀ ਨੂੰ ਹੋਰ ਮਜ਼ਬੂਤੀ ਪ੍ਰਦਾਨ ਕਰਨ ਲਈ ਸਰਕਲ ਫ਼ਤਹਿਗੜ੍ਹ ਪੰਜਤੂਰ ਦੇ ਪਿੰਡਾਂ ਵਿੱਚ ਨੌਜਵਾਨਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਮੀਟਿੰਗਾਂ ਦੌਰਾਨ ਨੌਜਵਾਨ ਉਤਸ਼ਾਹ ਨਾਲ ਹਿੱਸਾ ਲੈ ਰਹੇ ਨੇ । ਇਸ ਮੌਕੇ ਤੇ ਦਿਲਬਾਗ ਸਿੰਘ 'ਹੈਪੀ ਭੁੱਲਰ' ਨੇ "ਇੰਟਰਨੈਸ਼ਨਲ ਪੰਜਾਬੀ ਨਿਊਜ਼" ਦੇ ਪ੍ਰਤੀਨਿਧ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸਰਕਲ ਦੇ ਹਰੇਕ ਪਿੰਡ ਵਿੱਚ ਪਾਰਟੀ ਨੂੰ ਹੋਰ ਮਜ਼ਬੂਤੀ ਪ੍ਰਦਾਨ ਕਰਨ ਲਈ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਤਾਂ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਜਿੱਤਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਮੁੱਖ ਮੰਤਰੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ 2027 ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨੀ ਤਹਿ ਹੈ ਕਿਉਂਕਿ ਆਪ ਸਰਕਾਰ ਤੋਂ ਲੋਕਾਂ ਦਾ ਮੋਹ ਭੰਗ ਹੋ ਚੁੱਕਾ ਹੈ ਅਤੇ ਲੋਕ ਹੁਣ ਜਾਣ ਗਏ ਹਨ ਕਿ ਸੂਬੇ ਦੇ ਵਿਕਾਸ ਤੇ ਲੱਗਣ ਵਾਲਾ ਪੈਸਾ ਦਿੱਲੀ ਵਾਲਿਆਂ ਨੂੰ ਲੁਟਾ ਦਿੱਤਾ ਗਿਆ ਹੈ ਤੇ ਬਾਕੀ ਰਹਿੰਦੀ ਖੂੰਹਦੀ ਕਸਰ ਦੂਸਰੇ ਰਾਜਾਂ ਦੇ ਅਖ਼ਬਾਰਾਂ ਵਿੱਚ ਫਰਜ਼ੀ ਇਸ਼ਤਿਹਾਰਬਾਜ਼ੀ ਤੇ ਲਗਾ ਦਿੱਤੇ ਗਏ ਨੇ ਅਤੇ ਅੱਜ ਹਾਲਾਤ ਇਹ ਹਨ ਕਿ ਸੂਬਾ ਵਿਕਾਸ ਪੱਖੋਂ ਪੂਰੀ ਤਰ੍ਹਾਂ ਪਛੜ ਗਿਆ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹੁਣ ਆਪਣਾ ਚੋਣ ਮਨੋਰਥ ਪੱਤਰ ਘਰ ਘਰ ਲੈਕੇ ਜਾਵੇਗਾ ਅਤੇ ਇਹ ਮੁਹਿੰਮ 6 ਅਕਤੂਬਰ ਤੋਂ ਸ਼ੁਰੂ ਕੀਤੀ ਜਾ ਰਹੀ ਹੈ ਅਤੇ ਇਸ ਚੋਣ ਮਨੋਰਥ ਪੱਤਰ ਵਿਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸਰਕਾਰ ਬਣਨ ਤੇ ਜੋ ਲੋਕਾਂ ਨਾਲ ਵਾਅਦੇ ਕੀਤੇ ਹਨ ਤੇ ਸੂਬੇ ਪ੍ਰਤੀ ਨਵੀਆਂ ਯੋਜਨਾਵਾਂ ਤੇ ਹਰ ਵਰਗ ਲਈ ਸਕੀਮਾਂ ਬਾਰੇ ਵੀ ਜਾਣੂੰ ਕਰਵਾਇਆ ਜਾਵੇਗਾ ਅਤੇ ਸ਼੍ਰੋਮਣੀ ਅਕਾਲੀ ਦਲ ਦਾ ਆਪਣੀ ਸਰਕਾਰ ,ਆਪਣੀ ਪਾਰਟੀ ਦਾ ਸੂਬੇ ਦੇ ਲੋਕਾਂ ਨਾਲ ਸਿੱਧਾ ਰਾਬਤਾ ਹੋਵੇਗਾ। ਉਨ੍ਹਾਂ ਨੌਜਵਾਨਾਂ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੀ ਤਿਆਰੀ ਵਿੱਚ ਹੁਣੇ ਤੋਂ ਹੀ ਜੁਟ ਜਾਣ ਦਾ ਸੱਦਾ ਦਿੱਤਾ।