ਹੁਸ਼ਿਆਰਪੁਰ 21 ਜੁਲਾਈ(ਬਖਸ਼ੀ )
ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਦੀ ਗ੍ਰਿਫਤਾਰੀ ਦੇ ਵਿਰੋਧ ਵਿੱਚ ਯੂਥ ਕਾਂਗਰਸ ਵਰਕਰਾਂ ਨੇ ਦੇਰ ਰਾਤ ਪੰਜਾਬ ਪ੍ਰਦੇਸ਼ ਯੂਥ ਕਾਂਗਰਸ ਦੇ ਜਨਰਲ ਸਕੱਤਰ ਪ੍ਰਣਵ ਕ੍ਰਿਪਾਲ ਦੀ ਅਗਵਾਈ ਹੇਠ ਰੇਲਵੇ ਫਾਟਕ ਕੋਲ ਰੋਸ ਪ੍ਰਦਰਸ਼ਨ ਕਰ ਟ੍ਰੈਫਿਕ ਜਾਮ ਕੀਤਾ। ਇਸ ਮੌਕੇ ਪ੍ਰਣਵ ਕ੍ਰਿਪਾਲ ਨੇ ਕਿਹਾ ਕਿ ਨੀਟ ਪੇਪਰ ਲੀਕ ਮਾਮਲੇ ਵਿੱਚ ਜਨ ਨਾਇਕ ਰਾਹੁਲ ਗਾਂਧੀ ਨੂੰ ਦੇਸ਼ ਭਰ ਵਿੱਚ ਮਿਲ ਰਹੇ ਆਪਾਰ ਸਮਰਥਨ ਤੋਂ ਨਰਿੰਦਰ ਮੋਦੀ ਘਬਰਾ ਗਿਆ ਹੈ ਅਤੇ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਦੀ ਗ੍ਰਿਫਤਾਰੀ ਇਸ ਘਬਰਾਹਟ ਦਾ ਹੀ ਨਤੀਜਾ ਹੈ। ਉਨ੍ਹਾਂ ਕਿਹਾ ਕਿ ਯੂਥ ਕਾਂਗਰਸ ਵਰਕਰ ਰਾਹੁਲ ਗਾਂਧੀ ਦੇ ਨਾਲ ਚਟਾਨ ਵਾਂਗ ਖੜੇ ਹਨ।ਉਨ੍ਹਾਂ ਕਿਹਾ ਕਿ ਉਹ ਰਾਹੁਲ ਗਾਂਧੀ ਦੇ ਸਮਰਥਨ ਵਿੱਚ ਯੂਥ ਕਾਂਗਰਸ ਵਰਕਰਾਂ ਦੇ ਨਾਲ ਦਿੱਲੀ ਜਾ ਰਹੇ ਹਨ। ਇਸ ਮੌਕੇ ਐਡਵੋਕੇਟ ਪੰਕਜ ਕ੍ਰਿਪਾਲ ਵੀ ਹਾਜ਼ਰ ਸਨ।